02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਪੰਜਾਬ ਵਿਚ ਕਾਂਗਰਸ ਦੀ ਡੁੱਬਦੀ ਬੇੜੀ ਨੂੰ ਚੰਨੀ ਹੀ ਪਾਰ ਲਗਾ ਸਕਦਾ-ਗੁਰਪਾਲ ਜਗਤਪੁਰਾ

Ad Position 21
No active advertisement
ਅਜੀਤ ਡੈਸਕ 04-07-2026
ਝਬਾਲ, 3 ਜੁਲਾਈ (ਸੁਖਦੇਵ ਸਿੰਘ)-ਕਾਂਗਰਸ ਹਾਈਕਮਾਨ ਵਲੋਂ ਸੂਬੇ ਦੇ ਐਲਾਨੇ ਅਹੁਦੇਦਾਰਾਂ ਨੂੰ ਲੈ ਕੇ ਜਿੱਥੇ ਪਾਰਟੀ ਵਿਚ ਕਾਟੋ ਕਲੇਸ਼ ਨਜ਼ਰ ਆ ਰਿਹਾ ਹੈ, ਉਥੇ ਹੇਠਲੇ ਪੱਧਰ ਦੇ ਕਾਂਗਰਸੀ ਵਰਕਰ ਚਰਨਜੀਤ ਸਿੰਘ ਚੰਨੀ ਨੂੰ ਚੋਣ ਪ੍ਰਚਾਰ ਕਮੇਟੀ ਦਾ ਚੇਅਰਮੈਨ ਬਣਾਉਣ ਕਰਕੇ ਮਾਯੂਸ ਨਜ਼ਰ ਆ ਰਹੇ ਹਨ। ਇਸ ਸੰਬੰਧੀ ਬਲਾਕ ਗੰਡੀਵਿੰਡ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਸਰਪੰਚ ਗੁਰਪਾਲ ਸਿੰਘ ਜਗਤਪੁਰਾ ਨੇ ਕਿਹਾ ਕਿ ਕਾਂਗਰਸ ਹਾਈਕਮਾਨ ਵਲੋਂ ਉਨ੍ਹਾਂ ਦੇ ਹਰਮਨ ਪਿਆਰੇ ਨੇਤਾ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਾ ਬਣਾਉਣ ਕਰਕੇ ਉਨ੍ਹਾਂ ਦੇ ਮਨਾਂ ਨੂੰ ਭਾਰੀ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪ੍ਰਧਾਨ ਵੇਖਣਾ ਚਾਹੁੰਦੇ ਹਨ। ਉਨ੍ਹਾਂ ਸਾਫ਼ ਸ਼ਬਦਾਂ ਵਿਚ ਕਿਹਾ ਕਿ ਪੰਜਾਬ ਵਿਚ ਕਾਂਗਰਸ ਦਾ ਬੇੜਾ ਸਿਰਫ਼ ਚਰਨਜੀਤ ਸਿੰਘ ਚੰਨੀ ਹੀ ਪਾਰ ਲੰਘਾ ਸਕਦੇ ਹਨ। ਜਗਤਪੁਰਾ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਆਪਣਾ ਫੈਸਲਾ ਲੈ ਚੁੱਕੇ ਹਨ ਤੇ ਚੰਨੀ ਨੂੰ ਮੁੜ ਮੋਹਰੀ ਭੂਮਿਕਾ ਵਿਚ ਦੇਖਣਾ ਚਾਹੁੰਦੇ ਹਨ। ਉਨ੍ਹਾਂ ਕਾਂਗਰਸ ਹਾਈਕਮਾਨ ਨੂੰ ਅਪੀਲ ਕੀਤੀ ਕਿ ਜ਼ਮੀਨੀ ਪੱਧਰ ਦੇ ਵਰਕਰਾਂ ਅਤੇ ਲੋਕਾਂ ਦੀ ਰਾਇ ਨੂੰ ਅਣਦੇਖਾ ਨਾ ਕੀਤਾ ਜਾਵੇ, ਸਗੋਂ ਚੰਨੀ ਨੂੰ ਕਮਾਨ ਸੌਂਪ ਕੇ ਪਾਰਟੀ ਨੂੰ ਮਜ਼ਬੂਤ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਕਾਂਗਰਸ ਵਿਚ ਲੀਡਰਸ਼ਿਪ ਨੂੰ ਲੈ ਕੇ ਬਾਗੀ ਸੁਰਾਂ ਉੱਠ ਰਹੀਆਂ ਹਨ ਤੇ ਕਈ ਸੀਨੀਅਰ ਆਗੂ ਖੁੱਲ੍ਹ ਕੇ ਆਪੋ-ਆਪਣੇ ਧੜੇ ਦੇ ਹੱਕ ਵਿਚ ਬਿਆਨਬਾਜ਼ੀ ਕਰ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਸ੍ਰੀ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਸੰਬੰਧੀ ਵਿਸ਼ਾਲ ਗੁਰਮਤਿ ਸਮਾਗਮ ਕੱਲ੍ਹ
Ad Position 24
No active advertisement