02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 04-07-2026
ਤਰਨ ਤਾਰਨ, 3 ਜੁਲਾਈ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵਲਟੋਹਾ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਥਾਣਾ ਵਲਟੋਹਾ ਦੇ ਏ.ਐੱਸ.ਆਈ. ਬਖਸ਼ੀਸ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁੱਲ ਸੂਆ ਕੋਟਲੀ ਵਿਸਾਵਾ ਰੋਡ ਵਿਖੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਪ੍ਰਦੀਪ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਵਲਟੋਹਾ ਚੋਰੀ ਦੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਆ ਰਿਹਾ ਤਾਂ ਤੁਰੰਤ ਉਨ੍ਹਾਂ ਨਾਕਾਬੰਦੀ ਦੌਰਾਨ ਇਕ ਮੋਟਰਸਾਈਕਲ ਬਿਨਾਂ ਨੰਬਰ ਨੂੰ ਰੋਕ ਕੇ ਜਦੋਂ ਮੋਟਰਸਾਈਕਲ ਸਵਾਰ ਪਾਸੋਂ ਕਾਗਜਾਤ ਪੁੱਛੇ ਤਾਂ ਉਹ ਕੋਈ ਸਬੂਤ ਪੇਸ਼ ਨਹੀਂ ਕਰ ਸਕਿਆ ਅਤੇ ਮੋਟਰਸਾਈਕਲ ਚੋਰੀ ਦਾ ਨਿਕਲਿਆ। ਉਨ੍ਹਾਂ ਦੱਸਿਆ ਕਿ ਉਕਤ ਕਾਬੂ ਕੀਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਬਾਬਾ ਦੀਪ ਸਿੰਘ ਜੀ ਆਯੁਰਵੈਦਿਕ ਦਵਾਖਾਨਾ ਨੇ ਮੁਫ਼ਤ ਨਸ਼ਾ ਛੁਡਾਊ ਕੈਂਪ ਲਗਾਇਆ ਅਗਲੀ ਖ਼ਬਰ ਪੰਜਾਬ ਵਿਚ ਕਾਂਗਰਸ ਦੀ ਡੁੱਬਦੀ ਬੇੜੀ ਨੂੰ ਚੰਨੀ ਹੀ ਪਾਰ ਲਗਾ ਸਕਦਾ-ਗੁਰਪਾਲ ਜਗਤਪੁਰਾ
Ad Position 24
No active advertisement