ਫਤਿਆਬਾਦ, 3 ਜੁਲਾਈ (ਹਰਵਿੰਦਰ ਸਿੰਘ ਧੂੰਦਾ)-ਪਿਛਲੇ ਲੰਮੇ ਸਮੇਂ ਤੋਂ ਨਸ਼ਿਆ ਦੀ ਦਲਦਲ ਵਿਚ ਫਸ ਚੁੱਕੇ ਨੌਜਵਾਨਾਂ ਨੂੰ ਨਵਾਂ ਜੀਵਨ ਦੇਣ ਲਈ ਯਤਨਸ਼ੀਲ ਫਤਿਆਬਾਦ ਵਿਖੇ ਧੰਨ ਧੰਨ ਬਾਬਾ ਦੀਪ ਸਿੰਘ ਜੀ ਆਯੁਰਵੈਦਿਕ ਦਵਾਖਾਨਾ ਚਲਾ ਰਹੇ ਬਾਬਾ ਦੀਪ ਸਿੰਘ ਜੀ ਲੋਕ ਭਲਾਈ ਸੁਸਾਇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਸੁੱਖ ਸਪਾਰੀਵਿੰਡੀਆ ਵਲੋਂ ਮੁਫ਼ਤ ਨਸ਼ਾ ਛੁਡਾਊ ਤੇ ਸਰਵਾਈਕਲ ਦੇ ਮਰੀਜ਼ਾਂ ਲਈ ਆਯੂਰਵੈਦਿਕ ਕੈਂਪ ਬਾਬਾ ਜਵੰਦ ਸਿੰਘ ਦੇ ਅਸਥਾਨ ਗੁਰਦੁਆਰਾ ਸੰਗਤਸਰ ਵਿਖੇ 2 ਜੁਲਾਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਲਗਾਇਆ ਗਿਆ ਹੈ। ਕੈਂਪ ਵਿਚ ਬਾਬਾ ਅਜੀਤ ਸਿੰਘ ਜੀ ਮਹਿਲਾਵਾਲੇ ਵੀ ਵਿਸ਼ੇਸ਼ ਤੌਰ ’ਤੇ ਪੁਹੰਚੇ। ਇਸ ਬਾਰੇ ਆਪਣੀ ਟੀਮ ਸਮੇਤ ਜਾਣਕਾਰੀ ਦਿੰਦਿਆਂ ਸੁਖਵਿੰਦਰ ਸਿੰਘ ਸੁੱਖ ਸਪਾਰੀਵਿੰਡੀਆ ਨੇ ਦੱਸਿਆ ਕਿ ਕੈਂਪ ਦੌਰਾਨ ਨਸ਼ਾ ਛੱਡਣ ਦੇ ਚਾਹਵਾਨ ਨੌਜਵਾਨਾਂ ਨੂੰ ਆਯੂਰਵੈਦਿਕ ਦਵਾਈ ਮੁਫ਼ਤ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਸ ਮੌਕੇ 460 ਨੌਜਵਾਨਾਂ ਨੇ ਨਸ਼ਾ ਛੱਡਣ ਦਾ ਅਹਿਦ ਲਿਆ, ਜਿਨ੍ਹਾਂ ਨੂੰ ਮੁਫਤ ਦਵਾਈ ਦਿੱਤੀ ਗਈ। ਇਸ ਮੌਕੇ ਸਰਵਾਈਕਲ ਦੇ ਮਰੀਜ਼ਾਂ ਦਾ ਮੁਫਤ ਇਲਾਜ ਕੀਤਾ। ਇਸ ਮੌਕੇ ਪ੍ਰਧਾਨ ਸੁਖਵਿੰਦਰ ਸਿੰਘ ਸਪਾਰੀਵਿੰਡੀਆ ਨੇ ਬਾਬਾ ਅਜੀਤ ਸਿੰਘ ਮਹਿਲਾ ਵਾਲਿਆ ਨੂੰ ਸਨਮਾਨਿਤ ਕੀਤਾ।