02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਡਾ. ਸੰਦੀਪ ਧਵਨ ਨੇ ਸਿਵਲ ਸਰਜਨ ਦਾ ਅਹੁਦਾ ਸੰਭਾਲਿਆ

Ad Position 21
No active advertisement
ਅਜੀਤ ਡੈਸਕ 04-07-2026
ਤਰਨ ਤਾਰਨ, 3 ਜੁਲਾਈ (ਹਰਿੰਦਰ ਸਿੰਘ)-ਡਾ. ਸੰਦੀਪ ਧਵਨ ਨੇ ਸ਼ੁੱਕਰਵਾਰ ਨੂੰ ਸਿਵਲ ਸਰਜਨ ਤਰਨ ਤਾਰਨ ਦਾ ਅਹੁਦਾ ਸੰਭਾਲ ਲਿਆ ਹੈ। ਡਾ. ਸੰਦੀਪ ਧਵਨ ਜ਼ਿਲ੍ਹਾ ਕਪੂਰਥਲਾ ਦੇ ਵੱਖ-ਵੱਖ ਹਸਪਤਾਲਾਂ ਦੇ ਵਿਚ ਸੀਨੀਅਰ ਮੈਡੀਕਲ ਅਫਸਰ ਦੇ ਤੌਰ ’ਤੇ ਡਿਊਟੀ ਨਿਭਾਅ ਚੁੱਕੇ ਹਨ। ਜ਼ਿਲ੍ਹਾ ਜਲੰਧਰ ਦੇ ਸਿਵਲ ਹਸਪਤਾਲ ਨਕੋਦਰ ਵਿਖੇ ਐਸ.ਐਮ.ਓ. ਦੇ ਅਹੁਦੇ ਤਾਇਨਾਤ ਸਨ, ਜਿੰਨਾਂ ਨੇ ਨਕੋਦਰ ਤੋਂ ਪਦ ਉਨਤ ਹੋ ਕੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਨਗਰੀ ਵਿਖੇ ਸਿਵਲ ਸਰਜਨ ਦਾ ਅਹੁਦਾ ਸੰਭਾਲਿਆ। ਸਿਵਲ ਸਰਜਨ ਦਫਤਰ ਤਰਨ ਤਾਰਨ ਪਹੁੰਚਣ ’ਤੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾਕਟਰ ਭਾਰਤੀ ਧਵਨ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਵਰਿੰਦਰਪਾਲ ਕੌਰ, ਜ਼ਿਲ੍ਹਾ ਸਿਹਤ ਅਫਸਰ ਡਾ. ਸੁਖਬੀਰ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰੂਪਮ ਚੌਧਰੀ, ਸਹਾਇਕ ਸਿਵਲ ਸਰਜਨ ਡਾ. ਜਸਪ੍ਰੀਤ ਸਿੰਘ, ਐਸ.ਐਮ.ਓ. ਸਿਵਲ ਹਸਪਤਾਲ ਡਾ. ਸੁਰਿੰਦਰ ਕੁਮਾਰ, ਡੀ.ਡੀ.ਐਚ.ਓ. ਡਾ. ਸੰਦੀਪ ਬੰਬੂਰੀਆ, ਐਪੀਡੀਮਾਲੋਜਿਸਟ ਡਾ. ਲਾਜਵੀਰ ਸਿੰਘ , ਜ਼ਿਲ੍ਹਾ ਮਾਸ ਮੀਡੀਆ ਅਫਸਰ ਸੁਖਵੰਤ ਸਿੰਘ ਸਿੱਧੂ, ਮਾਸ ਮੀਡੀਆ ਅਫਸਰ ਬਲਜਿੰਦਰ ਕੌਰ, ਸੁਪਰਡੈਂਟ ਪੁਸ਼ਪਿੰਦਰ ਸਿੰਘ, ਸੁਪਰਡੈਂਟ ਤੇਜਿੰਦਰ ਸਿੰਘ ਢਿੱਲੋਂ, ਚੀਫ ਫਾਰਮੇਸੀ ਅਫਸਰ ਰਣਜੀਤ ਸਿੰਘ, ਰਜਵੰਤ ਸਿੰਘ ਬਾਗੜੀਆਂ ਐਸ.ਐਲ.ਟੀ., ਫਾਰਮੇਸੀ ਅਫਸਰ ਵਰਿੰਦਰ ਭਾਟੀਆ, ਰੋਹਿਤ ਡੀ.ਐਮ.ਈ.ਓ., ਨਵਤੇਜ ਸਿੰਘ ਸੀਨੀਅਰ ਸਹਾਇਕ, ਸਿਮਰਜੀਤ ਕੌਰ, ਮਨਦੀਪ ਸਿੰਘ ਤੋਂ ਇਲਾਵਾ ਨਵ ਨਿਯੁਕਤ ਸਿਵਲ ਸਰਜਨ ਦੀ ਧਰਮ ਪਤਨੀ ਡਾ. ਸਿਮੀ ਧਵਨ , ਡਾ. ਸਮੀਰ ਆਦਿ ਮੌਜੂਦ ਸਨ। ਅਹੁਦਾ ਸੰਭਾਲਣ ਮੌਕੇ ਗੱਲਬਾਤ ਕਰਦਿਆਂ ਨਵ ਨਿਯੁਕਤ ਸਿਵਲ ਸਰਜਨ ਡਾ. ਸੰਦੀਪ ਧਵਨ ਨੇ ਕਿਹਾ ਕਿ ਉਹ ਬਹੁਤ ਵਡਭਾਗੇ ਹਨ, ਜਿੰਨਾਂ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਨਗਰੀ ਤਰਨ ਤਾਰਨ ਵਿਖੇ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਉਹ ਸਮੂਹ ਪ੍ਰੋਗਰਾਮ ਅਫਸਰਾਂ ਤੇ ਸੀਨੀਅਰ ਮੈਡੀਕਲ ਅਫਸਰਾਂ ਦੇ ਸਹਿਯੋਗ ਨਾਲ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਅਤੇ ਸੁਚੱਜੇ ਤਰੀਕੇ ਦੇ ਨਾਲ ਆਮ ਲੋਕਾਂ ਤੱਕ ਪਹੁੰਚਾਉਣਗੇ, ਤਾਂ ਜੋ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਖੱਜਲ ਖੁਆਰ ਅਤੇ ਸਿਹਤ ਸੰਬੰਧੀ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਸਿਵਲ ਸਰਜਨ ਦਫਤਰ ਦੇ ਸਮੁੱਚੇ ਸਟਾਫ ਦਾ ਸਵਾਗਤ ਮੌਕੇ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਬੀਬੀ ਰਜਨੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਸਾਈਕਲ ਸਟੈਂਡ ਦੇ ਨਵੇਂ ਸ਼ੈੱਡ ਦੀ ਉਸਾਰੀ ਆਰੰਭ ਅਗਲੀ ਖ਼ਬਰ ਸੀ. ਐਚ. ਸੀ. ਕਸੇਲ ਵਿਖੇ ‘ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਲੋਕਾਂ ਨੂੰ ਡੇਂਗੂ, ਮਲੇਰੀਆ ਤੇ ਚਿਕਣਗੁਨੀਆਂ...
Ad Position 24
No active advertisement