02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਬੀਬੀ ਰਜਨੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਸਾਈਕਲ ਸਟੈਂਡ ਦੇ ਨਵੇਂ ਸ਼ੈੱਡ ਦੀ ਉਸਾਰੀ ਆਰੰਭ

Ad Position 21
No active advertisement
ਅਜੀਤ ਡੈਸਕ 04-07-2026
ਪੱਟੀ, 3 ਜੁਲਾਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਸਿੱਖਿਆ ਦੇ ਪ੍ਰਸਾਰ ਤੇ ਵਿਦਿਆਰਥੀਆਂ ਨੂੰ ਸੁਵਿਧਾਜਨਕ ਵਾਤਾਵਰਨ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਬੀਬੀ ਰਜਨੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਸਾਈਕਲ ਸਟੈਂਡ ਦੇ ਨਵੇਂ ਸ਼ੈੱਡ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ ਗਈ। ਇਹ ਸੇਵਾ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਮੈਂਬਰ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਤਨਾਂ ਸਦਕਾ ਕਰਵਾਈ ਜਾ ਰਹੀ ਹੈ। ਇਸ ਮੌਕੇ ਜਥੇਦਾਰ ਭਾਟੀਆ ਨੇ ਕਿਹਾ ਕਿ ਸ਼ੋ੍ਮਣੀ ਕਮੇਟੀ ਵਲੋਂ ਆਪਣੀਆਂ ਵਿੱਦਿਅਕ ਸੰਸਥਾਵਾਂ ’ਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਹਰ ਪੱਖੋਂ ਉੱਚ ਪੱਧਰੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਨਾਲ-ਨਾਲ ਗੁਰਮਤਿ ਕਦਰਾਂ-ਕੀਮਤਾਂ ਦਾ ਪ੍ਰਚਾਰ ਤੇ ਸੁਖਾਵਾਂ ਸਿੱਖਿਅਕ ਮਾਹੌਲ ਸਿਰਜਣਾ ਸਮੇਂ ਦੀ ਮੁੱਖ ਲੋੜ ਹੈ। ਸ਼ੈੱਡ ਦੇ ਨਿਰਮਾਣ ਕਾਰਜ ਦੇ ਆਰੰਭ ਮੌਕੇ ਸੁਖਵਿੰਦਰ ਸਿੰਘ ਸਿੰਦਾ, ਅਜੈ ਪ੍ਰਧਾਨ, ਲਵਲੀ ਅਰੋੜਾ, ਗੁਰਪ੍ਰੀਤ ਸਿੰਘ, ਠੇਕੇਦਾਰ ਗੁਰਬਾਜ ਸਿੰਘ, ਸਕੂਲ ਦੇ ਪ੍ਰਿੰਸੀਪਲ ਪ੍ਰਭਜੀਤ ਸਿੰਘ ਤੇ ਸਕੂਲ ਸਟਾਫ ਮੌਜੂਦ ਸੀ । ਇਸ ਮੌਕੇ ਹਾਜ਼ਰ ਸ਼ਖ਼ਸੀਅਤਾਂ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨਵੇਂ ਸ਼ੈੱਡ ਦੇ ਬਣਨ ਨਾਲ ਵਿਦਿਆਰਥੀਆਂ ਨੂੰ ਆਪਣੇ ਸਾਈਕਲਾਂ ਤੇ ਹੋਰ ਵਾਹਨਾਂ ਦੀ ਸੁਰੱਖਿਅਤ ਪਾਰਕਿੰਗ ਲਈ ਵਧੀਆ ਸਹੂਲਤ ਮਿਲੇਗੀ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਅਤੁਲ ਜੈਨ ਨੂੰ ਸਦਮਾ, ਪਿਤਾ ਕੋਮਲ ਜੈਨ ਦਾ ਦਿਹਾਂਤ ਅਗਲੀ ਖ਼ਬਰ ਡਾ. ਸੰਦੀਪ ਧਵਨ ਨੇ ਸਿਵਲ ਸਰਜਨ ਦਾ ਅਹੁਦਾ ਸੰਭਾਲਿਆ
Ad Position 24
No active advertisement