ਝਬਾਲ, 4 ਜੁਲਾਈ (ਸੁਖਦੇਵ ਸਿੰਘ)– ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਅਧੀਨ ਆਉਦੇ ਪਿੰਡ ਜਗਤਪੁਰਾ ਵਿਚ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨੂੰ ਅਲਵਿਦਾ ਆਖਦਿਆਂ ਸਾਬਕਾ ਸਰਪੰਚ ਮਨਜਿੰਦਰਪਾਲ ਸਿੰਘ ਵਿਰਕ ਦੇ ਗ੍ਰਹਿ ਵਿਖੇ ਪਿੰਡ ਦੇ ਨਾਮਵਰ ਪਰਿਵਾਰਾਂ ਨੇ ਭਾਰਤੀ ਜਨਤਾ ਪਾਰਟੀ ਵਿਚ ਸ਼ਮੂਲੀਅਤ ਕੀਤੀ। ਭਾਜਪਾ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਨੰਬਰਦਾਰ ਨਿਰਮਲ ਸਿੰਘ, ਕੌਮਲਪ੍ਰੀਤ ਸਿੰਘ, ਹਰਦੇਵ ਸਿੰਘ ਢਿੱਲੋਂ, ਫੌਜੀ ਮਨਜੀਤ ਸਿੰਘ, ਪ੍ਰੀਤਮ ਸਿੰਘ, ਡਾ. ਕਾਬਲ ਸਿੰਘ, ਆਦਰਸ਼ਬੀਰ ਸਿੰਘ, ਗੁਰਸਿਮਰਨ ਸਿੰਘ, ਗੁਰਜੰਟ ਸਿੰਘ ਪਲੇਅਰ ਅਤੇ ਬਲਵਿੰਦਰ ਸਿੰਘ ਢਿੱਲੋਂ ਸਮੇਤ ਹੋਰ ਪਰਿਵਾਰ ਸ਼ਾਮਿਲ ਹੋਏ। ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਸਾਰੇ ਨਵੇਂ ਸਾਥੀਆਂ ਨੂੰ ਪਾਰਟੀ ਦਾ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਅਤੇ ਭਰੋਸਾ ਦਿਵਾਇਆ ਕਿ ਭਾਜਪਾ ਪਰਿਵਾਰ ਵਿਚ ਹਰ ਵਰਕਰ ਨੂੰ ਪੂਰਾ ਮਾਣ-ਸਨਮਾਨ ਅਤੇ ਸੇਵਾ ਦਾ ਮੌਕਾ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦਾ ਮਕਸਦ ਸਿਰਫ਼ ਰਾਜਨੀਤੀ ਕਰਨਾ ਨਹੀਂ, ਸਗੋਂ ਲੋਕਾਂ ਦੀ ਸੇਵਾ ਕਰਕੇ ਸਮਾਜ ਅਤੇ ਦੇਸ਼ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਅੰਤ ਵਿਚ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਭਾਜਪਾ ਪਰਿਵਾਰ ਵਿਚ ਸ਼ਾਮਿਲ ਹੋਏ ਸਾਰੇ ਨਵੇਂ ਸਾਥੀਆਂ ਦਾ ਦਿਲੋਂ ਸਵਾਗਤ ਕੀਤਾ । ਇਸ ਮੌਕੇ ’ਤੇ ਜ਼ਿਲ੍ਹਾ ਜਨਰਲ ਸਕੱਤਰ ਹਰਪ੍ਰੀਤ ਸਿੰਘ ਸਿੰਦਬਾਦ, ਸਰਕਲ ਪ੍ਰਧਾਨ ਡਾ. ਸੁਖਵੰਤ ਸਿੰਘ, ਸਾਬਕਾ ਸਰਪੰਚ ਸੁਖਦੇਵ ਸਿੰਘ, ਸੀਨੀਅਰ ਆਗੂ ਸੁਖਵਿੰਦਰ ਸਿੰਘ ਬਿੱਲਾ, ਸੀਨੀਅਰ ਆਗੂ ਨੂਰਦੀਪ ਸਿੰਘ ਵਿਰਕ, ਹਰਪਾਲ ਸਿੰਘ, ਬਲਜਿੰਦਰ ਸਿੰਘ, ਯੁਵਾ ਮੋਰਚਾ ਪ੍ਰਧਾਨ ਦਿਨੇਸ਼ ਜੋਸ਼ੀ, ਜਨਰਲ ਸਕੱਤਰ ਅਮਨ ਅਰੋੜਾ, ਐੱਸ.ਸੀ. ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ ਆਦਿ ਹਾਜ਼ਰ ਸਨ।