06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਅਤੇ ਪਿਸਟਲ ਸਮੇਤ 7 ਵਿਅਕਤੀ ਗ੍ਰਿਫ਼ਤਾਰ—ਐੱਸ.ਐੱਸ.ਪੀ. ਲਾਂਬਾ

Ad Position 21
No active advertisement
ਅਜੀਤ ਡੈਸਕ 05-07-2026
ਤਰਨ ਤਾਰਨ, 4 ਜੁਲਾਈ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਵੱਖ-ਵੱਖ ਇਲਾਕਿਆਂ ਵਿਚ ਕੀਤੀ ਛਾਪੇਮਾਰੀ ਦੌਰਾਨ ਨਸ਼ਈਲੇ ਪਦਾਰਥਾਂ ਅਤੇ ਪਿਸਟਲ ਸਮੇਤ 7 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਡੀ.ਜੀ.ਪੀ. ਗੌਰਵ ਯਾਦਵ ਅਤੇ ਡੀ.ਆਈ.ਜੀ. ਫਿਰੋਜਪੁਰ ਰੇਂਜ ਸੁਨੇਹਦੀਪ ਸ਼ਰਮਾ ਦੇ ਦਿਸ਼ਾ ਨਿਰਦੇਸ਼ਾ ਤਹਿਤ ਜ਼ਿਲ੍ਹੇ ਦੀਆਂ ਸਾਰੀਆਂ ਸਬ-ਡਵੀਜ਼ਨਾ ਵਿਚ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਇਕ ਸਪੈਸ਼ਲ ਮੁਹਿੰਮ ਚਲਾਈ ਗਈ ਹੈ। ਜਿਸ ਤਹਿਤ ਐੱਸ.ਪੀ.(ਡੀ) ਰਿਪੁਤਾਪਨ ਸਿੰਘ ਦੀ ਅਗਵਾਈ ਹੇਠ ਨਸ਼ਾ ਤਸਕਰਾਂ ’ਤੇ ਕਾਬੂ ਪਾਉਣ ਲਈ ਵੱਖ-ਵੱਖ ਟੀਮਾਂ ਤਿਆਰ ਕਰਕੇ ਇਲਾਕੇ ਵਿਚ ਭੇਜੀਆਂ ਗਈਆਂ ਸਨ। ਜਿਸ ਤਹਿਤ ਸਬ ਡਵੀਜਨ ਤਰਨਤਾਰਨ ਅਧੀਨ ਪੈਂਦੇ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਅਰਮਾਨਦੀਪ ਸਿੰਘ ਪੁੱਤਰ ਗੁਰਮੇਜ ਸਿੰਘ, ਸਰੂਪ ਸਿੰਘ ਪੁੱਤਰ ਪਰਮਜੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਲਖਬੀਰ ਸਿੰਘ ਵਾਸੀਆਨ ਹਵੇਲੀਆ ਨੂੰ ਗ੍ਰਿਫ਼ਤਾਰ ਕਰਕੇ ਇਨ੍ਹਾਂ ਪਾਸੋਂ 1 ਗਲੋਕ ਪਿਸਟਲ ਸਮੇਤ ਮੈਗਜੀਨ ਅਤੇ 5 ਕਾਰਤੂਸ ਬਰਾਮਦ ਕੀਤੇ ਹਨ। ਇਸੇ ਤਰ੍ਹਾਂ ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਗਸ਼ਤ ਦੌਰਾਨ ਅਰਸ਼ਦੀਪ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਗਲੀ ਬੱਬੂ ਸ਼ਾਹ ਵਾਲੀ ਗੁਰੂ ਅਜਰਨ ਦੇਵ ਚੌਕ ਮੁਹੱਲਾ ਮੁਰਾਦਪੁਰਾ ਤਰਨ ਤਾਰਨ ਨੂੰ ਗ੍ਰਿਫ਼ਤਾਰ ਕਰਕੇ ਇਸ ਪਾਸੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਸਬ ਡਵੀਜਨ ਗੋਇੰਦਵਾਲ ਦੀ ਅਧੀਨ ਪੈਂਦੇ ਥਆਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਗਸ਼ਤ ਦੌਰਾਨ ਲਬਦੀਪ ਸਿੰਘ ਉਰਫ ਚਿੱਟਾ ਪੁੱਤਰ ਦਲਬੀਰ ਸਿੰਘ ਵਾਸੀ ਪੱਖੋਪੁਰ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਜਿਸ ਪਾਸੋਂ ਹੈਰੋਇਨ ਨਾਲ ਲਿਬੜੀ ਸਿਲਵਰ ਪੇਪਰ ਪੰਨੀ, ਇਕ ਲਾਈਟਰ ਅਤੇ 10 ਰੁਪਏ ਦਾ ਨੋਟ ਪਾਈਪ ਬਰਾਮਦ ਕੀਤਾ ਗਿਆ ਹੈ। ਇਸੇ ਤਰ੍ਹਾਂ ਸਬ ਡਵੀਜਨ ਭਿੱਖੀਵਿੰਡ ਅਧੀਨ ਪੈਂਦੇ ਥਾਣਾ ਕੱਚਾ ਪੱਕਾ ਦੀ ਪੁਲਿਸ ਨੇ ਗਸ਼ਤ ਦੌਰਾਨ ਬਲਵਿੰਦਰ ਸਿੰਘ ਉਰਫ ਬਿੰਦਾ ਪੁੱਤਰ ਸੁਰਜੀਤ ਸਿੰਘ ਵਾਸੀ ਕਾਲੇ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸੇ ਤਰ੍ਹਾਂ ਸਬ ਡਵੀਜਨ ਪੱਟੀ ਅਧੀਨ ਪੈਂਦੇ ਥਾਣਾ ਹਰੀਕੇ ਦੀ ਪੁਲਿਸ ਨੇ ਗਸ਼ਤ ਦੌਰਾਨ ਥਾਣਾ ਜੋਬਨਜੀਤ ਸਿੰਘ ਉਰਫ ਜੋਬਨ ਪੁੱਤਰ ਸਵਰਨ ਸਿੰਘ ਵਾਸੀ ਕਿਰਤੋਵਾਲ ਕਲਾਂ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਗ੍ਰਿਫ਼ਤਾਰ ਕਰਕੇ ਇਸ ਪਾਸੋਂ ਹੈਰੋਇਨ ਨਾਲ ਲਿਬੜੀ ਸਿਲਵਰ ਪੇਪਰ ਪੰਨੀ, ਇਕ ਲਾਈਟਰ ਅਤੇ 10 ਰੁਪਏ ਦਾ ਨੋਟ ਪਾਈਪ ਬਰਾਮਦ ਕੀਤਾ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਉਕਤ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ. ਪੀ.ਐੱਸ. ਐਕਟ ਅਤੇ ਅਸਲਾ ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ, ਜਿਸ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਹੈ।
Ad Position 22
No active advertisement
ਪਿਛਲੀ ਖ਼ਬਰ ਯੋਗ ਸਿਰਫ਼ ਸਰੀਰਕ ਕਸਰਤ ਨਹੀਂ, ਸਗੋਂ ਜੀਵਨ ਨੂੰ ਸੰਤੁਲਿਤ ਕਰਨ ਵਾਲੀ ਸੰਪੂਰਨ ਸਾਧਨਾ ਹੈ– ਸਵਾਮੀ ਵਿਗਿਆਨਾਨੰਦ ਅਗਲੀ ਖ਼ਬਰ ਸਕੂਲ ਵਿਚੋਂ ਚੋਰੀ ਕਰਨ ਵਾਲੇ ਤਿੰਨ ਵਿਅਕਤੀ ਗ੍ਰਿਫ਼ਤਾਰ
Ad Position 24
No active advertisement