06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਪਾਕਿਸਤਾਨੀਆਂ ਵਲੋਂ ਗੁਰਦੁਆਰਾ ਸਾਹਿਬ ਢਾਹੁਣ ਦੀ ਕਾਰਵਾਈ ਵੱਡਾ ਜ਼ੁਲਮ– ਔਲਖ, ਲਾਹੌਰੀਆ

Ad Position 21
No active advertisement
ਅਜੀਤ ਡੈਸਕ 05-07-2026
ਗੋਇੰਦਵਾਲ ਸਾਹਿਬ, 4 ਜੁਲਾਈ (ਸਕੱਤਰ ਸਿੰਘ ਅਟਵਾਲ) –ਪਾਕਿਸਤਾਨ ਪੰਜਾਬ ਸੂਬੇ ਦੇ ਫਾਰੂਖਾਬਾਦ (ਮੰਡੀ ਚੁਰਕਾਣਾ) ਵਿਖੇ 125 ਸਾਲਾ ਪੁਰਾਤਨ ਗੁਰਦੁਆਰਾ ਸਾਹਿਬ ਨੂੰ ਢਾਹੇ ਜਾਣ ਦੀ ਘਟਨਾ ਨੂੰ ਸਮੂਹ ਸਿੱਖਾਂ ਅਤੇ ਪੰਜਾਬੀਆਂ ਤੇ’ ਵੱਡਾ ਜ਼ੁਲਮ ਕਰਾਰ ਦਿੰਦਿਆਂ ਸ੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ, ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ ਅਤੇ ਕੁਲਦੀਪ ਸਿੰਘ ਲਾਹੌਰੀਆ ਨੇ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਅਤੇ ਨਿੰਦਨਯੋਗ ਕਾਰਵਾਈ ਤੇ ਪਾਕਿ ਕੌਮ ਲਈ ਧੱਬਾ ਹੈ। ਇਸ ਮੌਕੇ ਔਲਖ ਤੇ ਲਾਹੌਰੀਆ ਨੇ ਪਾਕਿਸਤਾਨ ਨੂੰ ਚੇਤਾਵਨੀ ਦਿੰਦਿਆ ਕਿਹਾ ਕਿ ਉਹ ਆਪਣੀ ਕੋਝੀਆਂ ਹਰਕਤਾਂ ਤੋ ਬਾਜ ਆ ਜਾਵੇ ਨਹੀਂ ਤਾਂ ਆੳੇੁਣ ਵਾਲੇ ਸਮੇੇ ਵਿਚ ਉਨ੍ਹਾਂ ਨੂੰ ਇਸ ਦੇ ਗੰਭੀਰ ਸਿੱਟੇ ਭੁਗਤਣੇ ਪੈਣਗੇ। ਉਨ੍ਹਾਂ ਪਾਕਿਸਤਾਨੀਆਂ ਨੂੰ ਆੜੇ ਹੱਥੀ ਲੈਦਿਆਂ ਕਿਹਾ ਕਿ ਘੱਟ ਗਿਣਤੀਆਂ ਅਤੇ ਉਹਨਾਂ ਦੇ ਧਾਰਮਿਕ ਸਥਾਨਾ ਦੀ ਸੁਰਖਿਆ ਸਬੰਧੀ ਪਾਕਿ ਸਰਕਾਰ ਬਹੁਤ ਵੱਡੇ-ਵੱਡੇ ਦਾਅਵੇ ਕਰਦੀ ਹੈ ਪਰ ਜ਼ਮੀਨੀ ਹਕੀਕਤ ਇਸ ਦੇ ਉਲਟ ਹੀ ਹੈ। ਇਸ ਘਟਨਾ ਨੇ ਸੰਸਾਰ ਭਰ ਦੇ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ। ਉਨ੍ਹਾਂ ਅੰਤਰਰਾਸ਼ਟਰੀ ਸੰਸਥਾਵਾ ਅਤੇ ਮਨੁੱਖੀ ਅਧਿਕਾਰ ਸੰਗਠਨਾਂ ਨੂੰ ਵੀ ਉਕਤ ਮਾਮਲੇ ਵਿਚ ਗੰਭੀਰ ਨੋਟਿਸ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਵਿਸ਼ਵ ਦੀਆਂ ਇਤਿਹਾਸਕ ਅਤੇ ਧਾਰਮਿਕ ਵਿਰਾਸਤਾਂ ਦੀ ਰੱਖਿਆ ਲਈ ਠੋਸ ਕਦਮ ਚੁੱਕੇ ਜਾਣੇ ਚਾਹੀਦੇ ਹਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੀਆਂ ਸਾਰੀਆਂ ਔਰਤਾਂ ਨੂੰ ਭਗਵੰਤ ਮਾਨ ਸਰਕਾਰ ਦੇਵੇ ਹਜ਼ਾਰ–ਪੰਦਰਾਂ ਸੌ ਰੁਪਏ- ਸਿੱਕੀ ਅਗਲੀ ਖ਼ਬਰ ਯੋਗ ਸਿਰਫ਼ ਸਰੀਰਕ ਕਸਰਤ ਨਹੀਂ, ਸਗੋਂ ਜੀਵਨ ਨੂੰ ਸੰਤੁਲਿਤ ਕਰਨ ਵਾਲੀ ਸੰਪੂਰਨ ਸਾਧਨਾ ਹੈ– ਸਵਾਮੀ ਵਿਗਿਆਨਾਨੰਦ
Ad Position 24
No active advertisement