06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

6 ਲੱਖ ਦੀ ਠੱਗੀ ਮਾਰਨ ’ਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 05-07-2026
ਤਰਨ ਤਾਰਨ, 4 ਜੁਲਾਈ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਇਕ ਵਿਅਕਤੀ ਨਾਲ 6 ਲੱਖ ਦੀ ਠੱਗੀ ਮਾਰਨ ਦੇ ਦੋਸ਼ ਹੇਠ ਵਿਅਕਤੀ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕਰ ਲਿਆ ਹੈ। ਐੱਸ.ਐੱਸ.ਪੀ. ਤਰਨ ਤਾਰਨ ਕੋਲ ਆਗਿਆਪਾਲ ਸਿੰਘ ਪੁੱਤਰ ਦਇਆ ਸਿੰਘ ਵਾਸੀ ਪਿੰਡ ਚੌਧਰੀਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਗੁਰਬਚਨਜੀਤ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਪਿੰਡ ਵੜਿੰਗ ਨੇ ਉਸ ਨੂੰ ਗੁੰਮਰਾਹ ਕਰਕੇ ਉਸ ਨੂੰ ਧੋਖੇ ਵਿਚ ਰੱਖ ਕੇ ਉਸ ਨਾਲ 6 ਲੱਖ ਦੀ ਠੱਗੀ ਮਾਰੀ ਹੈ। ਐੱਸ.ਐੱਸ.ਪੀ. ਵਲੋਂ ਇਸ ਮਾਮਲੇ ਦੀ ਜਾਂਚ ਡੀ.ਐੱਸ.ਪੀ. ਗੋਇੰਦਵਾਲ ਅਤੁਲ ਸੋਨੀ ਪਾਸੋਂ ਕਰਵਾਉਣ ਤੋਂ ਬਾਅਦ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਹਨ, ਜਿਸ ’ਤੇ ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਗੁਰਦੇਵ ਸਿੰਘ ਵਲੋਂ ਗੁਰਬਚਨਜੀਤ ਸਿੰਘ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕਰਨ ਤੋ ਬਾਅਦ ਉਸਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਸੰਤ ਸਿੰਘ ਸੁੱਖਾ ਸਿੰਘ ਖ਼ਾਲਸਾ ਸਕੂਲ ਬੂਹ ਹਰੀਕੇ ਵਿਖੇ ਅਧਿਆਪਕਾਂ ਦੀ ਵਰਕਸ਼ਾਪ ਲਗਾਈ ਅਗਲੀ ਖ਼ਬਰ ਪੰਜਾਬ ਦੀਆਂ ਸਾਰੀਆਂ ਔਰਤਾਂ ਨੂੰ ਭਗਵੰਤ ਮਾਨ ਸਰਕਾਰ ਦੇਵੇ ਹਜ਼ਾਰ–ਪੰਦਰਾਂ ਸੌ ਰੁਪਏ- ਸਿੱਕੀ
Ad Position 24
No active advertisement