01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਨਿਰਵੈਲ ਸਿੰਘ ਦੀ ਪ੍ਰੇਰਨਾ ਸਦਕਾ ਨੌਜਵਾਨਾਂ ਦੀ ਸਮੁੱਚੀ ਟੀਮ ਸ਼੍ਰੋਮਣੀ ਅਕਾਲੀ ਦਲ (ਬ) ’ਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 06-07-2026
ਤਰਨ ਤਾਰਨ, 5 ਜੁੁਲਾਈ (ਹਰਿੰਦਰ ਸਿੰਘ)—ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਸਮੇਂ ਹਲਕਾ ਖਡੂਰ ਸਾਹਿਬ ਵਿਚ ਵੱਡਾ ਬਲ ਮਿਲਿਆ, ਜਦ ਹਲਕੇ ਦੇ ਪਿੰਡ ਭੂਰੇ ਤੋਂ ਨਿਰਵੈਲ ਸਿੰਘ ਦੀ ਪ੍ਰੇਰਨਾ ਸਦਕਾ ਉਨ੍ਹਾਂ ਦੀ ਸਮੁੱਚੀ ਟੀਮ ਨੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਬੀਬੀ ਰਮਨਦੀਪ ਕੌਰ ਅਤੇ ਸਰਪੰਚ ਅਵਤਾਰ ਸਿੰਘ ਬਿੱੱਲਾ ਸ਼ੇਰੋਂ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਸਰਪੰਚ ਅਵਤਾਰ ਸਿੰਘ ਬਿੱਲਾ ਨੇ ਸ਼ਾਮਿਲ ਹੋਣ ਵਾਲੇ ਨੌਜਵਾਨਾਂ ਦੀ ਟੀਮ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਹਲਕਾ ਖਡੂਰ ਸਾਹਿਬ ਵਿਚ ਦਿਨੋ ਦਿਨ ਸ਼੍ਰੋਮਣੀ ਅਕਾਲੀ ਦਲ ਦਾ ਕਾਫਲਾ ਵੱਡਾ ਹੁੰਦਾ ਜਾ ਰਿਹਾ ਹੈ। ਹਲਕੇ ਵਿਚ ਹਰ ਵਰਗ ਵਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਭਾਰੀ ਸਮਰਥਨ ਮਿਲ ਰਿਹਾ ਹੈ। ਖਾਸ ਕਰਕੇ ਨੌਜਵਾਨ ਵਰਗ ਉਨ੍ਹਾਂ ਦੀ ਇਸ ਮੁਹਿੰਮ ਵਿਚ ਅੱਗੇ ਹੋ ਕੇ ਮੈਦਾਨ ਵਿਚ ਨਿੱਤਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇਕ ਐਸੀ ਪਾਰਟੀ ਹੈ, ਜਿਸ ਨੇ ਪੰਜਾਬ ਵਿਚ ਆਪਣੀ ਸਰਕਾਰ ਦੌਰਾਨ ਪੰਜਾਬ ਦੇ ਹਰ ਵਰਗ ਨੂੰ ਬਣਦਾ ਮਾਨ ਸਨਮਾਨ ਦਿੱਤਾ। ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਭਰ ਵਿਚ ਪਾਈਆਂ ਜਾ ਰਹੀਆਂ ਫੇਰੀਆਂ ਤੋਂ ਬਾਅਦ ਵੱਡੀ ਗਿਣਤੀ ਵਿਚ ਵੱਖ ਵੱਖ ਪਾਰਟੀਆਂ ਦੇ ਵੱਡੇ ਆਗੂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੇ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣੇਗੀ ਅਤੇ ਹਲਕਾ ਖਡੂਰ ਸਾਹਿਬ ਤੋਂ ਵੱਡੀ ਜਿੱਤ ਦਰਜ ਕਰਕੇ ਇਹ ਸੀਟ ਪਾਰਟੀ ਦੀ ਝੋਲੀ ਵਿਚ ਪਾਈ ਜਾਵੇਗੀ। ਇਸ ਮੌਕੇ ਉਨ੍ਹਾਂ ਨੇ ਨਿਰਵੈਲ ਸਿੰਘ, ਕੁਲਵੰਤ ਸਿੰਘ, ਸਰਵਨ ਸਿੰਘ, ਗੁਰਜੀਤ ਸਿੰਘ, ਹਰਪਾਲ ਸਿੰਘ, ਅਕਾਸ਼ਦੀਪ ਸਿੰਘ, ਸਾਹਿਬਪ੍ਰੀਤ ਸਿੰਘ, ਹਰਸਿਮਰਨਜੀਤ ਸਿੰਘ, ਅਬੀਜੀਤ ਸਿੰਘ ਆਦਿ ਨੂੰ ਪਾਰਟੀ ਵਿਚ ਸ਼ਾਮਿਲ ਕਰਦਿਆਂ ਸਨਮਾਨਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਭਗਵੰਤ ਮਾਨ ਦੀ ਸਰਕਾਰ ਪੰਜਾਬ ਨੂੰ ਦਿਨੋਂ ਦਿਨ ਕਰਜਾਈ ਕਰਨ ਵੱਲ ਵਧ ਰਹੀ- ਜਾਮਾਰਾਏ ਅਗਲੀ ਖ਼ਬਰ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਪੱਟੀ ’ਚ ਇਕ ਰੋਜ਼ਾ ਭੁੱਖ ਹੜਤਾਲ
Ad Position 24
No active advertisement