ਤਰਨ ਤਾਰਨ, 6 ਜੁਲਾਈ (ਹਰਿੰਦਰ ਸਿੰਘ)—ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਨਸ਼ੀਲੇ ਪਦਾਰਥਾਂ ਸਮੇਤ 26 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਵੈਰੋਂਵਾਲ ਦੇ ਏ.ਐੱਸ.ਆਈ. ਸੁਖਬੀਰ ਸਿੰਘ ਨੇ ਗਸ਼ਤ ਦੌਰਾਨ ਹਰਦੇਵ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਮੁਗਲਾਣੀ ਨੂੰ ਕਾਬੂ ਕਰਕੇ ਉਸ ਪਾਸੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਝਬਾਲ ਦੇ ਐੱਸ.ਆਈ. ਬਲਵਿੰਦਰ ਸਿੰਘ ਨੇ ਦਾਣਾ ਮੰਡੀ ਝਬਾਲ ਤੋਂ ਕਰਨਬੀਰ ਸਿੰਘ ਪੁੱਤਰ ਗੁਰਮੀਤ ਸਿੰਘ, ਜੋਬਨ ਸਿੰਘ ਪੁੱਤਰ ਤਰਸੇਮ ਸਿੰਘ ਝਬਾਲ ਨੂੰ ਕਾਬੂ ਕਰਕੇ ਉਸ ਪਾਸੋਂ 9 ਗ੍ਰਾਮ ਹੈਰੋਇਨ, 800 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਿਟੀ ਤਰਨਤਾਰਨ ਦੇ ਏ.ਐੱਸ.ਆਈ. ਨਰਿੰਦਰ ਸਿੰਘ ਨੇ ਗਸ਼ਤ ਦੌਰਾਨ ਪੁਰਾਣਾ ਬਾਈਪਾਸ ਕੱਕਾ ਕੰਡਿਆਲਾ ਤੋਂ ਸੁਖਵਿੰਦਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਕੱਕਾ ਕੰਡਿਆਲਾ ਨੂੰ ਕਾਬੂ ਕਰਕੇ ਉਸ ਪਾਸੋਂ 5 ਗ੍ਰਾਮ ਹੈਰੋਇਨ, 900 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਰਾਏ ਅਮਾਨਤ ਖਾਂ ਦੇ ਐੱਸ.ਆਈ. ਮਨਪ੍ਰੀਤ ਕੌਰ ਨੇ ਗਸ਼ਤ ਦੌਰਾਨ ਸਰਵਨ ਸਿੰਘ ਪੁੱਤਰ ਅੰਗਰੇਜ ਸਿੰਘ ਵਾਸੀ ਢੰਡ ਨੂੰ ਕਾਬੂ ਕਰਕੇ ਉਸ ਪਾਸੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾਗੋਇੰਦਵਾਲ ਦੇ ਏ.ਐੱਸ.ਆਈ. ਜਸਪਾਲ ਸਿੰਘ ਨੇ ਗਸ਼ਤ ਦੌਰਾਨ ਖਡੂਰ ਸਾਹਿਬ ਦੇ ਸਮਸ਼ਾਨਘਾਟ ਤੋਂ ਨਸ਼ੇ ਦਾ ਸੇਵਨ ਕਰਦੇ ਹੋਏ ਸਮਸ਼ੇਰ ਸਿੰਘ ਪੁੱਤਰ ਲੱਖਾ ਸਿੰਘ ਵਾਸੀ ਖਲਚੀਆ, ਹਰਪ੍ਰੀਤ ਸਿੰਘ ਪੁੱਤਰ ਗੁਰਦੀਪ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀਅਨ ਨਾਗੋਕੇ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 5 ਗ੍ਰਾਮ ਹੈਰੋਇਨ ਅਤੇ 550 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਅਰਜਨ ਸਿੰਘ ਨੇ ਗਸ਼ਤ ਦੌਰਾਨ ਬਿਜਲੀ ਘਰ ਗੋਇੰਦਵਾਲ ਨਜ਼ਦੀਕ ਤੋਂ ਸੰਦੀਪ ਸਿੰਘ ਪੁੱਤਰ ਚੰਨਣ ਸਿੰਘ ਵਾਸੀ ਹੰਸਾਂਵਾਲਾ, ਲੱਖਆ ਸਿੰਘ ਪੁੱਤਰ ਗੱਜਣ ਸਿੰਘ ਵਾਸੀ ਗੋਇੰਦਵਾਲ ਅਤੇ ਮਨਪ੍ਰੀਤ ਸਿੰਘ ਪੁੱਤਰ ਧਰਮ ਸਿੰਘ ਵਾਸੀ ਧੂੰਦਾ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 7 ਗ੍ਰਾਮ ਹੈਰੋਇਨ ਅਤੇ 750 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਚੋਹਲਾ ਸਾਹਿਬ ਦੇ ਏ.ਐੱਸ.ਆਈ. ਰਣਜੀਤ ਸਿੰਘ ਨੇ ਪੁਲਿ ਸੂਆ ਮੋਹਨਪੁਰ ਵਿਖੇ ਨਾਕਾਬੰਦੀ ਦੌਰਾਨ ਹੁਸਨਪ੍ਰੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਕੋਟਬੁੱਢਾ ਨੂੰ ਕਾਬੂ ਕਰਕੇ ਉਸ ਪਾਸੋਂ 5 ਗ੍ਰਆਮ ਹੈਰੋਇਨ, ਇਕ ਦੇਸੀ ਕੱਟਾ ਸਮੇਤ ਇਕ ਕਾਰਤੂਸ ਬਰਾਮਦ ਕੀਤਾ ਹੈ। ਇਸੇ ਤਰ੍ਹਾਂ ਖੇਮਕਰਨ ਦੇ ਏ.ਐੱਸ.ਆਈ. ਦਿਲਬਾਗ ਸਿੰਘ ਨੇ ਗਸ਼ਤ ਦੌਰਾਨ ਪੁੱਲ ਸੂਆ ਖੇਮਕਰਨ ਤੋਂ ਗੁਰਪ੍ਰੀਤ ਸਿੰਘ ਪੁੱਤਰ ਗੁਰਵੇਲ ਸਿੰਘ ਵਾਸੀ ਖੇਮਕਰਨ ਨੂੰ ਕਾਬੂ ਕਰਕੇ ਉਸ ਪਾਸੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਕੱਚਾ ਪੱਕਾ ਦੇ ਐੱਸ.ਆਈ. ਰੂਬੀ ਨੇ ਸਮਸ਼ਾਨਘਾਟ ਕੱਚਾ ਪੱਕਾ ਤੋਂ ਨਸ਼ਾ ਦਾ ਸੇਵਨ ਕਰਦੇ ਹੋਏ ਅਕਾਸ਼ਦੀਪ ਸਿੰਘ ਪੁੱਤਰ ਵਿਸਾਖਾ ਸਿੰਘ, ਜਸ਼ਨਪ੍ਰੀਤ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀਅਨ ਤਪਾ ਬਾਠ, ਨਿਰਮਲ ਸਿੰਘ ਪੁੱਤਰ ੁਕਲਵੰਤ ਸਿੰਘ, ਮਨਜੀਤ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀਅਨ ਘੁਰਕਵਿੰਡ ਨੂੰ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਖਾਲੜਾ ਦੇ ਐੱਸ.ਆਈ. ਸਾਹਿਬ ਸਿੰਘ ਨੇ ਦਾਣਾ ਮੰਡੀ ਮਾੜੀਮੇਘਾ ਤੋਂ ਸਾਜਨ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਮਾੜੀਗੌੜ ਸਿੰਘ ਨੂੰ ਕਾਬੂ ਕਰਕੇ ਉਸ ਪਾਸੋਂ 15 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਇਸੇ ਤਰ੍ਹਾਂ ਥਾਣਾ ਖਾਲੜਾ ਦੇ ਏ.ਐੱਸ.ਆਈ. ਗੁਰਦੇਵ ਸਿੰਘ ਨੇ ਦਾਣਾ ਮੰਡੀ ਬਾਸਰਕੇ ਤੋਂ ਮਹਾਬੀਰ ਸਿੰਘ ਪੁੱਤਰ ਕਿਸ਼ਨ ਸਿੰਘ ਵਾਸੀ ਵਾੜਾ ਸ਼ੇਰ ਸਿੰਘ ਨੂੰ ਕਾਬੂ ਕਰਕੇ ਉਸ ਪਾਸੋਂ 200 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਰਹਾਲੀ ਦੇ ਐੱਚ.ਸੀ. ਨਿਰਮਲਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਦਾਣਾ ਮੰਡੀ ਸਰਹਾਲੀ ਤੋਂ ਜਰਨੈਲ ਸਿੰਘ ਪੁੱਤਰ ਸਰਮੁੱਖ ਸਿੰਘ ਵਾਸੀ ਠੱਠੀਆ ਮਹੰਤਾਂ ਨੂੰ ਕਾਬੂ ਕਰਕੇ ਉਸ ਪਾਸੋਂ 8 ਗ੍ਰਾਮ ਹੈਰੋਇਨ ਅਤੇ ਇਕ ਇਲੈਕਟ੍ਰੋਨਿਕ ਕੰਡਾ ਬਰਾਮਦ ਕੀਤਾ ਹੈ। ਇਸੇ ਤਰ੍ਹਾਂ ਥਾਣਾ ਹਰੀਕੇ ਦੇ ਐੱਸ.ਐੱਚ.ਓ. ਬਲਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਨਹਿਰੀ ਕੁਆਟਰ ਹਰੀਕੇ ਵਿਖੇ ਨਸ਼ੇ ਦਾ ਸੇਵਨ ਕਰ ਰਹੇ ਮਨਜੋਤ ਸਿੰਘ ਪੁੱਤਰ ਬਲਵਿੰਦਰ ਸਿੰਘ, ਪਵਨ ਕੁਮਾਰ ਪੁੱਤਰ ਦਲਬੀਰ ਚੰਦ, ਕੁਲਬੀਰ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀਅਨ ਹਰੀਕੇ ਨੂੰ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਆ ਸਦਰ ਪੱਟੀ ਦੇ ਏ.ਐੱਸ.ਆਈ. ਹਰਪਾਲ ਸਿੰਘ ਨੇ ਗਸ਼ਤ ਦੌਰਾਨ ਅੰਮ੍ਰਿਤਪਾਲ ਸਿੰਘ ਪੁੱਤਰ ਹਰਚੰਨ ਸਿੰਘ ਵਾਸੀ ਚੂਸਲੇਵੜ ਨੂੰ 6180 ਮਿਲੀਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਕੱਚਾ ਪੱਕਾ ਦੇ ਏ.ਐੱਸ.ਆਈ. ਸਤਨਾਮ ਸਿੰਘ ਨੇ ਸੂਆ ਪਿੰਡ ਮਰਗਿੰਦਪੁਰ ਤੋਂ ਗੁਰਲਾਲ ਸਿੰਘ ਪੁੱਤਰ ਬਾਜ ਸਿੰਘ ਅਤੇ ਸਤਨਾਮ ਸਿੰਘ ਪੁੱਤਰ ਵਿਰਸਾ ਸਿੰਘ ਵਾਸੀਅਨ ਕਾਲੇ ਭਿੱਖੀਵਿੰਡ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 6750 ਮਿਲੀਲੀਟਰ ਨਾਜਾਇਜ ਸ਼ਰਾਬ ਬਰਾਮਦ ਕੀਤੀ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ।