ਤਰਨ ਤਾਰਨ, 6 ਜੁਲਾਈ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾ ਕੇ ਲੈ ਜਾਣ ਦੇ ਮਾਮਲੇ ਵਿਚ ਇਕ ਵਿਅਕਤੀ ਤੋਂ ਇਲਾਵਾ ਇਸ ਮਾਮਲੇ ਵਿਚ ਉਸ ਦਾ ਸਾਥ ਦੇਣ ਦੇ ਦੋਸ਼ ਹੇਠ ਤਿੰਨ ਹੋਰਨਾਂ ਪਰਿਰਵਾਰਕ ਮੈਬਰਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ । ਥਾਣਾ ਝਬਾਲ ਵਿਖੇ ਇਲਾਕੇ ਦੇ ਰਹਿਣ ਵਾਲੇ ਇਕ ਵਿਅਕਤੀ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ ਲੜਕੀ 26 ਜੂਨ ਨੂੰ ਰਾਤ ਸਮੇਂ ਘਰ ਬਿਨਾਂ ਦੱਸੇ ਚਲੀ ਗਈ, ਜਿਸ ਦੀ ਕਾਫੀ ਭਾਲ ਕੀਤੀ ਗਈ, ਪਰ ਲੜਕੀ ਦਾ ਕੋਈ ਪਤਾ ਨਹੀਂ ਚੱਲਿਆ। ਉਸਦੀ ਲੜਕੀ ਨੂੰ ਨੂੰ ਵਿਆਹ ਦਾ ਝਾਂਸਾ ਦੇ ਕੇ ਰੋਹਿਤ ਸਿੰਘ ਪੁੱਤਰ ਬਲਵਿੰਦਰ ਸਿੰਘ ਭਜਾ ਲੈ ਗਿਆ ਹੈ ਅਤੇ ਇਸ ਕੰਮ ਵਿਚ ਉਸ ਦਾ ਸਾਥ ਬਲਵਿੰਦਰ ਸਿੰਘ, ਵੀਰੋ ਪਤਨੀ ਬਲਵਿੰਦਰ ਸਿੰਘ, ਲਾਲੀ ਸਿੰਘ ਪੁੱਤਰ ਲੱਖਾ ਸਿੰਘ ਵਾਸੀਅਨ ਪੰਡੋਰੀ ਸਿੰਘ ਵਲੋਂ ਦਿੱਤਾ ਗਿਆ ਹੈ। ਜਾਂਚ ਅਧਿਕਾਰੀ ਏ.ਐੱਸ.ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਤੋਂ ਬਾਅਦ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।