06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਗਲੀ ’ਚ ਖਲੋਣ ਤੋਂ ਰੋਕਣ ’ਤੇ ਕੀਤੀ ਕੁੱਟਮਾਰ, 17 ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 07-07-2026
ਤਰਨ ਤਾਰਨ, 6 ਜੁਲਾਈ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਗਲੀ ’ਚ ਖਲੋਣ ਤੋਂ ਰੋਕਣ ’ਤੇ ਇਕ ਵਿਅਕਤੀ ਅਤੇ ਉਸ ਦੇ ਭਰਾ ਨਾਲ ਕੁੱਟਮਾਰ ਕਰਕੇ ਉਨ੍ਹਾਂ ਨੂੰ ਗੰਭੀਰ ਸੱਟਾਂ ਮਾਰਨ ਦੇ ਦੋਸ਼ ਹੇਠ 10 ਵਿਅਕਤੀਆਂ ਤੋਂ ਇਲਾਵਾ 7 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ । ਥਾਣਾ ਵੈਰੋਂਵਾਲ ਵਿਖੇ ਰਣਜੀਤ ਸਿੰਘ ਉਰਫ ਸੋਨੂੰ ਪੁੱਤਰ ਕਸ਼ਮੀਰ ਸਿੰਘ ਵਾਸੀ ਵੈਰੋਂਵਾਲ ਬਾਵਿਆ ਨੇ ਸ਼ਿਕਾਇਤ ਦਰਜ ਕਰਵਾਈ ਕਿ 22 ਜੂਨ ਨੂੰ ਉਹ ਆਪਣੇ ਭਰਾ ਜਸਬੀਰ ਸਿੰਘ ਦੇ ਘਰ ਵਿਚ ਮੌਜੂਦ ਸੀ ਅਤੇ ਉਥੇ ਉਸ ਦੀ ਪਤਨੀ ਸੁਮਨ ਅਤੇ ਉਸ ਦੀ ਭਰਜਾਈ ਮਨਪ੍ਰੀਤ ਕੌਰ ਵੀ ਘਰ ਵਿਚ ਮੌਜੂਦ ਸਨ ਤਾਂ ਉਸ ਸਮੇਂ ਸੁਖਦੇਵ ਸਿੰਘ ਪੁੱਤਰ ਗੁਰਦੀਪ ਸਿੰਘ, ਗੁਰਸੇਵਕ ਸਿੰਘ ਪੁੱਤਰ ਸੁਖਦੇਵ ਸਿੰਘ, ਕਰਨਬੀਰ ਸਿੰਘ ਪੁੱਤਰ ਸੁਖਦੇਵ ਸਿੰਘ, ਸੁਖਮਨਦੀਪ ਸਿੰਘ ਪੁੱਤਰ ਸੁਖਦੇਵ ਸਿੰਘ, ਹਰਪ੍ਰਈਤ ਸਿੰਘ ਪੁੱਤਰ ਕਰਨੈਲ ਸਿੰਘ, ਲੱਕੀ ਪੁੱਤਰ ਰਜਵੰਤ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਕੁਲਵੰਤ ਸਿੰਘ, ਦਲਜੀਤ ਸਿੰਘ ਪੁੱਤਰ ਦਲਬੀਰ ਸਿੰਘ, ਰੋਹਿਤ, ਅਨਿਕੇਤ ਪੁੱਤਰਾਨ ਬਲਵਿੰਦਰ ਸਿੰਘ ਸਾਰੇ ਵਾਸੀਅਨ ਪਿੰਡ ਵੈਰੋਂਵਾਲ ਬਾਵਿਆ ਸਮੇਤ 7 ਅਣਪਛਾਤੇ ਵਿਅਕਤੀ ਹਥਿਆਰਾਂ ਸਮੇਤ ਉਨ੍ਹਾਂ ਦੇ ਘਰ ਦਾਖਲ ਹੋਏ ਅਤੇ ਉਸ ਉਪਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਜਦੋਂ ਉਸ ਦਾ ਭਰਾ ਜਸਬੀਰ ਸਿੰਘ ਉਸ ਨੂੰ ਛੁਡਾਉਣ ਲਈ ਅੱਗੇ ਆਇਆ ਤਾਂ ਉਕਤ ਵਿਅਕਤੀਆਂ ਨੇ ਉਸਦੀ ਵੀ ਕੁੱਟਮਾਰ ਕੀਤੀ ਅਤੇ ਘਰ ਦੀ ਭੰਨਤੋੜ ਕਰਦੇ ਹੋਏ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਹਥਿਆਰਾਂ ਸਮੇਤ ਫ਼ਰਾਰ ਹੋ ਗਏ। ਉਹ ਤਰਨ ਤਾਰਨ ਦੇ ਸਰਕਾਰੀ ਹਸਪਤਾਲ ਵਿਖੇ ਜੇਰੇ ਇਲਾਜ ਰਿਹਾ ਹੈ। ਜਾਂਚ ਅਧਿਕਾਰੀ ਏ.ਐੱਸ.ਆਈ. ਸੁਖਬੀਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਨਵ-ਨਿਯੁਕਤ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਹਰਵੀਨ ਕੌਰ ਨੇ ਅਹੁਦਾ ਸੰਭਾਲਿਆ ਅਗਲੀ ਖ਼ਬਰ ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਇਆ, ਮਾਮਲਾ ਦਰਜ
Ad Position 24
No active advertisement