ਤਰਨ ਤਾਰਨ, 6 ਜੁਲਾਈ (ਪਰਮਜੀਤ ਜੋਸ਼ੀ)—ਪੰਜਾਬ ਸਰਕਾਰ ਵਲੋਂ ਕੀਤੇ ਗਏ ਤਬਾਦਲਿਆਂ ਤਹਿਤ ਤਰਨ ਤਾਰਨ ਦੇ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਜਸਜੀਤ ਕੌਰ ਦਾ ਕਪੂਰਥਲਾ ਤਬਾਦਲਾ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੀ ਜਗ੍ਹਾ ਤਰਨ ਤਾਰਨ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਹਰਵੀਨ ਕੌਰ ਨੂੰ ਲਗਾਇਆ ਗਿਆ ਹੈ, ਜਿਨ੍ਹਾਂ ਨੇ ਤਰਨ ਤਾਰਨ ਪਹੁੰਚ ਕੇ ਆਪਣੇ ਦਫ਼ਤਰ ਵਿਚ ਆਹੁਦਾ ਸੰਭਾਲ ਲਿਆ ਹੈ। ਇਸ ਮੌਕੇ ਸਮੂਹ ਸਟਾਫ ਵਲੋਂ ਉਨ੍ਹਾਂ ਨੂੰ ਜੀ ਆਇਆਂ ਆਖਦੇ ਹੋਏ ਉਨ੍ਹਾਂ ਦਾ ਸਵਾਗਤ ਕੀਤਾ । ਅਹੁਦਾ ਸੰਭਾਲਣ ਮੌਕੇ ਗੱਲਬਾਤ ਕਰਦਿਆਂ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਹਰਵੀਨ ਕੌਰ ਨੇ ਕਿਹਾ ਕਿ ਉਹ ਬੜੇ ਭਾਗਸ਼ਾਲੀ ਹਨ, ਜਿਨ੍ਹਾਂ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਪਵਿੱਤਰ ਨਗਰੀ ਤਰਨ ਤਾਰਨ ਵਿਖੇ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਲੋਕਾਂ ਤੱਕ ਪੁੱਜਦਾ ਕੀਤਾ ਜਾਵੇਗਾ, ਉਥੇ ਮੰਡੀਆਂ ਵਿਚ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕਿਸੇ ਵੀ ਮੁਸ਼ਕਿਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨ੍ਹਾਂ ਸਮੂਹ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਆਪਣੀ ਡਿਊਟੀ ’ਤੇ ਹਾਜ਼ਰ ਹੋਣ ਅਤੇ ਸਰਕਾਰੀ ਕੰਮਕਾਜ ਕਰਵਾਉਣ ਲਈ ਆਉਣ ਵਾਲੇ ਲੋਕਾਂ ਦੇ ਕੰਮਾਂ ਨੂੰ ਪਹਿਲ ਦੇ ਅਧਾਰ ’ਤੇ ਕਰਨ । ਇਸ ਮੌਕੇ ਗੁਰਪ੍ਰੀਤ ਸਿੰਘ ਅਡੀਟਰ, ਪ੍ਰਦੀਪ ਸਿੰਘ ਅਡੀਟਰ, ਅਮਰਿੰਦਰ ਕੌਰ ਅਡੀਟਰ, ਕਾਬਲ ਸਿੰਘ ਸੀਨੀਅਰ ਅਡੀਟਰ, ਗੁਰਨਾਮ ਸਿੰਘ ਸੁਪਰਡੈਂਟ ਆਦਿ ਵੀ ਮੌਜੂਦ ਸਨ।