06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਪੰਜਾਬ ਸਰਕਾਰ ਨੇ ਮਹਿਲਾ ਯੋਜਨਾ ਤਹਿਤ ਮਹਿਲਾਵਾਂ ਦੇ ਖਾਤਿਆਂ ’ਚ ਪਾਏ ਪੈਸੇ– ਬਿੱਟੂ ਖੁਵਾਸਪੁਰ

Ad Position 21
No active advertisement
ਅਜੀਤ ਡੈਸਕ 07-07-2026
ਫਤਿਆਬਾਦ, 6 ਜੁਲਾਈ (ਹਰਵਿੰਦਰ ਸਿੰਘ ਧੂੰਦਾ)–ਆਮ ਆਦਮੀ ਪਾਰਟੀ ਸਰਕਾਰ ਵਲੋਂ ਪੰਜਾਬ ਦੀਆਂ ਮਹਿਲਾਵਾਂ ਨਾਲ ਕੀਤੇ ਵਾਅਦੇ ਨੂੰ ਪੂਰੇ ਕਰਦਿਆਂ ਹੋਇਆਂ ‘ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਵਿਚ ਪੰਜਾਬ ਦੀਆਂ ਸਾਰੀਆਂ ਮਹਿਲਾਵਾਂ ਨੂੰ 1000 ਰੁਪਏ ਅਤੇ ਐਸ.ਸੀ. ਵਰਗ ਦੀਆਂ ਔਰਤਾਂ ਦੇ 1500 ਰੁਪਏ ਪ੍ਰਤੀ ਮਹੀਨਾ ਦੇਣ ਦਾ ਜੋ ਵਾਅਦਾ ਕੀਤਾ ਸੀ, ਉਸ ’ਤੇ ਅਮਲ ਕਰਦੇ ਹੋਏ ਜੁਲਾਈ, ਅਗਸਤ ਅਤੇ ਸਤੰਬਰ ਦੇ ਪੈਸੇ ਪਾ ਦਿਤੇ ਹਨ, ਜਿਸ ਨਾਲ ਪੰਜਾਬ ਦੀਆਂ ਮਹਿਲਾਵਾਂ । ਮੁੱਖ ਮੰਤਰੀ ਭਗਵੰਤ ਮਾਨ ਦਾ ਸ਼ੁਕਰਾਨਾ ਕਰ ਰਹੀਆਂ ਹਨ। ਪੰਜਾਬ ਦੀ ਮਾਨ ਸਰਕਾਰ ਵਲੋਂ ਮਾਵਾਂ-ਧੀਆਂ ਯੋਜਨਾ ਸ਼ੁਰੂ ਕੀਤੀ ਗਈ ਹੈ, ਜੋ ਕਿ ਮਹਿਲਾਵਾਂ ਦੇ ਸਨਮਾਨ ਲਈ ਬਹੁਤ ਵੱਡਾ ਵਰਦਾਨ ਸਾਬਿਤ ਹੋਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸਾ. ਚੇਅਰਮੈਨ ਭੁਪਿੰਦਰ ਸਿੰਘ ਬਿੱਟੂ ਖੁਵਾਸਪੁਰ ਸੀਨੀਅਰ ਆਗੂ ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ । ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਸਰਕਾਰ ਵਲੋਂ ਪੰਜਾਬ ਦੀਆਂ ਮਾਵਾਂ , ਭੈਣਾਂ ਨਾਲ ਜਿਹੜਾ ਵਾਅਦਾ ਕੀਤਾ ਗਿਆ ਸੀ । ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੂਰਾ ਕੀਤਾ ਗਿਆ ਹੈ। ਜਿਸ ਤਹਿਤ ਪੰਜਾਬ ਦੀ ਹਰ ਮਹਿਲਾ ਨੂੰ ਅੱਜ ਪੈਸੇ ਖਾਤਿਆਂ ਵਿਚ ਪਾ ਦਿੱਤੇ ਗਏ ਹਨ ਤੇ ਇਹ ਸਨਮਾਨ ਰਾਸ਼ੀ ਨਾਲ ਜਿੱਥੇ ਸਾਡੀਆਂ ਮਹਿਲਾਵਾਂ ਖੁਸ਼ ਨੇ ਉਥੇ ਘਰ ਦੇ ਵਿਚ ਛੋਟੀਆਂ-ਮੋਟੀਆਂ ਲੋੜਾਂ ਪੂਰੀਆਂ ਕਰਨ ਦੇ ਲਈ ਵੀ ਇਹ ਰਾਸ਼ੀ ਕੰਮ ਆਵੇਗੀ। ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੀ ਭਲਾਈ ਦੇ ਲਈ ਦਿਨ ਰਾਤ ਕੰਮ ਕਰ ਰਹੇ ਹਨ ਜਿਵੇਂ ਕਿ ਸਿਹਤ, ਸਿੱਖਿਆ, ਸਕੂਲ ਪ੍ਰਬੰਧ, ਸੜਕਾਂ ਦਾ ਨਵੀਨੀਕਰਨ, ਟੇਲਾਂ ਤੱਕ ਪਾਣੀ ਪਹੁੰਚਾਉਣਾ ਇਹ ਸਾਰੀਆਂ ਸੁਵਿਧਾਵਾਂ ਪੰਜਾਬ ਦੇ ਲੋਕਾਂ ਨੂੰ ਨਿਰਵਿਘਨ ਅਤੇ ਨਿਰਵਿਰੋਧ ਮਿਲ ਰਹੀਆਂ ਹਨ ।
Ad Position 22
No active advertisement
ਪਿਛਲੀ ਖ਼ਬਰ ਇੰਪਲਾਈਜ਼ ਫੈਡਰੇਸ਼ਨ ਪਹਿਲਵਾਨ ਸਰਕਲ ਤਰਨ ਤਾਰਨ ਦੀ ਮੀਟਿੰਗ ਅਗਲੀ ਖ਼ਬਰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੀ ਯਾਦ ਨੂੰ ਸਮਰਪਿਤ ਸਾਲਾਨਾ ਸਮਾਗਮ
Ad Position 24
No active advertisement