ਖਡੂਰ ਸਾਹਿਬ, 6 ਜੁਲਾਈ (ਰਸ਼ਪਾਲ ਸਿੰਘ ਕੁਲਾਰ)- ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ ਕਿ ਜਿੱਥੇ ਮਾਨ ਸਰਕਾਰ ਪਿੰਡਾਂ ਦੇ ਵਿਕਾਸ ਵੱਲ ਧਿਆਨ ਕੇਂਦਰਿਤ ਕਰ ਰਹੀ ਹੈ, ਉਥੇ ਹੀ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਵੀ ਕਾਰਜਸ਼ੀਲ ਹੈ। ਲਾਲਪੁਰਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵਲੋਂ ਘਰਾਂ ਦੀ ਬਿਜਲੀ ਮੁਫਤ ਦੇਣ, ਮੇਰੀ ਰਸੋਈ ਸਕੀਮ ਤਹਿਤ ਫੂਡ ਕਿੱਟਾਂ ਦੇਣ ਉਪਰੰਤ ਜਰਨਲ ਵਰਗ ਦੀਆਂ ਔਰਤਾਂ ਨੂੰ ਇਕ ਹਜ਼ਾਰ ਅਤੇ ਐਸ.ਸੀ. ਵਰਗ ਦੀਆਂ ਔਰਤਾਂ ਨੂੰ 1500 ਰੁਪਏ ਦੇਣ ਨਾਲ ਪੰਜਾਬ ਦੀ ਜਨਤਾ ਦੇ ਚਿਹਰਿਆਂ ’ਤੇ ਇਕ ਵੱਖਰੀ ਹੀ ਮੁਸਕਾਨ ਦਿਖਾਈ ਦੇਣ ਲੱਗੀ ਹੈ। ਉਨ੍ਹਾਂ ਕਿਹਾ ਕਿ ਇਹ ਸਭ ਆਮ ਆਦਮੀ ਪਾਰਟੀ ਦੀ ਇਮਾਨਦਾਰ ਸਰਕਾਰ ਸਦਕਾ ਹੀ ਸੰਭਵ ਹੋ ਸਕਿਆ ਹੈ ਅਤੇ 2027 ਵਿਚ ਜਨਤਾ ਦੁਬਾਰਾ ਭਗਵੰਤ ਮਾਨ ਸਰਕਾਰ ਨੂੰ ਦੁਬਾਰਾ ਬਣਾਉਣ ਜਾ ਰਹੀ ਹੈ।