06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਗੁਰਦੁਆਰਾ ਬੀਬੀ ਵੀਰੋ ਜੀ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਇਆ

Ad Position 21
No active advertisement
ਅਜੀਤ ਡੈਸਕ 07-07-2026
ਝਬਾਲ, 6 ਜੁਲਾਈ (ਸੁਖਦੇਵ ਸਿੰਘ)-ਇਤਿਹਾਸਕ ਗੁਰਦੁਆਰਾ ਬੀਬੀ ਵੀਰੋ ਜੀ ਝਬਾਲ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਰਾਗੀ ਸਿੰਘਾਂ ਨੇ ਇਲਾਹੀ ਬਾਣੀ ਦਾ ਕੀਰਤਨ ਕੀਤਾ । ਇਸ ਮੌਕੇ ਸਜਾਏ ਗਏ ਧਾਰਮਿਕ ਦੀਵਾਨ ਵਿਚ ਰਾਗੀ, ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਗੁਰ ਇਤਿਹਾਸ ਸੁਣਾਇਆ । ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਬੀਬੀ ਮਨਜੀਤ ਕੌਰ ਬਾਠ ਵਲੋਂ ਲੋੜਵੰਦ ਔਰਤਾਂ ਨੂੰ ਸੂਟ ਦਿੱਤੇ ਗਏ। ਇਸ ਮੌਕੇ ਗੁਰਦੁਆਰਾ ਕਮੇਟੀ ਦੇ ਰਸੀਵਰ ਬਲਵਿੰਦਰ ਸਿੰਘ ਸਵਰਗਾਪੁਰੀ, ਚੇਅ. ਹਰਵੰਤ ਸਿੰਘ ਝਬਾਲ, ਸਰਪੰਚ ਹਰਦਿਆਲ ਸਿੰਘ ਝਬਾਲ, ਸਾਬਕਾ ਸਰਪੰਚ ਬਲਵਿੰਦਰ ਸਿੰਘ ਬਾਬਾ ਲੰਗਾਹ, ਅਕਾਲੀ ਆਗੂ ਪੂਰਨ ਸਿੰਘ ਝਬਾਲ, ਚੇਅ. ਗੁਰਬੀਰ ਸਿੰਘ, ਸਾਬਕਾ ਸਰਪੰਚ ਗੁਰਿੰਦਰ ਸਿੰਘ ਬਾਬਾ ਲੰਗਾਹ, ਸਾਬਕਾ ਸਰਪੰਚ ਜਗਤਾਰ ਸਿੰਘ ਸਵਰਗਾਪੁਰੀ, ਕਰਨ, ਮੈਨੇਜ਼ਰ ਹਰਦੇਵ ਸਿੰਘ ਅਤੇ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪ੍ਰਾਣਾਯਾਮ ਦਾ ਅਭਿਆਸ ਧਿਆਨ ਦੀ ਗਹਿਰਾਈ ਨੂੰ ਵਧਾਉਣ ਲਈ ਮਜ਼ਬੂਤ ਆਧਾਰ- ਸਵਾਮੀ ਵਿਗਿਆਨਾਨੰਦ ਅਗਲੀ ਖ਼ਬਰ ਭਾਈ ਖਾਲੜਾ ਦੇ ਜੀਵਨ ’ਤੇ ਆਧਾਰਿਤ ਫ਼ਿਲਮ ‘ਸਤਲੁਜ’ ਨੂੰ ਬੈਨ ਕਰਨਾ ਮੰਦਭਾਗਾ- ਬਿੱਲਾ ਸ਼ੇਰੋਂ
Ad Position 24
No active advertisement