06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਸਮਾਗਮ

Ad Position 21
No active advertisement
ਅਜੀਤ ਡੈਸਕ 07-07-2026
ਚੱਬਾ, 6 ਜੁਲਾਈ (ਜੱਸਾ ਅਨਜਾਣ)- ਛੇਵੇਂ ਗੁਰੂ ਹਰਿਗੋਬਿੰਦ ਸਾਹਿਬ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਸੰਗਰਾਣਾ ਸਾਹਿਬ ਚੱਬਾ ਵਿਖੇ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਸਮਾਗਮ ਕਰਵਾਇਆ ਗਿਆ। ਸੇਵਕ ਜਥਾ ਇਸ਼ਨਾਨ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ ਤੇ ਉਪਰੰਤ ਭਾਈ ਸਰਵਣ ਸਿੰਘ ਚਾਟੀਵਿੰਡ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਅੰਮ੍ਰਿਤਸਰ, ਭਾਈ ਗੁਰਸੇਵਕ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਸੰਗਰਾਣਾ ਸਾਹਿਬ ਤੇ ਭਾਈ ਗੁਰਸੇਵਕ ਸਿੰਘ ਆਦਿ ਦੇ ਰਾਗੀ ਜਥਿਆਂ ਨੇ ਧੁਰ ਕੀ ਬਾਣੀ ਦੇ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਤੇ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਜੀਵਨ ਤੇ ਸੰਗਤਾਂ ਨੂੰ ਵਿਸਥਾਰਪੂਰਵਕ ਦੱਸਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਈ ਦਿਲਬਾਗ ਸਿੰਘ ਰੱਤੋਕੇ, ਭਾਈ ਵਰਿੰਦਰ ਸਿੰਘ ਆਦਿ ਵਲੋਂ ਰਾਗੀ ਜਥਿਆਂ ਨੂੰ ਗੁਰੂ ਬਖਸ਼ਿਸ਼ ਸਿਰੋਪਾਓ ਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਗ੍ਰੰਥੀ ਤਰਸੇਮ ਸਿੰਘ, ਲਖਵਿੰਦਰ ਸਿੰਘ ਲਾਂਗਰੀ, ਸਾਬ ਸਿੰਘ, ਸੋਨੂੰ ਸਿੰਘ, ਬਿੱਲਾ ਸਿੰਘ ਤੇ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਸਮੂਹ ਸੈਕਟਰ ਅਫ਼ਸਰ ਐੱਸ.ਆਈ.ਆਰ. ਦੇ ਕੰਮ ’ਚ ਤੇਜ਼ੀ ਲਿਆਉਣ-ਏ. ਈ. ਆਰ. ਓ. ਬਾਬਾ ਬਕਾਲਾ ਅਗਲੀ ਖ਼ਬਰ ਸ਼ੋ੍ਮਣੀ ਕਮੇਟੀ ਦੀ ਸਲਾਹ ਤੋਂ ਬਿਨਾਂ ਕਾਨੂੰਨ ਬਣਾਉਣ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ- ਜਾਮਾਰਾਏ, ਪੰਡੋਰੀ
Ad Position 24
No active advertisement