09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਫਾਰਮੇਸੀ ਐਸੋਸੀਏਸ਼ਨ ਤਰਨ ਤਾਰਨ ਨੇ ਸਿਵਲ ਸਰਜਨ ਡਾ. ਧਵਨ ਨੂੰ ਕੀਤਾ ਸਨਮਾਨਿਤ

Ad Position 21
No active advertisement
ਅਜੀਤ ਡੈਸਕ 08-07-2026
ਤਰਨ ਤਾਰਨ, 7 ਜੁਲਾਈ (ਇਕਬਾਲ ਸਿੰਘ ਸੋਢੀ)-ਸਿਵਲ ਹਸਪਤਾਲ ਤਰਨ ਤਾਰਨ ਵਿਖੇ ਭੁਪਿੰਦਰ ਸਿੰਘ ਮਰਹਾਣਾ ਦੀ ਅਗਵਾਈ ਹੇਠ ਫਾਰਮੇਸੀ ਐਸੋਸੀਏਸ਼ਨ ਤਰਨ ਤਾਰਨ ਵਲੋਂ ਨਵ ਨਿਯੁਕਤ ਸਿਵਲ ਸਰਜਨ ਡਾ. ਸੰਦੀਪ ਧਵਨ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਨੂੰ ਜੀ ਆਇਆਂ ਕਿਹਾ। ਇਸ ਮੌਕੇ ਉਨ੍ਹਾਂ ਨੇ ਸਿਵਲ ਸਰਜਨ ਡਾ. ਸੰਦੀਪ ਧਵਨ ਨੂੰ ਆਪਣੀਆਂ ਹੱਕੀ ਮੰਗਾਂ ਸੰਬੰਧੀ ਜਾਣੂ ਕਰਵਾਇਆ ਅਤੇ ਐਸੋਸੀਏਸ਼ਨ ਵਲੋਂ ਵਿਸ਼ਵਾਸ ਦਿਵਾਇਆ ਕਿ ਸਿਹਤ ਵਿਭਾਗ ਨਾਲ ਸੰਬੰਧਿਤ ਸਾਰੀਆਂ ਡਿਊਟੀਆਂ ਤਨਦੇਹੀ ਨਾਲ ਨਿਭਾਈਆਂ ਜਾਣਗੀਆਂ ਤੇ ਮਰੀਜ਼ਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਸਿਵਲ ਸਰਜਨ ਡਾ. ਧਵਨ ਵਲੋਂ ਵੀ ਐਸੋਸੀਏਸ਼ਨ ਨੂੰ ਭਰੋਸਾ ਦਿਵਾਇਆ ਗਿਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਜਲਦ ਤੋਂ ਜਲਦ ਹੱਲ ਕਰ ਦਿੱਤਾ ਜਾਵੇਗਾ | ਇਸ ਮੌਕੇ ਨਵਕਿਰਨ ਸਿੰਘ ਘਰਿਆਲਾ ਜਨਰਲ ਸਕੱਤਰ, ਮਨਜੀਤ ਰਾਏ ਕੈਰੋਂ ਆਡੀਟਰ, ਸੁਰੇਸ਼ ਕੁਮਾਰ ਘਰਿਆਲਾ, ਅਰਮਿੰਦਰ ਕੌਰ ਤਰਨ ਤਾਰਨ, ਸਰਬਜੀਤ ਸਿੰਘ, ਤੇਜਿੰਦਰ ਸਿੰਘ ਢਿੱਲੋਂ ਸੁਪਰਡੈਂਟ ਤਰਨ ਤਾਰਨ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬੀ.ਪੀ ਅਤੇ ਸ਼ੂਗਰ ਵਧਣ ਨਾਲ ਕੰਨਾਂ ਨੂੰ ਹੁੰਦਾ ਨੁਕਸਾਨ—ਡਾ. ਰੰਧਾਵਾ ਅਗਲੀ ਖ਼ਬਰ ਕੱਦਗਿੱਲ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਵੱਡਾ ਬਲ ਕਈ ਪਰਿਵਾਰ ਅਕਾਲੀ ਦਲ ’ਚ ਸ਼ਾਮਿਲ
Ad Position 24