ਫਤਿਆਬਾਦ, 7 ਜੁਲਾਈ (ਹਰਵਿੰਦਰ ਸਿੰਘ ਧੂੰਦਾ)–ਵਿਧਾਨ ਸਭਾ ਦੀਆਂ ਚੋਣਾਂ ਵਿਚ ਬਹੁਤ ਥੋੜ੍ਹਾ ਸਮਾਂ ਰਹਿ ਗਿਆ ਹੈ। ਇਸ ਲਈ ਸਾਰੀਆ ਪਾਰਟੀਆਂ ਨੇ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ । ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪ੍ਰੋਫੈਸਰ ਹਰਪ੍ਰੀਤ ਸਿੰਘ ਕੋਟ ਬੁਲਾਰਾ ਪੰਜਾਬ ਤੇ ਜ਼ਿਲ੍ਹਾ ਇੰਚਾਰਜ ਮੀਡੀਆ ਨੇ ਹਲਕਾ ਖਡੂਰ ਸਾਹਿਬ ਦੇ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਕੀਤਾ ਹੋਇਆ ਹੈ। ਇਸੇ ਲੜੀ ਤਹਿਤ ਪਿੰਡ ਚੱਕ ਮਹਿਰ ਦੀ ਸੰਗਤ ਵਲੋਂ ਵਿਸ਼ਾਲ ਮੀਟਿੰਗ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੀਤੇ ਲੋਕ ਭਲਾਈ ਦੇ ਕੰਮਾਂ ਵਿਚ ਵਿਸ਼ਵਾਸ ਪ੍ਰਗਟਾਇਆ ਗਿਆ। ਪਿੰਡ ਦੀ ਸੰਗਤ ਵਲੋਂ ਪ੍ਰੋ.ਹਰਪ੍ਰੀਤ ਸਿੰਘ ਕੋਟ ਨੂੰ ਪੂਰਾ ਸਮਰਥਨ ਦੇਣ ਅਤੇ ਦਿਨ ਰਾਤ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨ ਲਈ ਵਿਸ਼ਵਾਸ ਪ੍ਰਗਟਾਇਆ। ਪ੍ਰੋ.ਹਰਪ੍ਰੀਤ ਸਿੰਘ ਕੋਟ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਵਲੋਂ ਕੀਤੇ ਕੰਮਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ 3000 ਜਰਨਲ ਵਰਗ ਅਤੇ 4500 ਐੱਸ.ਸੀ ਵਰਗ ਦੀਆਂ ਮਹਿਲਾਵਾਂ ਨੂੰ ਦਿੱਤਾ ਜਾ ਰਿਹਾ ਹੈ। ਕਿਸਾਨਾਂ ਨੂੰ ਦਿਨੇ ਬਿਜਲੀ ਅਤੇ ਨਹਿਰਾਂ ਦਾ ਪਾਣੀ ਖੇਤਾਂ ਤੱਕ ਪਹੁੰਚਾਇਆ ਹੈ, ਹਰੇਕ ਘਰ ਨੂੰ 600 ਯੂਨਿਟ ਬਿਜਲੀ ਫ੍ਰੀ ਦਿੱਤੀ ਹੈ, ਹਰੇਕ ਪੰਜਾਬੀ ਦਾ 10ਲੱਖ ਤੱਕ ਦਾ ਇਲਾਜ ਫ੍ਰੀ ਕੀਤਾ ਹੈ, ਬੱਚਿਆਂ ਦੀ ਸਿੱਖਿਆ ਦਾ ਵਧੀਆ ਪ੍ਰਬੰਧ ਕੀਤਾ ਗਿਆ ਹੈ। ਪੰਜਾਬ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਨੂੰ ਹਰ ਸਕੀਮ ਬਿਨਾਂ ਕਿਸੇ ਵਿਤਕਰੇ ਦੀ ਦਿੱਤੀ ਜਾ ਰਹੀ ਹੈ। ਇਸ ਮੌਕੇ ਜਸਪਾਲ ਸਿੰਘ, ਅਵਤਾਰ ਸਿੰਘ, ਰਵਿੰਦਰ ਸਿੰਘ, ਗੋਰਾ ਸਿੰਘ, ਸੋਨੂ ਸਿੰਘ, ਬਲਵਿੰਦਰ ਸਿੰਘ, ਕਰਮਜੀਤ ਸਿੰਘ, ਹਰਪ੍ਰੀਤ ਸਿੰਘ, ਹਰਦੀਪ ਸਿੰਘ, ਜਸਵੰਤ ਸਿੰਘ, ਭੁਪਿੰਦਰ ਸਿੰਘ, ਰਣਬੀਰ ਸਿੰਘ, ਦਲਜੀਤ ਸਿੰਘ ਆਦਿ ਮੌਜੂਦ ਸਨ।