09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਫ਼ਿਲਮ ਸਤਲੁਜ ਨੂੰ ਬੰਦ ਕਰਨ ਦੇ ਵਿਰੋਧ ’ਚ ਅਕਾਲੀ ਦਲ (ਵਾਰਿਸ ਪੰਜਾਬ ਦੇ) ਜਥੇਬੰਦੀ ਵਲੋਂ ਖਾਲੜਾ ਤੋਂ ਤਰਨ ਤਾਰਨ ਤੱਕ ਰੋਸ ਮਾਰਚ

Ad Position 21
No active advertisement
ਅਜੀਤ ਡੈਸਕ 08-07-2026
ਖਾਲੜਾ, 7 ਜੁਲਾਈ (ਜੱਜਪਾਲ ਸਿੰਘ ਜੱਜ)- ਪੰਜਾਬ ਵਿਚ ਗੁਜਰੇ ਕਾਲੇ ਦੌਰ ਦੌਰਾਨ ਅਣਪਛਾਤੇ ਦੱਸ ਕੇ ਮਾਰੇ ਗਏ ਕਰੀਬ 25 ਹਜ਼ਾਰ ਨੌਜਵਾਨਾਂ ਦਾ ਮਾਮਲਾ ਅੰਤਰਾਸ਼ਟਰੀ ਪੱਧਰ ’ਤੇ ਉਠਾਉਣ ਵਾਲੇ ਮਨੁੱਖੀ ਅਧਿਕਾਰਾਂ ਦੇ ਮਸੀਹਾ ਜਸਵੰਤ ਸਿੰਘ ਖਾਲੜਾ ਦੀ ਜੀਵਨੀ ’ਤੇ ਬਣੀ ਫਿਲਮ ‘ਸਤਲੁਜ’ ਜੀ. ਫਾਈਵ ਓ.ਟੀ.ਟੀ. ’ਤੇ ਰਿਲੀਜ਼ ਕਰਨ ਉਪਰੰਤ ਬੰਦ ਕਰ ਦੇਣ ਦੇ ਵਿਰੋਧ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਵਲੋਂ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਅਤੇ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦੀ ਅਗਵਾਈ ਹੇਠ ਰੋਸ ਮਾਰਚ ਕੱਢਿਆ ਗਿਆ, ਜੋ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਜੱਦੀ ਘਰ ਖਾਲੜਾ ਤੋਂ ਸ਼ੁਰੂ ਹੋ ਕੇ ਤਰਨ ਤਾਰਨ ਸਮਾਪਤ ਹੋਇਆ। ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਜੀ ਖਾਲੜਾ ਮੰਡੀ ਵਿਖੇ ਅਰਦਾਸ ਹੋਣ ਉਪਰੰਤ ਰੋਸ ਮਾਰਚ ਦੀ ਰਵਾਨਗੀ ਮੌਕੇ ਬਾਪੂ ਤਰਸੇਮ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ਼ਹੀਦ ਜਸਵੰਤ ਸਿੰਘ ਖਾਲੜਾ ਮਨੁੱਖੀ ਅਧਿਕਾਰਾਂ ਦੇ ਮਸੀਹਾ ਸਨ, ਪ੍ਰੰਤੂ ਸਰਕਾਰਾਂ ਨੂੰ ਇਹ ਚੀਜ਼ਾਂ ਰਾਸ ਨਹੀਂ ਆਉਂਦੀਆਂ ਅਤੇ ਉਹ ਸੱਚ ਦੀ ਆਵਾਜ਼ ਉਠਾਉਣ ਵਾਲਿਆਂ ਨੂੰ ਖਤਮ ਕਰ ਦਿੰਦੇ ਹਨ। ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਜੀਵਨੀ ’ਤੇ ਬਣੀ ਫਿਲਮ ਸਤਲੁਜ, ਜੋ ਓ.ਟੀ.ਟੀ. ਜੀ. ਫਾਈਵ ’ਤੇ ਰਿਲੀਜ਼ ਕੀਤੀ ਗਈ ਸੀ, ਉਸ ਨੂੰ ਬੰਦ ਕਰਾ ਕੇ ਸਰਕਾਰ ਲੋਕਾਂ ਨੂੰ ਫਿਲਮ ਵੇਖਣ ਤੋਂ ਤਾਂ ਰੋਕ ਸਕਦੀ ਹੈ, ਪ੍ਰੰਤੂ ਇਤਿਹਾਸ ਨੂੰ ਨਹੀਂ ਬਦਲ ਸਕਦੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਵਲੋਂ ਦੇਸ਼ ਦੇ ਰਾਸ਼ਟਰਪਤੀ ਨੂੰ ਅਪੀਲ ਕੀਤੀ ਜਾਵੇਗੀ ਕਿ ਸ਼ਹੀਦ ਜਸਵੰਤ ਸਿੰਘ ਖਾਲੜਾ ਨੂੰ ਸਨਮਾਨਜਨਕ ਐਵਾਰਡ ਦੇ ਕੇ ਸਨਮਾਨਿਤ ਕੀਤਾ ਜਾਵੇ ਅਤੇ ਕੌਮ ਇਸ ਨੂੰ ਫਖਰੇ ਕੌਮ ਦਾ ਖਿਤਾਬ ਦੇਵੇ। ਭਾਈ ਅਮਨਦੀਪ ਸਿੰਘ ਨਾਰਲੀ ਨੇ ਕਿਹਾ ਕਿ ਇਸ ਰੋਸ ਮਾਰਚ ਨੂੰ ਲੈ ਕੇ ਲੋਕਾਂ ਵਿਚ ਵੱਡਾ ਉਤਸ਼ਾਹ ਹੈ। ਉਨ੍ਹਾਂ ਸਮੂਹ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਫਿਲਮਾਂ ਬੰਦ ਕਰਾਉਣ ਵਿਰੁੱਧ ਸ਼ਾਂਤਮਈ ਰੋਸ ਜਿਤਾਉਣ, ਤਾਂ ਜੋ ਸਰਕਾਰ ਇਸ ਫਿਲਮ ’ਤੇ ਲੱਗੀ ਰੋਕ ਹਟਾ ਸਕੇ। ਸੁਖਬੀਰ ਸਿੰਘ ਵਲਟੋਹਾ ਨੇ ਕਿਹਾ ਕਿ ਜਿੰਨਾ ਚਿਰ ਸਰਕਾਰ ਸਤਲੁਜ ਫਿਲਮ ’ਤੇ ਲੱਗੀ ਪਾਬੰਦੀ ਨਹੀਂ ਹਟਾ ਦਿੰਦੀ, ਓਨਾ ਚਿਰ ਜਥੇਬੰਦੀ ਦਾ ਸੰਘਰਸ਼ ਜਾਰੀ ਰੱਖਿਆ ਰਹੇਗਾ। ਇਸ ਮੌਕੇ ਸਮਾਜ ਸੇਵੀ ਸਤਨਾਮ ਸਿੰਘ ਜੰਡ, ਜਗਨੰਦਨ ਸਿੰਘ ਨਾਰਲੀ, ਲਖਬੀਰ ਸਿੰਘ ਖਾਲੜਾ, ਭਾਈ ਅਮਰਜੀਤ ਸਿੰਘ ਵਨਚਿੜੀ, ਭਾਈ ਹਰਭਜਨ ਸਿੰਘ ਤੁੜ, ਐਡਵੋਕੇਟ ਕਰਮਵੀਰ ਸਿੰਘ ,ਭਾਈ ਸੁਖਦੇਵ ਸਿੰਘ ਕਾਦੀਆਂ, ਭਾਈ ਪ੍ਰਗਟ ਸਿੰਘ ਮੀਆਂਵਿੰਡ, ਭਾਈ ਜੁਗਰਾਜ ਸਿੰਘ ਮਹਿਤਾ, ਭਾਈ ਸ਼ਮਸ਼ੇਰ ਸਿੰਘ ਪੱਧਰੀ, ਭਾਈ ਜਸਕਰਨ ਸਿੰਘ ਰਿਆੜ, ਭਾਈ ਸਰਬਜੀਤ ਸਿੰਘ ਖਾਨਪੁਰ, ਭਾਈ ਦਲਜੀਤ ਸਿੰਘ ਮਿਆਦੀਆਂ, ਭਾਈ ਸੁਰਜੀਤ ਸਿੰਘ ਭੂਰਾ ਆਦਿ ਆਗੂ ਵੱਡੀ ਗਿਣਤੀ ਵਿਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਕਸਰੇ ਮਸ਼ੀਨ ਖ਼ਰਾਬ ਹੋਣ ਕਾਰਨ ਮਰੀਜ਼ਾਂ ਨੂੰ ਐਕਸਰੇ ਕਰਵਾਉਣ ਲਈ ਜਾਣਾ ਪੈਂਦਾ ਦੂਜੇ ਸ਼ਹਿਰ ’ਚ ਅਗਲੀ ਖ਼ਬਰ ਝਗ਼ੜੇ ਦੌਰਾਨ ਚੱਲੀ ਗੋਲੀ ਨਾਲ ਇਕ ਵਿਅਕਤੀ ਜ਼ਖ਼ਮੀ, 5 ਖਿਲਾਫ਼ ਮਾਮਲਾ ਦਰਜ
Ad Position 24