09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਨੂੰ ਝਟਕਾ ਕਈ ਪਰਿਵਾਰ ਕਾਂਗਰਸ ਪਾਰਟੀ ’ਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 08-07-2026
ਚੋਹਲਾ ਸਾਹਿਬ, 7 ਜੁਲਾਈ (ਬਲਵਿੰਦਰ ਸਿੰਘ)—ਹਲਕਾ ਖਡੂਰ ਸਾਹਿਬ ਦੇ ਪਿੰਡ ਰੱਤੋਕੇ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ, ਜਦ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਨਾਲ ਸੰਬੰਧਿਤ ਕਈ ਪਰਿਵਾਰ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ। ਪਿੰਡ ਦੇ ਸਾਬਕਾ ਸਰਪੰਚ ਸੁਖਵੰਤ ਸਿੰਘ ਦੇ ਗ੍ਰਹਿ ਵਿਖੇ ਕਾਂਗਰਸੀ ਵਰਕਰਾਂ ਨਾਲ ਅਹਿਮ ਮੀਟਿੰਗ ਦੌਰਾਨ ਬੋਲਦਿਆਂ ਸਾਬਕਾ ਵਿਧਾਇਕ ਸਿੱਕੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਪੂਰੀ ਤਰ੍ਹਾਂ ਤੰਗ ਹੋ ਚੁੱਕੇ ਹਨ। ਪਿਛਲੇ ਸਾਢੇ ਚਾਰ ਸਾਲ ਤੋਂ ਵੱਧ ਸਮੇਂ ਦੌਰਾਨ ਖਡੂਰ ਸਾਹਿਬ ਹਲਕੇ ਦੀ ਕਿਸੇ ਨੇ ਸਾਰ ਨਹੀਂ ਲਈ। ਹੁਣ ਆਪਣੀ ਸ਼ਾਖ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਔਰਤਾਂ ਨੂੰ ਹਜ਼ਾਰ–ਹਜ਼ਾਰ ਰੁਪਏ ਦਾ ਲਾਲਚ ਦੇ ਰਹੇ ਹਨ, ਪਰ ਲੋਕ ਇਨ੍ਹਾਂ ਦੀਆਂ ਚਾਲਾਂ ਵਿਚ ਨਹੀਂ ਆ ਰਹੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਔਰਤਾਂ ਨੂੰ ਪੈਸੇ ਦੇਣੇ ਸਨ ਤਾਂ ਸਰਕਾਰ ਬਣਦਿਆਂ ਇਹ ਸਹੂਲਤ ਦੇਣੀ ਚਾਹੀਦੀ ਸੀ। ਖਡੂਰ ਸਾਹਿਬ ਹਲਕੇ ਦੇ ਵਿਕਾਸ ਕਾਰਜ ਪੂਰੀ ਤਰ੍ਹਾਂ ਰੁਕੇ ਹੋਏ ਹਨ, ਉਨ੍ਹਾਂ ਦੀ ਸਾਰ ਲੈਣ ਵਾਲਾ ਕੋਈ ਨਹੀਂ ਹੈ। ਅਕਾਲੀ ਦਲ ਵਲੋਂ ਵੀ ਹਲਕੇ ਵਿਚ ਵੱਡੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਉਨ੍ਹਾਂ ਦੀ ਸਰਕਾਰ ਵਿਚ ਵੀ ਹਲਕੇ ਨੂੰ ਬੁਰੀ ਤਰ੍ਹਾਂ ਅਣਗੌਲਿਆਂ ਗਿਆ। ਉਨ੍ਹਾਂ ਕਿਹਾ ਕਿ ਲੋਕ ਕਾਂਗਰਸ ਪਾਰਟੀ ਦੀ ਸਰਕਾਰ ਚਾਹੁੰਦੇ ਹਨ ਤਾਂ ਜੋ ਬਿਨਾਂ ਭੇਦਭਾਵ ਹਰ ਕਿਸੇ ਵਰਗ ਦੀ ਸਾਰ ਲਈ ਜਾ ਸਕੇ। ਇਸ ਮੌਕੇ ਜਗਵੰਤ ਸਿੰਘ, ਸੁਖਜਿੰਦਰ ਸਿੰਘ, ਕੁਲਜੀਤ ਸਿੰਘ, ਦਵਿੰਦਰ ਸਿੰਘ, ਪਰਮਜੀਤ ਸਿੰਘ, ਦਵਿੰਦਰ ਸਿੰਘ, ਬੂਟਾ ਸਿੰਘ ਅਤੇ ਕਾਬਲ ਸਿੰਘ ਮੋਟਾ ਨੇ ਆਪਣੇ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 6 ਵਿਅਕਤੀ ਗਿ੍ਫ਼ਤਾਰ—ਐੱਸ.ਐੱਸ.ਪੀ. ਲਾਂਬਾ ਅਗਲੀ ਖ਼ਬਰ ਚਰਨਜੀਤ ਸਿੰਘ ਚੰਨੀ ਹੀ ਪੰਜਾਬ ਦੀ ਸੱਤਾ ’ਚ ਕਾਂਗਰਸ ਦੀ ਵਾਪਸੀ ਕਰਵਾ ਸਕਦੇ ਹਨ- ਸਰਪੰਚ ਕਾਜੀਚੱਕ
Ad Position 24