ਤਰਨ ਤਾਰਨ, 7 ਜੁਲਾਈ (ਹਰਿੰਦਰ ਸਿੰਘ)—ਜ਼ਿਲ੍ਹਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਵੱਖ-ਵੱਖ ਜਗ੍ਹਾ ’ਤੇ ਕੀਤੀ ਕਾਰਵਾਈ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ 6 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਿਟੀ ਤਰਨ ਤਾਰਨ ਦੇ ਏ.ਐੱਸ.ਆਈ. ਨਿਰਮਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਨੇੜੇ ਸਰਕਾਰੀ ਵਾਟਰ ਵਰਕਸ ਰੋਹੀ ਕੰਡਾ ਤਰਨ ਤਾਰਨ ਤੋਂ ਗਸ਼ਤ ਦੌਰਾਨ ਲਵਪ੍ਰੀਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਮੁਹੱਲਾ ਜਸਵੰਤ ਸਿੰਘ ਤਰਨ ਤਾਰਨ ਅਤੇ ਰਣਜੀਤ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਗਲੀ ਬੋਹੜੀ ਵਾਲੀ ਤਰਨ ਤਾਰਨ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 47 ਨਸ਼ੀਲੀਆਂ ਗੋਲੀਆਂ ਅਤੇ 560 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਹੀਰਾ ਸਿੰਘ ਨੇ ਪਿੰਡ ਜੋਧਪੁਰ ਦੀਆਂ ਮੜੀਆਂ ’ਚੋਂ ਲਵਪ੍ਰੀਤ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਮੁਰਾਦਪੁਰਾ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਚੋਹਲਾ ਸਾਹਿਬ ਦੇ ਐੱਚ.ਸੀ. ਲਵਪ੍ਰੀਤ ਸਿੰਘ ਨੇ ਗਸ਼ਤ ਦੌਰਾਨ ਪੁੱਲ ਸੂਆ ਪਿੰਡ ਮੋਹਨਪੁਰ ਤੋਂ ਸੁਖਚੈਨ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਚੋਹਲਾ ਸਾਹਿਬ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਐੱਸ.ਆਈ. ਪਰਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਬਲਜਿੰਦਰ ਸਿੰਘ ਉਰਫ ਕਾਲੂ ਪੁੱਤਰ ਬਲਜਿੰਦਰ ਸਿੰਘ ਵਾਸੀ ਪਹੂਵਿੰਡ ਨੂੰ ਕਾਬੂ ਕਰਕੇ ਉਸ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਏ.ਐੱਸ.ਆਈ. ਬਖਸ਼ੀਸ ਸਿੰਘ ਨੇ ਗਸ਼ਤ ਦੌਰਾਨ ਪੁਲ ਸੂਆ ਪਿੰਡ ਵਾੜਾ ਤੇਲੀਆ ਤੋਂ ਹਰਜਿੰਦਰ ਸਿੰਘ ਪੁੱਤਰ ਪ੍ਰਕਾਸ਼ ਸਿੰਘ ਵਾਸੀ ਮਾੜੀਮੇਘਾ ਨੂੰ ਕਾਬੂ ਕਰਕੇ ਉਸ ਪਾਸੋਂ 6750 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ.ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ।