ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਨਸ਼ੀਲੇ ਪਦਾਰਥਾਂ ਸਮੇਤ 8 ਵਿਅਕਤੀ ਗ੍ਰਿਫ਼ਤਾਰ-ਐੱਸ.ਐੱਸ.ਪੀ. ਲਾਂਬਾ

Ad Position 21
No active advertisement
ਅਜੀਤ ਡੈਸਕ 09-07-2026
ਤਰਨ ਤਾਰਨ, 8 ਜੁਲਾਈ (ਹਰਿੰਦਰ ਸਿੰਘ)—ਡੀ.ਜੀ.ਪੀ ਪੰਜਾਬ ਗੌਰਵ ਯਾਦਵ ਵਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਡੀ.ਆਈ.ਜੀ.ਬਾਰਡਰ ਰੇਂਜ ਫਿਰੋਜਪੁਰ ਦੇ ਸਨੇਹਦੀਪ ਸ਼ਰਮਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਤਰਨ ਤਾਰਨ ਪੁਲਿਸ ਨੇ ਵੱਖ-ਵੱਖ ਜਗ੍ਹਾ ਉਪਰ ਕੀਤੀ ਕਾਰਵਾਈ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ 8 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ ਸੁਰਿੰਂਦਰ ਲਾਂਬਾ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਸਬ-ਡਵੀਜ਼ਨਾ ਵਿਚ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਇਕ ਸਪੈਸ਼ਲ ਮੁਹਿੰਮ ਐੱਸ.ਪੀ.(ਡੀ) ਰਿਪੁਤਾਪਨ ਸਿੰਘ ਦੀ ਅਗਵਾਈ ਵਿਚ ਚਲਾਈ ਗਈ, ਜਿਸ ਵਿਚ 8 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਕੁੱਲ 809 ਗ੍ਰਾਮ ਹੈਰੋਇਨ, 1 ਪਿਸਟਲ ਸਮੇਤ ਮੈਗਜੀਨ, 1 ਏਅਰ ਪਿਸਟਲ, 50 ਕਿੱਲੋ ਲਾਹਣ, 4 ਮੋਬਾਇਲ ਫੋਨ ਅਤੇ 1400 ਰੁਪਏ ਡਰੱਗ ਮਨੀ ਬ੍ਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸਬ ਡਵੀਜਨ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਪੁਲਿਸ ਨੇ ਗਸ਼ਤ ਦੌਰਾਨ ਮਲਕੀਤ ਸਿੰਘ ਉਰਫ ਮੀਤ ਪੁੱਤਰ ਜਗੀਰ ਸਿੰਘ ਵਾਸੀ ਮਾਲੂਵਾਲ ਸੰਤਾਂ ਅਤੇ ਮਹਿਤਾਬ ਪੁੱਤਰ ਬਲਦੇਵ ਸਿੰਘ ਵਾਸੀ ਪੰਜਵੜ ਖੁਰਦ ਨੂੰ ਗ੍ਰਿਫਤਾਰ ਕਰਕੇ ਇਨ੍ਹਾਂ ਪਾਸੋਂ 112 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ’ਤੇ ਸਰਚ ਦੌਰਾਨ 513 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਜਿਸ ਵਿਚ ਮੁਲਜ਼ਮ ਦੀ ਭਾਲ ਚੱਲ ਰਹੀ ਹੈ ਜਲਦ ਹੀ ਉਸ ਨੂੰ ਗ੍ਰਿਫਤਾਰ ਕੀਤਾ ਜਾਵੇਗਾ। ਇਸੇ ਤਰ੍ਹਾਂ ਸਬ ਡਵੀਜਨ ਭਿੱਖੀਵਿੰਡ ਅਧੀਨ ਪੈਂਦੇ ਥਾਣਾ ਵਲਟੋਹਾ ਪੁਲਿਸ ਨੇ ਸ਼ਰਨਜੀਤ ਸਿੰਘ ਉਰਫ ਸ਼ਰਨ ਪੁੱਤਰ ਲਖਬੀਰ ਸਿੰਘ ਵਾਸੀ ਮਲਕਾ ਅਬਾਦੀ ਵਲਟੋਹਾ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸੇ ਤਰ੍ਹਾਂ ਥਾਣਾ ਖਾਲੜਾ ਦੀ ਪੁਲਿਸ ਨੇ 1 ਪਿਸਟਲ ਸਮੇਤ ਮੈਗਜੀਨ ਬਰਾਮਦ ਕੀਤਾ ਗਿਆ। ਜਿਸ ਵਿਚ ਮੁਲਜ਼ਮ ਦੀ ਭਾਲ ਚੱਲ ਰਹੀ ਹੈ, ਜਲਦ ਹੀ ਉਸ ਨੂੰ ਗ੍ਰਿਫਤਾਰ ਕੀਤਾ ਜਾਵੇਗਾ। ਇਸੇ ਤਰ੍ਹਾਂ ਸਬ ਡਵੀਜਨ ਪੱਟੀ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਸੂਚਨਾ ਦੇ ਅਧਾਰ ’ਤੇ ਕਾਰਵਾਈ ਕਰਦਿਆਂ 50 ਕਿੱਲੋ ਲਾਹਣ ਬਰਾਮਦ ਕੀਤੀ ਗਈ। ਜਿਸ ਵਿਚ ਮੁਲਜ਼ਮ ਦੀ ਭਾਲ ਚੱਲ ਰਹੀ ਹੈ। ਇਸੇ ਤਰ੍ਹਾਂ ਥਾਣਾ ਸਦਰ ਪੱਟੀ ਪੁਲਿਸ ਨੇ ਸ਼ੋਕਤ ਮਸੀਹ ਉਰਫ ਸ਼ੋਕੀ ਪੁੱਤਰ ਕਸ਼ੋਰ ਮਸੀਹ ਵਾਸੀ ਘਰਿਆਲਾ ਅਤੇ ਨਰੇਸ਼ ਸਿੰਘ ਉਰਫ ਗੋਰਾ ਪੁੱਤਰ ਸੁਖਵਿੰਦਰ ਸਿੰਘ ਵਾਸੀ ਤੂਤ ਨੂੰ ਗ੍ਰਿਫਤਾਰ ਕਰਕੇ ਇਨ੍ਹਾਂ ਪਾਸੋਂ 22 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸਦੇ ਨਾਲ ਹੀ ਥਾਣਾ ਸਦਰ ਪੱਟੀ ਪੁਲਿਸ ਨੇ ਕੁਲਵੰਤ ਸਿੰਘ ਉਰਫ ਗੋਲਡੀ ਪੁੱਤਰ ਬਗੀਚਾ ਸਿੰਘ ਵਾਸੀ ਭੱਗੂਪੁਰ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 150 ਗ੍ਰਾਮ ਹੈਰੋਇਨ, 1400 ਰੁਪਏ ਡਰੱਗ ਮਨੀ, ਇਕ ਏਅਰ ਪਿਸਟਲ ਅਤੇ 4 ਮੋਬਾਇਲ ਫੋਨ ਬ੍ਰਾਮਦ ਕੀਤੇ ਗਏ। ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਪੁਲਿਸ ਨੇ ਸਲਮ ਪੁੱਤਰ ਭੌਰੀ ਵਾਸੀ ਸਾਸੀਆ ਵਾਲੀ ਬਸਤੀ ਵਾਰਡ ਨੰਬਰ 2 ਪੱਟੀ ਅਤੇ ਬਾਰਾ ਸਿੰਘ ਉਰਫ ਬਾਗੋ ਪੁੱਤਰ ਪਿਆਰਾ ਸਿੰਘ ਵਾਸੀ ਸਿੰਗਨਲ ਬਸਤੀ ਵਾਰਡ ਨੰਬਰ 1 ਪੱਟੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਰਾਜਾ ਵੜਿੰਗ ਦੀ ਅਗਵਾਈ ਹੇਠ ਇੱਕਜੁੱਟ ਹੋ ਕੇ ਪੰਜਾਬ ’ਚ ਕਾਂਗਰਸ ਦੀ ਸਰਕਾਰ ਬਣਾਵਾਂਗੇ– ਹਰਪ੍ਰੀਤ ਸਿੰਘ ਸੰਧੂ ਅਗਲੀ ਖ਼ਬਰ ਵਕੀਲ ਚਰਨਜੀਤ ਸਿੰਘ ਦੀ ਅਗਵਾਈ ਹੇਠ ਮੰਡੀ ਦੇ ਕਈ ਪਰਿਵਾਰ ਭਾਜਪਾ ਵਿਚ ਹੋਏ ਸ਼ਾਮਿਲ
Ad Position 24
No active advertisement