ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਰਾਜਾ ਵੜਿੰਗ ਦੀ ਅਗਵਾਈ ਹੇਠ ਇੱਕਜੁੱਟ ਹੋ ਕੇ ਪੰਜਾਬ ’ਚ ਕਾਂਗਰਸ ਦੀ ਸਰਕਾਰ ਬਣਾਵਾਂਗੇ– ਹਰਪ੍ਰੀਤ ਸਿੰਘ ਸੰਧੂ

Ad Position 21
No active advertisement
ਅਜੀਤ ਡੈਸਕ 09-07-2026
ਪੱਟੀ, 8 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)–ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਪੀ.ਪੀ.ਸੀ.ਸੀ. ਦੇ ਮੈਂਬਰ ਹਰਪ੍ਰੀਤ ਸਿੰਘ ਸੰਧੂ ਨੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਦਾ ਨਿੱਘਾ ਸਵਾਗਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਨਾਲ ਇਕ ਵਿਸ਼ੇਸ਼ ਮੀਟਿੰਗ ਵਿਚ ਹਿੱਸਾ ਲਿਆ, ਜਿਸ ਵਿਚ ਵਿਧਾਨ ਸਭਾ ਹਲਕਾ ਪੱਟੀ ਦੀ ਮੌਜੂਦਾ ਸਿਆਸੀ ਸਥਿਤੀ ਅਤੇ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਵਿਸਥਾਰ ਨਾਲ ਵਿਚਾਰ-ਚਰਚਾ ਕੀਤੀ ਗਈ । ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਹਰਪ੍ਰੀਤ ਸਿੰਘ ਸੰਧੂ ਨੇ ਦੱਸਿਆ ਕਿ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਵਲੋਂ ਸੂਬੇ ਦੇ ਵੱਖ-ਵੱਖ ਹਲਕਿਆਂ ਦੀ ਰਾਜਨੀਤਿਕ ਸਥਿਤੀ ਬਾਰੇ ਜ਼ਮੀਨੀ ਫੀਡਬੈਕ ਲਈ ਜਾ ਰਹੀ ਹੈ, ਤਾਂ ਜੋ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਇਕ ਮਜ਼ਬੂਤ ਰਣਨੀਤੀ ਤਿਆਰ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਪੱਟੀ ਹਲਕੇ ਨਾਲ ਸੰਬੰਧਿਤ ਸੰਗਠਨਾਤਮਕ ਢਾਂਚੇ, ਪਾਰਟੀ ਵਰਕਰਾਂ ਦੀ ਸਰਗਰਮੀ, ਲੋਕਾਂ ਦੇ ਮੁੱਖ ਮੁੱਦਿਆਂ ਅਤੇ ਭਵਿੱਖੀ ਯੋਜਨਾਵਾਂ ਬਾਰੇ ਵਿਸਥਾਰਪੂਰਵਕ ਚਰਚਾ ਹੋਈ ਹੈ। ਸੰਧੂ ਨੇ ਅੱਗੇ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ । ਉਨ੍ਹਾਂ ਮੌਜੂਦਾ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੂਬੇ ਵਿਚ ਵਧ ਰਹੀ ਬੇਰੁਜ਼ਗਾਰੀ, ਕਿਸਾਨੀ ਸੰਕਟ, ਨਸ਼ਿਆਂ ਦੀ ਗੰਭੀਰ ਸਮੱਸਿਆ, ਸਿਹਤ ਅਤੇ ਸਿੱਖਿਆ ਦੇ ਨਿਗੁਣੇ ਪ੍ਰਬੰਧਾਂ ਕਾਰਨ ਆਮ ਲੋਕ ਬੇਹੱਦ ਨਿਰਾਸ਼ ਹਨ ਅਤੇ ਹੁਣ ਕਾਂਗਰਸ ਪਾਰਟੀ ਵੱਲ ਇਕ ਮਜ਼ਬੂਤ ਬਦਲ ਵਜੋਂ ਦੇਖ ਰਹੇ ਹਨ। ਆਪਣੇ ਹਲਕੇ ਦਾ ਜ਼ਿਕਰ ਕਰਦਿਆਂ ਸੰਧੂ ਨੇ ਕਿਹਾ ਕਿ ਪੱਟੀ ਹਲਕੇ ਦੇ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿਚ ਵਰਕਰਾਂ ਤੇ ਆਮ ਲੋਕਾਂ ਨਾਲ ਲਗਾਤਾਰ ਰਾਬਤਾ ਕਾਇਮ ਰੱਖਿਆ ਜਾ ਰਿਹਾ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਮੇਸ਼ਾ ਆਵਾਜ਼ ਬੁਲੰਦ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਸਾਨੂੰ ਨੌਜਵਾਨ ਪੁੱਤਾਂ ਦੀਆਂ ਲਾਸ਼ਾਂ ਨਹੀਂ ਚਾਹੀਦੀਆਂ, ਦੱਸੋ ਸਾਡੇ ਪੁੱਤ ਕਿੱਥੇ ਹਨ- ਪੀੜਤ ਪਰਿਵਾਰ ਅਗਲੀ ਖ਼ਬਰ ਨਸ਼ੀਲੇ ਪਦਾਰਥਾਂ ਸਮੇਤ 8 ਵਿਅਕਤੀ ਗ੍ਰਿਫ਼ਤਾਰ-ਐੱਸ.ਐੱਸ.ਪੀ. ਲਾਂਬਾ
Ad Position 24
No active advertisement