ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਲੋਟਸ ਵੈਲੀ ਸਕੂਲ ਦੀਆਂ ਦੋ ਵਿਦਿਆਰਥਣਾਂ ਦਾ ‘ਬਰਾਈਟ ਮਾਈਡਜ਼ ਪੰਜਾਬ’ ਸਮਾਰੋਹ ’ਚ ਸਨਮਾਨ

Ad Position 21
No active advertisement
ਅਜੀਤ ਡੈਸਕ 09-07-2026
ਫਤਿਆਬਾਦ, 8 ਜੁਲਾਈ (ਹਰਵਿੰਦਰ ਸਿੰਘ ਧੂੰਦਾ)– ਕੋਟ ਮੁਹੰਮਦ ਖਾਂ ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਲੋਟਸ ਵੈਲੀ ਸੀਨੀਅਰ ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਪਲਕਦੀਪ ਕੌਰ ਅਤੇ ਪਲਕਪ੍ਰੀਤ ਕੌਰ ਨੂੰ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਵਿਚ ਕ੍ਰਮਵਾਰ 96 ਫੀਸਦੀ ਅਤੇ 91.6 ਫੀਸਦੀ ਅੰਕ ਪ੍ਰਾਪਤ ਕਰਨ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਪੰਜਾਬ ਸਰਕਾਰ ਵਲੋਂ ਆਯੋਜਿਤ ‘ਬਰਾਈਟ ਮਾਈਡਜ਼ ਪੰਜਾਬ’ ਬਾਰ੍ਹਵੀਂ ਜਮਾਤ ਦੀਆਂ ਉੱਜਵਲ ਪ੍ਰਤਿਭਾਵਾਂ ਦਾ ਸਨਮਾਨ ਸਮਾਰੋਹ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਤਰਨ ਤਾਰਨ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਸੀਨੀਅਰ ‘ਆਪ’ ਆਗੂ ਮਨੀਸ਼ ਸਿਸੋਦੀਆ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਵਿਦਿਆਰਥਣਾਂ ਨੂੰ ਪ੍ਰਸ਼ੰਸਾਂ ਪੱਤਰ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਭਰਪੂਰ ਸ਼ਲਾਘਾ ਕੀਤੀ। ਮੁੱਖ ਮਹਿਮਾਨਾਂ ਨੇ ਵਿਦਿਆਰਥਣਾਂ ਨੂੰ ਜੀਵਨ ਦੇ ਹਰ ਖੇਤਰ ਵਿਚ ਮਿਹਨਤ, ਲਗਨ ਅਤੇ ਦ੍ਰਿੜ੍ਹ ਇਰਾਦੇ ਨਾਲ ਅੱਗੇ ਵਧਣ ਲਈ ਪ੍ਰੇਰਿਤ ਕਰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ। ਇਸ ਵਿਸ਼ੇਸ਼ ਉਪਲੱਖ ’ਤੇ ਸਕੂਲ ਦੇ ਡਾਇਰੈਕਟਰ ਸਰਵਜੀਤ ਸਿੰਘ ਗਿੱਲ ਅਤੇ ਪ੍ਰਿੰਸੀਪਲ ਜਤਿੰਦਰ ਕੌਰ ਨੇ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਹਾਰਦਿਕ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਉਪਲਬਧੀ ਨਾ ਸਿਰਫ਼ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਪਰਿਵਾਰ ਲਈ ਸਗੋਂ ਸਮੂਹ ਸਕੂਲ ਅਤੇ ਇਲਾਕੇ ਲਈ ਵੀ ਮਾਣ ਵਾਲੀ ਗੱਲ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਦੇ ਹੋਏ ਆਪਣੇ ਸਕੂਲ, ਮਾਤਾ-ਪਿਤਾ ਅਤੇ ਅਧਿਆਪਕਾਂ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ
Ad Position 22
No active advertisement
ਪਿਛਲੀ ਖ਼ਬਰ ਰੋਜ਼ੀ-ਰੋਟੀ ਕਮਾਉਣ ਲਈ ਅਰਮੀਨੀਆ ਗਈ ਪੰਜਾਬੀ ਲੜਕੀ ਦੀ ਬਿਮਾਰੀ ਕਾਰਨ ਮੌਤ ਅਗਲੀ ਖ਼ਬਰ ਪਿੰਡ ਦੇ ਮੁੱਖ ਰਸਤਿਆਂ ’ਤੇ ਲੱਗੇ ਕੂੜੇ ਦੇ ਢੇਰ ਕਰਦੇ ਨੇ ਮਹਿਮਾਨਾਂ ਦਾ ਸਵਾਗਤ
Ad Position 24
No active advertisement