ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਰੋਜ਼ੀ-ਰੋਟੀ ਕਮਾਉਣ ਲਈ ਅਰਮੀਨੀਆ ਗਈ ਪੰਜਾਬੀ ਲੜਕੀ ਦੀ ਬਿਮਾਰੀ ਕਾਰਨ ਮੌਤ

Ad Position 21
No active advertisement
ਅਜੀਤ ਡੈਸਕ 09-07-2026
ਪੱਟੀ, 8 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)- ਵਿਧਾਨ ਸਭਾ ਹਲਕੇ ਪੱਟੀ ਅਧੀਨ ਪੈਂਦੇ ਪਿੰਡ ਲੌਹਕਾ ਦੀ ਰਹਿਣ ਵਾਲੀ ਨਗੀਤਾ ਦੀ ਅਰਮੀਨੀਆ ਵਿਚ ਬਿਮਾਰੀ ਕਾਰਨ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਨਗੀਤਾ ਕਰੀਬ ਇਕ ਸਾਲ ਪਹਿਲਾਂ ਪਰਿਵਾਰ ਦੀ ਆਰਥਿਕ ਮਦਦ ਲਈ ਰੋਜ਼ੀ-ਰੋਟੀ ਕਮਾਉਣ ਵਾਸਤੇ ਅਰਮੀਨੀਆ ਗਈ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਨਗੀਤਾ ਨੇ ਬੀ.ਏ. ਦੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਘਰ ਦੇ ਮਾੜੇ ਆਰਥਿਕ ਹਾਲਾਤਾਂ ਨੂੰ ਦੇਖਦੇ ਹੋਏ ਕਰੀਬ ਸਾਢੇ ਚਾਰ ਲੱਖ ਰੁਪਏ ਖਰਚ ਕਰਕੇ ਵਿਦੇਸ਼ ਦਾ ਰੁਖ ਕੀਤਾ ਸੀ। ਕੁਝ ਦਿਨ ਪਹਿਲਾਂ ਉਸ ਦੀ ਤਬੀਅਤ ਅਚਾਨਕ ਵਿਗੜ ਗਈ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਪਰਿਵਾਰ ਵਲੋਂ ਇਲਾਜ ਲਈ ਲੋੜੀਂਦੀ ਰਕਮ ਵੀ ਭੇਜੀ ਗਈ, ਪਰ ਇਲਾਜ ਦੌਰਾਨ ਹੀ ਉਸ ਦੀ ਮੌਤ ਹੋ ਗਈ। ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ਵਿਚ 6 ਧੀਆਂ ਅਤੇ 1 ਪੁੱਤਰ ਹੈ । ਨਗੀਤਾ ਆਪਣੇ ਪਰਿਵਾਰ ਦਾ ਸਹਾਰਾ ਬਣਨ ਲਈ ਵਿਦੇਸ਼ ਗਈ ਸੀ, ਪਰ ਉਸ ਦੀ ਅਚਾਨਕ ਮੌਤ ਨਾਲ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਇਸ ਮੌਕੇ ਪਿੰਡ ਦੇ ਸਰਪੰਚ ਗੁਰਜੀਤ ਸਿੰਘ ਨੇ ਪੰਜਾਬ ਸਰਕਾਰ, ਭਾਰਤ ਸਰਕਾਰ ਅਤੇ ਐਨ.ਆਰ.ਆਈ. ਭਾਈਚਾਰੇ ਨੂੰ ਅਪੀਲ ਕੀਤੀ ਕਿ ਗਰੀਬ ਪਰਿਵਾਰ ਦੀ ਹਰ ਸੰਭਵ ਆਰਥਿਕ ਅਤੇ ਪ੍ਰਸ਼ਾਸਨਿਕ ਮਦਦ ਕੀਤੀ ਜਾਵੇ। ਇਸ ਸਮੇਂ ਪੀੜਤ ਪਰਿਵਾਰ ਨੇ ਭਾਰਤ ਸਰਕਾਰ, ਪੰਜਾਬ ਸਰਕਾਰ ਅਤੇ ਸਮਾਜ ਸੇਵੀ ਸੰਸਥਾਵਾਂ ਕੋਲ ਬੇਨਤੀ ਕੀਤੀ ਹੈ ਕਿ ਨਗੀਤਾ ਦੀ ਮਿਰਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਉਣ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇ, ਤਾਂ ਜੋ ਪਰਿਵਾਰ ਆਪਣੀ ਧੀ ਦੇ ਆਖ਼ਰੀ ਦਰਸ਼ਨ ਕਰ ਸਕੇ ਅਤੇ ਉਸ ਦਾ ਅੰਤਿਮ ਸੰਸਕਾਰ ਆਪਣੇ ਪਿੰਡ ਵਿਚ ਕਰ ਸਕੇ।
Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਖੇਡਾਂ ਵੱਲ ਆਪਣਾ ਧਿਆਨ ਕੇਂਦਰਿਤ ਕਰਨ-ਕੋਚ ਜਸਬੀਰ ਸਿੰਘ ਮਿੰਟੂ ਅਗਲੀ ਖ਼ਬਰ ਲੋਟਸ ਵੈਲੀ ਸਕੂਲ ਦੀਆਂ ਦੋ ਵਿਦਿਆਰਥਣਾਂ ਦਾ ‘ਬਰਾਈਟ ਮਾਈਡਜ਼ ਪੰਜਾਬ’ ਸਮਾਰੋਹ ’ਚ ਸਨਮਾਨ
Ad Position 24
No active advertisement