ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਸ਼ਹੀਦ ਭਗਤ ਸਿੰਘ ਕਾਲਜ ਆਫ਼ ਐਜੂਕੇਸ਼ਨ ਕੈਰੋਂ ਪੱਟੀ ਵਿਖੇ ਵਣ ਮਹਾਂ ਉਤਸਵ ਮਨਾਇਆ

Ad Position 21
No active advertisement
ਅਜੀਤ ਡੈਸਕ 09-07-2026
ਪੱਟੀ, 8 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ) –ਸ਼ਹੀਦ ਭਗਤ ਸਿੰਘ ਕਾਲਜ ਆਫ਼ ਐਜੂਕੇਸ਼ਨ ਕੈਰੋਂ ਪੱਟੀ ਦੇ ਈਕੋ ਕਲੱਬ ਤੇ ਐੱਨ.ਐੱਸ.ਐੱਸ. ਇਕਾਈ ਦੇ ਵਿਦਿਆਰਥੀਆਂ ਵਲੋਂ ਵਣ ਮਹਾਂ ਉਤਸਵ ਮਨਾਇਆ ਗਿਆ। ਸ਼ਹੀਦ ਭਗਤ ਸਿੰਘ ਸਿੱਖਿਆ ਸੰਸਥਾਵਾਂ ਗਰੁੱਪ ਦੇ ਚੇਅਰਮੈਨ ਡਾ. ਰਾਜੇਸ਼ ਭਾਰਦਵਾਜ, ਐਗਜ਼ੈਕਟਿਵ ਐੱਮ.ਡੀ ਡਾ. ਮਰਿਦੁਲਾ ਭਾਰਦਵਾਜ, ਡਾਇਰੈਕਟਰ ਸੱਤਿਅਮ ਭਾਰਦਵਾਜ ਅਤੇ ਪ੍ਰਿੰਸੀਪਲ, ਡਾ. ਸਰਿਤਾ ਨਾਰਦ ਵਲੋਂ ਪ੍ਰਾਪਤ ਅਗਵਾਈ ਦੇ ਅਨੁਰੂਪ ਵਿਦਿਆਰਥੀਆਂ ਨੂੰ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਵਿਭਿੰਨ ਸਮਾਜਿਕ ਸੇਵਾਵਾਂ ਤੇ ਕਾਰਜਾਂ ਪ੍ਰਤੀ ਜਾਗਰੂਕ ਕਰਨ ਲਈ ਪ੍ਰਭਾਵਸ਼ਾਲੀ ਗਤੀਵਿਧੀਆਂ ਦਾ ਆਯੋਜਿਤ ਕੀਤਾ ਜਾਂਦਾ ਹੈ। ਇਸੇ ਪ੍ਰਕਿਰਿਆ ਅਧੀਨ, ਕਾਲਜ ਦੇ ਈਕੋ ਕਲੱਬ ਤੇ ਐੱਨ.ਐੱਸ.ਐੱਸ. ਇਕਾਈ ਦੇ ਵਿਦਿਆਰਥੀਆਂ ਵਲੋਂ ਵਾਤਾਵਰਨ ਜਾਗਰੂਕਤਾ ਦੇ ਸਬੰਧ ਵਿਚ ਫੁੱਲਾਂ ਅਤੇ ਛਾਂਦਾਰ ਪੌਦੇ ਲਗਾ ਕੇ ਵਣ ਮਹਾਂਉਤਸਵ ਮਨਾਇਆ ਗਿਆ। ਇਸ ਕਿਰਿਆ ਦਾ ਉਦੇਸ਼ ਵਿਦਿਆਰਥੀਆਂ ਨੂੰ ਵਰਤਮਾਨ ਸਮੇਂ ਵਿਚ ਵਿਭਿੰਨ ਰੁੱਖਾਂ ਤੇ ਕੁਦਰਤੀ ਜੰਗਲਾਂ ਦੀ ਮਹੱਤਤਾ ਤੋਂ ਜਾਣੂ ਕਰਵਾਉਂਦੇ ਹੋਏ, ਇਨ੍ਹਾਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕਰਨਾ ਸੀ। ਇਸ ਮੌਕੇ ‘ਤੇ ਕਾਲਜ ਦੇ ਪ੍ਰਿੰਸੀਪਲ ਡਾ. ਸਰਿਤਾ ਨਾਰਦ ਨੇ ਵਿਦਿਆਰਥੀਆਂ ਨੂੰ ਰੁੱਖ ਲਗਾਉਣ ਅਤੇ ਇਨ੍ਹਾਂ ਦੀ ਸੰਭਾਲ ਕਰਨ ਪ੍ਰਤੀ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਹਰੇਕ ਵਿਦਿਆਰਥੀਆਂ ਨੂੰ ਅਜਿਹੀਆਂ ਸਮਾਜ-ਉਸਾਰੂ ਕਿਰਿਆਵਾਂ ‘ਚ ਭਾਗ ਲੈਂਦੇ ਹੋਏ ਕੁਦਰਤੀ ਵਾਤਾਵਰਨ ਦੀ ਸੁਰੱਖਿਆ ਤੇ ਇਸਨੂੰ ਪ੍ਰਫੁਲਿਤ ਕਰਨ ਲਈ ਹਮੇਸ਼ਾ ਯਤਨਸ਼ੀਲ ਰਹਿਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ 21 ਤੋਂ ਲੱਗੇਗੀ ਸੁਪਰੀਮ ਕੋਰਟ ’ਚ ਵਿਸ਼ੇਸ਼ ਲੋਕ ਅਦਾਲਤ- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਗਲੀ ਖ਼ਬਰ ਸਫ਼ਾਈ ਸੇਵਕ ਯੂਨੀਅਨ ਵਲੋਂ ਮੁੜ ਹੜਤਾਲ ਚਾਲੂ
Ad Position 24
No active advertisement