ਖਾਲੜਾ, 8 ਜੁਲਾਈ (ਜੱਜਪਾਲ ਸਿੰਘ ਜੱਜ)-ਇਤਿਹਾਸਕ ਪਿੰਡ ਬਹਿੜਵਾਲ ਦੇ ਗੁਰਦੁਆਰਾ ਬਾਬਾ ਕਾਲਾ ਮਾਹਰ ਦੀ ਯਾਦ ’ਚ ਸਾਲਾਨਾ ਜੋੜ ਮੇਲਾ ਬਾਬਾ ਅਵਤਾਰ ਸਿੰਘ ਘਰਿਆਲੇ ਵਾਲਿਆਂ ਦੀ ਰਹਿਨੁਮਾਈ ਹੇਠ ਮਨਾਇਆ ਗਿਆ । ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਖੁੱਲ੍ਹੇ ਪੰਡਾਲਾਂ ਵਿਚ ਦੀਵਾਨ ਸਜਾਏ ਗਏ, ਜਿੱਥੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ ਨੇ ਸੰਗਤ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਕਿਹਾ ਕਿ ਸਾਨੂੰ ਨਿੱਤ ਦੇ ਰੁਝੇਵਿਆਂ ਵਿਚੋਂ ਕੁਝ ਸਮਾਂ ਕੱਢ ਕੇ ਸਵਾਸ-ਸਵਾਸ ਵਾਹਿਗੁਰੂ ਦਾ ਜਾਪ ਕਰਨਾ ਚਾਹੀਦਾ ਹੈ। ਉਪਰੰਤ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਰਾਜਪੁਰਾ ਦੇ ਜਥੇ ਵਲੋਂ ਸ਼ਬਦ ਕੀਰਤਨ ਭਾਈ ਮਨਵੀਰ ਸਿੰਘ ਪਹੂਵਿੰਡ ਅਤੇ ਬੀਬੀ ਰੁਪਿੰਦਰ ਕੌਰ ਦੇ ਢਾਡੀ ਜਥਿਆਂ ਅਤੇ ਭਾਈ ਸੁੱਚਾ ਸਿੰਘ ਡੇਰਾ ਪਠਾਣਾਂ ਅਤੇ ਭਾਈ ਜੋਗਾ ਸਿੰਘ ਭਾਗੋਵਾਲੀਆ ਦੇ ਜਥਿਆਂ ਨੇ ਸੰਗਤ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ। ਇਸ ਦੌਰਾਨ ਅੰਮ੍ਰਿਤਸਰ ਜ਼ਿਲ੍ਹੇ ਦੀਆਂ ਪ੍ਰਸਿੱਧ ਕਬੱਡੀ ਟੀਮਾਂ ਵਿਚਕਾਰ ਫਸਵਾਂ ਮੈਚ ਹੋਇਆ ਤੇ ਜੇਤੂ ਟੀਮਾਂ ਨੂੰ ਪ੍ਰਬੰਧਕਾਂ ਵਲੋਂ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਤ ਬਾਬਾ ਅਵਤਾਰ ਸਿੰਘ ਘਰਿਆਲੇ ਵਾਲੇ, ਬਾਬਾ ਸੁੱਖਾ ਸਿੰਘ, ਬਾਬਾ ਜਸਵੰਤ ਸਿੰਘ ਸੋਢੀ ਆਸਲਾਂ ਵਾਲਿਆਂ ਤੋਂ ਇਲਾਵਾ ਕਮਾਂਡਰ ਜਗੀਰ ਸਿੰਘ, ਮਲਕੀਤ ਸਿੰਘ ਬਹਿੜਵਾਲ, ਜਥੇਦਾਰ ਸਤਪਾਲ ਸਿੰਘ ਇੰਸਪੈਕਟਰ, ਕੁਲਦੀਪ ਸਿੰਘ, ਰਾਮ ਸਿੰਘ, ਦਲੇਰ ਸਿੰਘ, ਹਰਪਾਲ ਸਿੰਘ, ਹਰਦੇਵ ਸਿੰਘ, ਦਰਸ਼ਨ ਸਿੰਘ, ਗੁਰਮੀਤ ਸਿੰਘ, ਜਗਤਾਰ ਸਿੰਘ, ਰਸ਼ਪਾਲ ਸਿੰਘ, ਹਰਚੰਦ ਸਿੰਘ, ਮੈਨੇਜ਼ਰ ਲਖਬੀਰ ਸਿੰਘ ਗੁਰਦੁਆਰਾ ਸਾਹਿਬ ਰੱਤੋਕੇ, ਚੇਅਰਮੈਨ ਗੁਰਵਿੰਦਰ ਸਿੰਘ, ਨੰਬਰਦਾਰ ਪੰਜਾਬ ਸਿੰਘ ਅਤੇ ਦਿਲਬਾਗ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।