ਤਰਨ ਤਾਰਨ, 9 ਜੁਲਾਈ (ਹਰਿੰਦਰ ਸਿੰਘ)-ਤਰਨ ਤਾਰਨ ਪੁਲਿਸ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਾਰੀਆਂ ਸਬ-ਡਵੀਜ਼ਨਾਂ ਵਿਚ ਨਸ਼ਾ ਤਸਕਰਾਂ ਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਇਕ ਸਪੈਸ਼ਲ ਮੁਹਿੰਮ ਚਲਾਈ ਗਈ ਹੈ। ਜਿਸ ਤਹਿਤ ਐੱਸ. ਪੀ. (ਡੀ) ਰਿਪੁਤਾਪਨ ਸਿੰਘ ਵਲਂ ਨਸ਼ਾ ਤਸਕਰਾਂ ’ਤੇ ਕਾਬੂ ਪਾਉਣ ਲਈ ਵੱਖ-ਵੱਖ ਟੀਮਾਂ ਤਿਆਰ ਕਰਕੇ ਇਲਾਕੇ ਵਿਚ ਭੇਜੀਆਂ ਗਈਆਂ ਸਨ ਅਤੇ ਪੁਲਿਸ ਨੇ 7 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਇਕ ਕਿਲੋ 467 ਗ੍ਰਾਮ ਹੈਰੋਇਨ, 1 ਪਿਸਟਲ 30 ਬੋਰ ਸਮੇਤ ਮੈਗਜੀਨ, 1 ਬਿਨਾਂ ਨੰਬਰ ਕਾਰ ਅਤੇ 350 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਗੋਇੰਦਵਾਲ ਪੁਲਿਸ ਨੇ ਹਰਪਾਲ ਸਿੰਘ ਪੁੱਤਰ ਸੁਖਦੀਪ ਸਿੰਘ ਵਾਸੀ ਨਿੰਮ ਵਾਲੀ ਘਾਟੀ ਗੋਇੰਦਵਾਲ ਸਾਹਿਬ, ਮਨਪ੍ਰੀਤ ਸਿੰਘ ਉਰਫ ਮਨੀ ਪੁੱਤਰ ਦਵਿੰਦਰ ਸਿੰਘ ਵਾਸੀ ਨੇੜੇ ਬਾਉਲੀ ਸਾਹਿਬ ਗੁਰਦੁਆਰਾ ਗੋਇੰਦਵਾਲ ਸਾਹਿਬ, ਕਰਨਦੀਪ ਸਿੰਘ ਉਰਫ ਕਰਨੀ ਪੁੱਤਰ ਪਕਾਸ ਸਿੰਘ ਵਾਸੀ ਅੰਮੋੲਪੁਰਾ (ਰਾਜੇਵਾਲ) ਜ਼ਿਲ੍ਹਾ ਕਪੂਰਥਲਾ ਅਤੇ ਕੁਲਪ੍ਰੀਤ ਸਿੰਘ ਉਰਫ ਕੁਲ ਪੁੱਤਰ ਜਗਤਾਰ ਸਿੰਘ ਵਾਸੀ ਮੁਹੱਲਾ ਤਰਖਾਣਾ ਦਾ ਗੋਇੰਦਵਾਲ ਸਾਹਿਬ ਨੂੰ ਗ੍ਰਿਫਤਾਰ ਕਰਕੇ ਇਨ੍ਹਾਂ ਪਾਸੋਂ 10 ਗ੍ਰਾਮ ਹੈਰੋਇਨ ਅਤੇ 350 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਖਾਲੜਾ ਦੇ ਦੀ ਪੁਲਿਸ ਨੇ ਬੂਟਾ ਸਿੰਘ ਪੁੱਤਰ ਪਾਲਾ ਸਿੰਘ ਵਾਸੀ ਵਾਰਡ ਨੰਬਰ 2 ਪੱਟੀ ਅਤੇ ਸਰਵਨ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਕਸ਼ਮੀਰ ਕਾਲੋਨੀ ਵਾਰਡ ਨੰਬਰ 2 ਪੱਟੀ ਨੂੰ ਗ੍ਰਿਫਤਾਰ ਕਰਕੇ ਇਨ੍ਹਾਂ ਪਾਸੋਂ 1 ਕਿੱਲੋ 453 ਗ੍ਰਾਮ ਹੈਰੋਇਨ, 1 ਪਿਸਟਲ 30 ਬੋਰ ਸਮੇਤ ਮੈਗਜੀਨ ਤੇ 1 ਬਿੰਨਾਂ ਨੰਬਰੀ ਕਾਰ ਬਰਾਮਦ ਕੀਤੀ ਗਈ। ਇਸੇ ਤਰ੍ਹਾਂ ਥਾਣਾ ਖਾਲੜਾ ਪੁਲਿਸ ਨੇ ਗੁਰਮੀਤ ਸਿੰਘ ਉਰਫ ਗੋਲਾ ਪੁੱਤਰ ਧਿਆਨ ਸਿੰਘ ਵਾਸੀ ਵਾਂ ਤਾਰਾ ਸਿੰਘ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤੇ ਅਸਲ੍ਹਾ ਐਕਟ ਤਹਿਤ ਮਾਮਲੇ ਦਰਜ ਕਰਨ ਤੋਂ ਬਾਅਦ ਉਨ੍ਹਾਂ ਨੂੰ ਪੁਲਿਸ ਰਿਮਾਂਡ ਲਈ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ।
ਨਸ਼ੀਲੇ ਪਦਾਰਥਾਂ ਤੇ ਪਿਸਟਲ ਸਮੇਤ 7 ਵਿਅਕਤੀ ਗ੍ਰਿਫ਼ਤਾਰ-ਐੱਸ. ਐੱਸ. ਪੀ. ਲਾਂਬਾ
ਅਜੀਤ ਡੈਸਕ
10-07-2026