06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਸੇਵਾ ਕੇਂਦਰ ਬਣੇ ‘ਸਜ਼ਾ ਕੇਂਦਰ’, ਲੋਕ ਖੱਜਲ-ਖੁਆਰ-ਹਰਜੀਤ ਸਿੰਘ ਸੰਧੂ

Ad Position 21
No active advertisement
ਅਜੀਤ ਡੈਸਕ 10-07-2026

ਤਰਨ ਤਾਰਨ, 9 ਜੁਲਾਈ (ਹਰਿੰਦਰ ਸਿੰਘ)- ਪੰਜਾਬ ਭਰ ਵਿਚ ਸੇਵਾ ਕੇਂਦਰਾਂ ਦੇ ‘ਕਨੈਕਟ ਪੰਜਾਬ’ ਪੋਰਟਲ ਦੇ ਵਾਰ-ਵਾਰ ਠੱਪ ਹੋਣ ਕਾਰਨ ਅਤੇ ਮੁਲਾਜ਼ਮਾਂ ਵਲੋਂ ਹੜਤਾਲ ਕਰਕੇ ਸੇਵਾ ਕੇਂਦਰ ਹੁਣ ਸਜ਼ਾ ਕੇਂਦਰ ਬਣ ਗਏ ਹਨ ਤੇ ਲੋਕ ਖੱਜਲ ਖੁਆਰ ਹੋ ਰਹੇ ਨੇ । ਡਿਜ਼ੀਟਲ ਗਵਰਨੈਂਸ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ‘ਆਪ’ ਸਰਕਾਰ ਦੀ ਪੂਰੀ ਪ੍ਰਸ਼ਾਸਨਿਕ ਨਾਕਾਮੀ ਹੁਣ ਲੋਕਾਂ ਸਾਹਮਣੇ ਆ ਚੁੱਕੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਤਰਨ ਤਾਰਨ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਗਲਬਾਤ ਦੌਰਾਨ ਕੀਤਾ। ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਸੇਵਾ ਕੇਂਦਰਾਂ ਵਿਚ ਲੋਕ ਸਵੇਰੇ ਤੋਂ ਹੀ ਲੰਬੀਆਂ ਕਤਾਰਾਂ ਵਿਚ ਖੜ੍ਹੇ ਹੋਣ ਲਈ ਮਜ਼ਬੂਰ ਹਨ, ਪਰ ਪੋਰਟਲ ਬੰਦ ਹੋਣ ਕਾਰਨ ਉਨ੍ਹਾਂ ਦੇ ਜਨਮ ਸਰਟੀਫਿਕੇਟ, ਮੌਤ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਆਧਾਰ ਨਾਲ ਸੰਬੰਧਿਤ ਸੇਵਾਵਾਂ ਅਤੇ ਹੋਰ ਜ਼ਰੂਰੀ ਸਰਕਾਰੀ ਦਸਤਾਵੇਜ਼ਾਂ ਦਾ ਕੰਮ ਠੱਪ ਪਿਆ ਹੈ। ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਇਹ ਸਿਰਫ਼ ਲੋਕਾਂ ਦੇ ਸਮੇਂ ਦੀ ਹੀ ਨਹੀਂ, ਸਗੋਂ ਉਨ੍ਹਾਂ ਦੇ ਪੈਸੇ ਦੀ ਵੀ ਬਰਬਾਦੀ ਹੈ। ਕਈ ਲੋਕ ਦੂਰ-ਦੁਰਾਂਡੇ ਇਲਾਕਿਆਂ ਤੋਂ ਕਿਰਾਇਆ ਖਰਚ ਕਰਕੇ ਸੇਵਾ ਕੇਂਦਰਾਂ ਤੱਕ ਪਹੁੰਚਦੇ ਹਨ, ਆਪਣੀ ਦਿਹਾੜੀ ਛੱਡ ਕੇ ਆਉਂਦੇ ਹਨ, ਪਰ ਸਰਕਾਰ ਦੀ ਲਾਪਰਵਾਹੀ ਕਾਰਨ ਉਨ੍ਹਾਂ ਨੂੰ ਖਾਲੀ ਹੱਥ ਵਾਪਸ ਜਾਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਜੋ ਸਰਕਾਰ ਆਪਣੇ ਹੀ ਡਿਜ਼ੀਟਲ ਪੋਰਟਲ ਨੂੰ ਸੁਚਾਰੂ ਢੰਗ ਨਾਲ ਨਹੀਂ ਚਲਾ ਸਕਦੀ, ਉਹ ਚੰਗੇ ਪ੍ਰਸ਼ਾਸਨ ਅਤੇ ਪਾਰਦਰਸ਼ੀ ਗਵਰਨੈਂਸ ਦੇ ਦਾਅਵੇ ਕਰਨ ਦਾ ਕੋਈ ਨੈਤਿਕ ਅਧਿਕਾਰ ਨਹੀਂ ਰੱਖਦੀ। ਇਹ ਭਗਵੰਤ ਮਾਨ ਸਰਕਾਰ ਦੀ ਅਯੋਗਤਾ ਅਤੇ ਪ੍ਰਸ਼ਾਸਨਿਕ ਅਸਫ਼ਲਤਾ ਦਾ ਜਿਉਂਦਾ ਜਾਗਦਾ ਸਬੂਤ ਹੈ। ਹਰਜੀਤ ਸਿੰਘ ਸੰਧੂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ‘ਕਨੈਕਟ ਪੰਜਾਬ’ ਪੋਰਟਲ ਨੂੰ ਤੁਰੰਤ ਚਾਲੂ ਕੀਤਾ ਜਾਵੇ, ਤਕਨੀਕੀ ਖਾਮੀਆਂ ਨੂੰ ਫੌਰੀ ਤੌਰ ’ਤੇ ਦੂਰ ਕੀਤਾ ਜਾਵੇ ਅਤੇ ਜਦੋਂ ਤੱਕ ਪੋਰਟਲ ਪੂਰੀ ਤਰ੍ਹਾਂ ਬਹਾਲ ਨਹੀਂ ਹੁੰਦਾ, ਉਦੋਂ ਤੱਕ ਜਨਤਾ ਨੂੰ ਰਾਹਤ ਦੇਣ ਲਈ ਆਫਲਾਈਨ ਵਿਵਸਥਾ ਕੀਤੀ ਜਾਵੇ, ਤਾਂ ਜੋ ਲੋਕਾਂ ਦੇ ਜ਼ਰੂਰੀ ਕੰਮ ਪ੍ਰਭਾਵਿਤ ਨਾ ਹੋਣ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਇਸ ਲਾਪ੍ਰਵਾਹੀ ਲਈ ਜ਼ਿੰਮੇਵਾਰ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ ਅਤੇ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਨਾ ਦੁਹਰਾਈਆਂ ਜਾਣ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਸ਼ਿਵ ਕੁਮਾਰ ਸੋਨੀ, ਜਨਰਲ ਸਕੱਤਰ ਹਰਪ੍ਰੀਤ ਸਿੰਘ ਸਿੰਦਬਾਦ, ਜਨਰਲ ਸਕੱਤਰ ਸੁਰਜੀਤ ਸਿੰਘ ਸਾਗਰ, ਮੀਤ ਪ੍ਰਧਾਨ ਸਤਨਾਮ ਸਿੰਘ ਭੁੱਲਰ, ਯੁਵਾ ਮੋਰਚਾ ਪ੍ਰਧਾਨ ਦਿਨੇਸ਼ ਜੋਸ਼ੀ, ਸਰਕਲ ਪ੍ਰਧਾਨ ਰੋਹਿਤ ਸ਼ਰਮਾ, ਐੱਸ.ਸੀ. ਮੋਰਚਾ ਦੇ ਪ੍ਰਧਾਨ ਅਵਤਾਰ ਸਿੰਘ ਬੰਟੀ, ਵਪਾਰ ਸੈੱਲ ਦੇ ਕਨਵੀਨਰ ਮੇਜਰ ਸਿੰਘ ਗਿੱਲ, ਮੀਤ ਪ੍ਰਧਾਨ ਚਰਨਜੀਤ ਸਿੰਘ ਖਾਲਸਾ, ਦਲਜਿੰਦਰ ਸਿੰਘ ਖਾਲਸਾ, ਯੁਵਾ ਮੋਰਚਾ ਜਨਰਲ ਸਕੱਤਰ ਅਮਨ ਅਰੋੜਾ, ਸਰਕਲ ਪ੍ਰਧਾਨ ਸੁਖਵੰਤ ਸਿੰਘ ਮੂਸੇ, ਸਾਬਕਾ ਸਰਪੰਚ ਸੁਖਦੇਵ ਸਿੰਘ, ਗੁਰਬਚਨ ਸਿੰਘ ਸੇਵਾ ਮੁਕਤ ਜੇ.ਈ., ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ, ਰਮਨਦੀਪ ਸਿੰਘ ਭਰੋਵਾਲ ਸੀਨੀਅਰ ਆਗੂ, ਸਾਬਕਾ ਸਰਪੰਚ ਧੰਨਪ੍ਰੀਤ ਸਿੰਘ ਲੱਠਾ, ਸਾਬਕਾ ਸਰਪੰਚ ਨਿਰਵੈਲ ਸਿੰਘ, ਲਖਵਿੰਦਰ ਸਿੰਘ, ਹਰਪਾਲ ਸਿੰਘ, ਮਨਜਿੰਦਰ ਸਿੰਘ, ਸਾਬਕਾ ਸੈਕਟਰੀ ਕਸ਼ਮੀਰੀ ਲਾਲ, ਦਲਜਿੰਦਰ ਸਿੰਘ ਖਾਲਸਾ, ਨਿਸ਼ਾਨ ਸਿੰਘ, ਸੁਖਵਿੰਦਰ ਸਿੰਘ ਬਿੱਲਾ, ਕਾਬਲ ਸਿੰਘ, ਗੁਰਜੀਤ ਸਿੰਘ ਝਾਮਕਾ, ਬਲਤੀਰ ਸਿੰਘ, ਜਸਵਿੰਦਰ ਸਿੰਘ ਆਦਿ ਆਦਿ ਪ੍ਰਮੁੱਖ ਆਗੂ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਕੋਰਟ ਵਿਚ ਥੋਥੀਆਂ ਦਲੀਲਾਂ ਦੇਣ ਦੀ ਥਾਂ ਸਰਕਾਰ ਪੈਨਸ਼ਨਰਾਂ ਨੂੰ ਡੀ. ਏ. ਦੇਣ ਦੇ ਹੁਕਮ ਜਾਰੀ ਕਰੇ-ਕਰਮ ਸਿੰਘ ਲਾਲਪੁਰਾ,... ਅਗਲੀ ਖ਼ਬਰ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਖੇਤ ਮਜ਼ਦੂਰਾਂ ਤੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ
Ad Position 24
No active advertisement