07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਏਡਜ਼ ਕੰਟਰੋਲ ਮੁਲਾਜ਼ਮਾਂ ਵਲੋਂ ਸਿਹਤ ਮੰਤਰੀ ਦੀ ਕੋਠੀ ਦਾ ਘਿਰਾਓ 19 ਨੂੰ

Ad Position 21
No active advertisement
ਅਜੀਤ ਡੈਸਕ 10-07-2026

ਤਰਨ ਤਾਰਨ, 9 ਜੁਲਾਈ (ਇਕਬਾਲ ਸਿੰਘ ਸੋਢੀ)– ਪੰਜਾਬ ਸਟੇਟ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ (ਸਿਹਤ ਵਿਭਾਗ ਪੰਜਾਬ) ਨੇ ਸਰਕਾਰ ਵਲੋਂ ਕੀਤੀ ਜਾ ਰਹੀ ਲਗਾਤਾਰ ਅਣਦੇਖੀ ਖ਼ਿਲਾਫ਼ ਵੱਡੇ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ। ਐਸੋਸੀਏਸ਼ਨ ਦੇ ਸਟੇਟ ਪ੍ਰਧਾਨ ਜਸਮੇਲ ਸਿੰਘ ਦਿਓਲ ਅਤੇ ਜਨਰਲ ਸਕੱਤਰ ਗੁਰਜੰਟ ਸਿੰਘ ਨੇ ਗੱਲਬਾਤ ਦੌਰਾਨ ਦੱਸਿਆ ਕਿ ਸਰਕਾਰ ਅਤੇ ਉੱਚ ਅਧਿਕਾਰੀਆਂ ਨਾਲ ਹੁਣ ਤੱਕ 50 ਤੋਂ ਜ਼ਿਆਦਾ ਮੀਟਿੰਗਾਂ ਹੋ ਚੁੱਕੀਆਂ ਹਨ। ਇਨ੍ਹਾਂ ਸਾਰੀਆਂ ਮੀਟਿੰਗਾਂ ਵਿਚ ਹਰ ਵਾਰ ਮਸਲੇ ਦਾ ਹੱਲ ਕਰਨ ਦਾ ਸਿਰਫ਼ ਭਰੋਸਾ ਅਤੇ ਵਿਸ਼ਵਾਸ ਹੀ ਦਿੱਤਾ ਜਾਂਦਾ ਰਿਹਾ ਪਰ ਅਮਲੀ ਰੂਪ ਵਿਚ ਇਕ ਵੀ ਮੰਗ ਨਹੀਂ ਮੰਨੀ ਗਈ। ਸਰਕਾਰ ਦੇ ਇਸ ਟਾਲ-ਮਟੋਲ ਵਾਲੇ ਰਵੱਈਏ ਤੋਂ ਬੁਰੀ ਤਰ੍ਹਾਂ ਨਿਰਾਸ਼ ਹੋ ਕੇ ਹੀ ਮੁਲਾਜ਼ਮਾਂ ਨੂੰ ਮਜ਼ਬੂਰਨ ਸੰਘਰਸ਼ ਦਾ ਰਾਹ ਚੁਣਨਾ ਪੈ ਰਿਹਾ ਹੈ। ਉਨ੍ਹਾਂ ਐਲਾਨ ਕੀਤਾ ਕਿ ਉਲੀਕੇ ਗਏ ਤਿੱਖੇ ਸੰਘਰਸ਼ ਤਹਿਤ ਮਿਤੀ 19 ਜੁਲਾਈ ਨੂੰ ਸਿਹਤ ਮੰਤਰੀ ਦੀ ਪਟਿਆਲਾ ਸਥਿਤ ਰਿਹਾਇਸ਼ ਦਾ ਵਿਸ਼ਾਲ ਘਿਰਾਓ ਕੀਤਾ ਜਾਵੇਗਾ। ਇਸ ਤੋਂ ਬਾਅਦ ਮਿਤੀ 31 ਜੁਲਾਈ ਨੂੰ ਸੁਨਾਮ ਵਿਖੇ ਬਲੱਡ ਬੈਂਕ ਦੇ ਉਦਘਾਟਨ ਸਮਾਰੋਹ ਮੌਕੇ ਪਹੁੰਚ ਰਹੇ ਮੁੱਖ ਮੰਤਰੀ ਭਗਵੰਤ ਮਾਨ, ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਸਿਹਤ ਮੰਤਰੀ ਪੰਜਾਬ ਦਾ ਸਮੂਹ ਮੁਲਾਜ਼ਮਾਂ ਵਲੋਂ ਕਾਲੇ ਝੰਡਿਆਂ ਨਾਲ ਜ਼ੋਰਦਾਰ ਵਿਰੋਧ ਅਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਚੋਣਾਂ ਵੇਲੇ ਅਤੇ ਉਸ ਤੋਂ ਬਾਅਦ ਸਰਕਾਰ ਵਲੋਂ ਕੀਤੇ ਗਏ ਵਾਅਦੇ ਮੁਤਾਬਕ ਸਮੂਹ ਕੱਚੇ ਕਰਮਚਾਰੀਆਂ ਨੂੰ ਤੁਰੰਤ ਪੱਕਾ ਕੀਤਾ ਜਾਵੇ, ਦਿੱਲੀ ਸਰਕਾਰ ਦੀ ਤਰਜ਼ ‘’ਤੇ ਸਮੂਹ ਸਟਾਫ ਦੀਆਂ ਤਨਖਾਹਾਂ ਵਿਚ ਫੌਰੀ ਤੌਰ ‘ਤੇ 20 ਫੀਸਦੀ ਦਾ ਵਾਧਾ ਕੀਤਾ ਜਾਵੇ। ਆਗੂਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਸਿਹਤ ਵਿਭਾਗ ਵਿਚ ਰੀੜ੍ਹ ਦੀ ਹੱਡੀ ਵਜੋਂ ਦਿਨ-ਰਾਤ ਕੰਮ ਕਰਨ ਵਾਲੇ ਇਹ ਮੁਲਾਜ਼ਮ ਲੰਮੇ ਸਮੇਂ ਤੋਂ ਆਰਥਿਕ ਅਤੇ ਮਾਨਸਿਕ ਸ਼ੋਸ਼ਣ ਦਾ ਸ਼ਿਕਾਰ ਹੋ ਰਹੇ ਹਨ। ਜੇਕਰ ਸਰਕਾਰ ਨੇ ਤੈਅ ਮਿਤੀਆਂ ਤੋਂ ਪਹਿਲਾਂ ਮੰਗਾਂ ਦਾ ਸਾਰਥਕ ਹੱਲ ਨਾ ਕੱਢਿਆ, ਤਾਂ ਮੁੱਖ ਮੰਤਰੀ ਅਤੇ ਵੀ.ਆਈ.ਪੀ. ਆਗੂਆਂ ਦੇ ਹਰ ਸਰਕਾਰੀ ਪ੍ਰੋਗਰਾਮ ਦਾ ਇਸੇ ਤਰ੍ਹਾਂ ਤਿੱਖਾ ਵਿਰੋਧ ਕੀਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਅਸਟੇਟ ਵਿਭਾਗ ਨੇ ਕੀਤੀ ਵਿਰਾਸਤੀ ਮਾਰਗ ’ਚ ਨਾਜਾਇਜ਼ ਕਬਜ਼ਿਆਂ ਖਿਲਾਫ਼ ਵੱਡੀ ਕਾਰਵਾਈ ਅਗਲੀ ਖ਼ਬਰ ਪਿੰਡ ਵੇਈਪੂਈਂ ਵਿਖੇ ਜਿੰਦਾ ਦੇ ਗ੍ਰਹਿ ਬੀਬਾ ਰਮਨਦੀਪ ਤੇ ਬਿੱਲਾ ਸੇਰੋੋਂ ਨੇ ਅਕਾਲੀ ਵਰਕਰਾਂ ਨਾਲ ਕੀਤੀ ਵਰਕਰ ਮਿਲਣੀ
Ad Position 24
No active advertisement