06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਗੋਇੰਦਵਾਲ ਜੇਲ੍ਹ ’ਚੋਂ ਮੋਬਾਈਲ ਫੋਨ ਬਰਾਮਦ

Ad Position 21
No active advertisement
ਅਜੀਤ ਡੈਸਕ 11-07-2026
ਤਰਨ ਤਾਰਨ, 10 ਜੁਲਾਈ (ਪਰਮਜੀਤ ਜੋਸ਼ੀ)—ਕੇਂਦਰੀ ਜੇਲ੍ਹ ਗੋਇੰਦਵਾਲ ਦੀ ਚੈਕਿੰਗ ਦੌਰਾਨ ਜੇਲ੍ਹ ਵਿਚੋਂ ਮੋਬਾਈਲ ਫੋਨ ਮਿਲਣ ’ਤੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਗੋਇੰਦਵਾਲ ਪੁਲਿਸ ਨੇ ਹਵਾਲਾਤੀ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਕੇਵਲ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ 6 ਜੁਲਾਈ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਾਲਵਾਤੀ ਲਵਪ੍ਰੀਤ ਸਿੰਘ ਪੁੱਤਰ ਗਿਆਨ ਸਿੰਘ ਵਾਸੀ ਬਾਬਾ ਵਾਲਾ ਖੂਹ ਦੀ ਤਲਾਸ਼ੀ ਦੌਰਾਨ ਇਸ ਪਾਸੋਂ ਇਕ ਟੱਚ ਮੋਬਾਈਲ ਫੋਨ ਬਰਾਮਦ ਹੋਇਆ ਹੈ। ਜਾਂਚ ਅਧਿਕਾਰੀ ਏ.ਐੱਸ.ਆਈ. ਪ੍ਰਗਟ ਸਿੰਘ ਨੇ ਦੱਸਿਆ ਕਿ ਉਕਤ ਹਵਾਲਾਤੀ ਖਿਲਾਫ਼ ਮਾਮਲਾ ਦਰਜ ਕਰਕੇ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ, ਉਸ ਪਾਸ ਮੋਬਾਈਲ ਫੋਨ ਕਿਸ ਤਰ੍ਹਾਂ ਪਹੁੰਚਿਆ।
Ad Position 22
No active advertisement
ਪਿਛਲੀ ਖ਼ਬਰ ਤੇਜ਼ ਰਫ਼ਤਾਰ ਗੱਡੀ ਦੀ ਟੱਕਰ ਵੱਜਣ ਕਾਰਨ ਮੋਟਰਸਾਈਕਲ ਸਵਾਰ 2 ਵਿਅਕਤੀਆਂ ਦੀ ਮੌਤ ਅਗਲੀ ਖ਼ਬਰ ਮਾਮੂਲੀ ਤਕਰਾਰ ਤੋਂ ਬਾਅਦ ਘਰ ਅੰਦਰ ਦਾਖ਼ਲ ਹੋ ਕੇ ਭੰਨਤੋੜ ਤੇ ਹਵਾਈ ਫਾਇਰ ਕੀਤੇ
Ad Position 24
No active advertisement