06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਤੇਜ਼ ਰਫ਼ਤਾਰ ਗੱਡੀ ਦੀ ਟੱਕਰ ਵੱਜਣ ਕਾਰਨ ਮੋਟਰਸਾਈਕਲ ਸਵਾਰ 2 ਵਿਅਕਤੀਆਂ ਦੀ ਮੌਤ

Ad Position 21
No active advertisement
ਅਜੀਤ ਡੈਸਕ 11-07-2026
ਤਰਨ ਤਾਰਨ, 10 ਜੁਲਾਈ (ਪਰਮਜੀਤ ਜੋਸ਼ੀ)— ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਇਕ ਤੇਜ਼ ਰਫਤਾਰ ਗੱਡੀ ਚਾਲਕ ਵਲੋਂ ਮੋਟਰਸਾਈਕਲ ਸਵਾਰ 2 ਵਿਅਕਤੀਆਂ ਨੂੰ ਟੱਕਰ ਮਾਰ ਦੇਣ ’ਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਦੀ ਮੌਤ ਹੋਣ ਦੇ ਮਾਮਲੇ ਵਿਚ ਅਣਪਛਾਤੇ ਗੱਡੀ ਚਾਲਕ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਗੋਇੰਦਵਾਲ ਵਿਖੇ ਲਖਵਿੰਦਰ ਸਿੰਘ ਪੁੱਤਰ ਇੰਦਰ ਸਿੰਘ ਵਾਸੀ ਪਿੰਡ ਭੁੱਲਰ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸਦਾ ਭਰਾ ਕੁਲਦੀਪ ਸਿੰਘ ਪੁੱਤਰ ਇੰਦਰ ਸਿੰਘ ਵਾਸੀ ਭੁਲਰ ਜੋ ਕਿ ਗੈਸ ਏਜੰਸੀ ਗੋਇੰਦਵਾਲ ਸਾਹਿਬ ਵਿਖੇ ਟਰੱਕ ਡਰਾਇਵਰੀ ਕਰਦਾ ਹੈ। ਉਸਦਾ ਭਰਾ ਕੁਲਦੀਪ ਸਿੰਘ ਆਪਣੇ ਲੜਕੇ ਗੁਰਜੋਤ ਸਿੰਘ ਨਾਲ ਆਪਣੇ ਮੋਟਰਸਾਇਕਲ ਸਪਲੈਂਡਰ ’ਤੇ ਸਵਾਰ ਹੋ ਕੇ ਆਪਣੇ ਪਿੰਡ ਭੁਲਰ ਤੋ ਗੋਇੰਦਵਾਲ ਸਾਹਿਬ ਗੈਸ ਏਜੰਸੀ ਆਪਣੇ ਕੰਮ ’ਤੇ ਜਾ ਰਿਹਾ ਸੀ। ਜਿਸ ਤੋਂ ਕਰੀਬ ਥੋੜਾ ਹੀ ਪਿੱਛੇ ਉਹ ਅਤੇ ਅਤੇ ਉਸਦੇ ਨਾਲ ਸਾਹਿਬ ਸਿੰਘ ਆਪਣੀ ਐਕਟਿਵਾ ’ਤੇ ਸਵਾਰ ਹੋ ਕੇ ਜਾ ਰਹੇ ਸੀ ਤਾਂ ਜਦ ਉਹ ਫਤਿਆਬਾਦ ਤੋਂ ਕਰੀਬ 200 ਮੀਟਰ ਅੱਗੇ ਗੋਇੰਦਵਾਲ ਸਾਈਡ ਨੂੰ ਨਜ਼ਦੀਕ ਛੱਪੜ ਪੁੱਜੇ ਤਾਂ ਸਾਹਮਣੇ ਤੋਂ ਗੋਇੰਦਵਾਲ ਵਾਲੀ ਸਾਈਡ ਤੋਂ ਇਕ ਗੱਡੀ ਚਿੱਟੇ ਰੰਗ ਦੀ ਬੇਤਹਾਸ਼ਾ ਤੇਜ਼ ਰਫਤਾਰ ਵਿਚ ਆਈ ਜਿਸ ਨੂੰ ਇਕ ਵਿਅਕਤੀ ਚਲਾ ਰਿਹਾ ਸੀ, ਜਿਸ ਨੇ ਬਿਨਾਂ ਹਾਰਨ ਦਿੱਤਿਆ, ਲਾਪਰਵਾਹੀ ਤੇ ਤੇਜ਼ ਰਫਤਾਰੀ ਗਲਤ ਸਾਈਡ ’ਤੇ ਲਿਆ ਕੇ ਉਸਦੇ ਭਰਾ ਕੁਲਦੀਪ ਸਿੰਘ ਦੇ ਮੋਟਰਸਾਈਕਲ ਵਿਚ ਮਾਰੀ, ਜਿਸ ਨਾਲ ਉਸਦੇ ਭਰਾ ਕੁਲਦੀਪ ਸਿੰਘ ਅਤੇ ਉਸਦਾ ਲੜਕਾ ਗੁਰਜੋਤ ਸਿੰਘ ਦੀ ਮੌਤ ਗੁਰੂ ਨਾਨਕ ਹਸਪਤਾਲ ਅੰਮ੍ਰਿਤਸਰ ਵਿਖੇ ਮੌਤ ਹੋ ਗਈ। ਜਾਂਚ ਅਧਿਕਾਰੀ ਏ.ਐੱਸ.ਆਈ.ਪਰਮਜੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਅਣਪਛਾਤੇ ਗੱਡੀ ਚਾਲਕ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਹਥਿਆਰਾਂ ਸਮੇਤ ਹਵਾਈ ਫਾਇਰ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ’ਤੇ ਮਾਮਲਾ ਦਰਜ ਅਗਲੀ ਖ਼ਬਰ ਗੋਇੰਦਵਾਲ ਜੇਲ੍ਹ ’ਚੋਂ ਮੋਬਾਈਲ ਫੋਨ ਬਰਾਮਦ
Ad Position 24
No active advertisement