07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

‘ਸਤਲੁਜ’ ਫ਼ਿਲਮ ਤੋਂ ਬਾਅਦ ਬਦਲਦੇ ਮਾਹੌਲ ਵਿਚ ਵਾਰਿਸ ਪੰਜਾਬ ਦੇ ਮਝੈਲ ਇਕੱਠ ’ਤੇ ਸਭ ਦੀਆਂ ਨਜ਼ਰਾਂ

Ad Position 21
No active advertisement
ਅਜੀਤ ਡੈਸਕ 11-07-2026
ਪੱਟੀ, 10 ਜੁਲਾਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਵਿਧਾਨ ਸਭਾ ਹਲਕਾ ਪੱਟੀ ਦੀ ਸਿਆਸਤ ਅੱਜ ਉਸ ਵੇਲੇ ਨਵੇਂ ਮੋੜ ’ਤੇ ਪਹੁੰਚਦੀ ਨਜ਼ਰ ਆ ਸਕਦੀ ਹੈ, ਜਦੋਂ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਮਾਹੀ ਪੈਲੇਸ ਵਿਖੇ ਮਝੈਲ ਇਕੱਠ ਕਰਵਾਇਆ ਜਾ ਰਿਹਾ ਹੈ। ਸਿਆਸੀ ਹਲਕਿਆਂ ਵਿਚ ਇਸ ਇਕੱਠ ਨੂੰ ਲੈ ਕੇ ਖਾਸੀ ਚਰਚਾ ਹੈ ਇਸ ਕਰਕੇ ਮੰਨੀ ਜਾ ਰਹੀ ਹੈ ਕਿ ਰਿਲੀਜ਼ ਹੋਈ ਫਿਲਮ ‘ਸਤਲੁਜ’, ਜੋ ਕਿ ਖਾਸ ਕਰ ਮਾਝੇ ਹਲਕੇ ਤੇ ਕੇਂਦਰਿਤ ਜ਼ਿਆਦਾ ਬਣੀ ਹੈ ਤੇ ਨੌਜਵਾਨਾਂ ਦੇ ਦਿਲਾਂ ਅੰਦਰ ਇਸ ਦਾ ਡੂੰਘਾ ਅਸਰ ਦਿਖਾਈ ਦੇ ਰਿਹਾ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਜੇਕਰ ਇਕੱਠ ਨੂੰ ਵੱਡਾ ਹੁੰਗਾਰਾ ਮਿਲਦਾ ਹੈ ਤਾਂ ਇਹ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਸਿਆਸੀ ਸਮੀਕਰਨਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ। ਆਮ ਆਦਮੀ ਪਾਰਟੀ ਵਲੋਂ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿਚ ਬੰਦ ਹੋਣ ਤੋਂ ਬਾਅਦ ਉਨ੍ਹਾਂ ਦੀ ਪਤਨੀ ਬੀਬਾ ਸੁਰਿੰਦਰਪਾਲ ਕੌਰ ਭੁੱਲਰ ਹਲਕੇ ਦੀ ਕਮਾਨ ਸੰਭਾਲਦੇ ਹੋਏ ਪਾਰਟੀ ਵਰਕਰਾਂ ਤੇ ਸਮਰਥਕਾਂ ਨੂੰ ਇਕਜੁੱਟ ਰੱਖਣ ਲਈ ਲਗਾਤਾਰ ਸਰਗਰਮ ਦਿਖਾਈ ਦੇ ਰਹੇ ਹਨ। ਦੂਜੇ ਪਾਸੇ ਕਾਂਗਰਸ ਵਲੋਂ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਹਾਲ ਹੀ ਵਿਚ ਹੋਈਆਂ ਨਗਰ ਕੌਂਸਲ ਚੋਣਾਂ ਵਿਚ ਚੰਗਾ ਪ੍ਰਦਰਸ਼ਨ ਕਰਨ ਤੋਂ ਬਾਅਦ ਆਪਣੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੀ ਕੋਸ਼ਿਸ਼ ਜਾਰੀ ਰੱਖੀ ਹੋਈ ਹੈ। ਸਿਆਸੀ ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਕਾਂਗਰਸ ਇਸ ਹਲਕੇ ਵਿਚ ਆਪਣੀ ਸਥਿਤੀ ਨੂੰ ਪਹਿਲਾਂ ਨਾਲੋਂ ਮਜ਼ਬੂਤ ਮੰਨ ਕੇ ਚੱਲ ਰਹੀ ਸੀ। ਇਸੇ ਤਰ੍ਹਾਂ ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਵੀ ਨਗਰ ਕੌਂਸਲ ਚੋਣਾਂ ਦੌਰਾਨ ਆਪਣੇ ਸਮਰਥਿਤ ਉਮੀਦਵਾਰਾਂ ਨੂੰ ਮੈਦਾਨ ਵਿਚ ਉਤਾਰ ਕੇ ਆਪਣੀ ਸਿਆਸੀ ਮੌਜੂਦਗੀ ਦਾ ਅਹਿਸਾਸ ਕਰਵਾਇਆ ਸੀ ਤੇ ਹਲਕੇ ਵਿਚ ਸਰਗਰਮ ਹਨ। ਇਸ ਦਰਮਿਆਨ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਨਵੇਂ ਚਿਹਰੇ ਵਜੋਂ ਉਭਰ ਰਹੇ ਹਰਪ੍ਰੀਤ ਸਿੰਘ ਖਾਲਸਾ ਨੇ ਪਿਛਲੇ ਕਰੀਬ ਪੰਦਰਾਂ ਦਿਨਾਂ ਤੋਂ ਪਿੰਡ-ਪਿੰਡ ਜਾ ਕੇ ਮਝੈਲ ਇਕੱਠ ਲਈ ਲੋਕਾਂ ਨਾਲ ਸੰਪਰਕ ਕੀਤਾ ਤੇ ਆਪਣੀ ਸਿਆਸੀ ਪਛਾਣ ਬਣਾਉਣ ਦੀ ਕੋਸ਼ਿਸ਼ ਕੀਤੀ ਹੈ। ਇਸ ਕਾਰਨ ਅੱਜ ਦਾ ਇਕੱਠ ਸਿਰਫ਼ ਇਕ ਸਿਆਸੀ ਸਮਾਗਮ ਹੀ ਨਹੀਂ, ਸਗੋਂ ਹਲਕੇ ਵਿਚ ਪਾਰਟੀ ਦੇ ਅਸਲ ਜਨ ਆਧਾਰ ਦੀ ਪਰਖ ਵਜੋਂ ਵੀ ਦੇਖਿਆ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਮੁਰਾਦਪੁਰਾ ’ਚ ਸੀਵਰੇਜ ਸਿਸਟਮ ਦਾ ਬੁਰਾ ਹਾਲ, ਲੋਕ ਪ੍ਰੇਸ਼ਾਨ ਅਗਲੀ ਖ਼ਬਰ ਕਿਸਾਨ ਆਗੂਆਂ ਵਲੋਂ ਕਰਤਾਰ ਸਿੰਘ ਐਮਾਂ ਕਲਾਂ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ
Ad Position 24
No active advertisement