06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਮਾਨ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ ਸੰਯੁਕਤ ਕਿਸਾਨ ਮੋਰਚੇ ਦਾ ਪੱਕਾ ਮੋਰਚਾ 52ਵੇਂ ਦਿਨ ’ਚ ਦਾਖ਼ਲ

Ad Position 21
No active advertisement
ਅਜੀਤ ਡੈਸਕ 12-07-2026
ਤਰਨ ਤਾਰਨ, 11 ਜੁਲਾਈ (ਪਰਮਜੀਤ ਜੋਸ਼ੀ)– ਸ਼ੇਰੋਂ ਖੰਡ ਮਿੱਲ ਚਾਲੂ ਕਰਨ ਅਤੇ ਮਿੱਲ ਦੀ ਜ਼ਮੀਨ ਵੱਖ-ਵੱਖ ਏਜੰਸੀਆਂ ਨੂੰ ਤਬਦੀਲ ਕਰਨ ਦੇ ਖਿਲਾਫ਼ ਸੰਯੁਕਤ ਕਿਸਾਨ ਮੋਰਚੇ ਵਲੋਂ ਲਗਾਏ ਪੱਕੇ ਮੋਰਚੇ ਦੇ 52 ਵੇਂ ਦਿਨ ਸ਼ਨੀਵਾਰ ਨੂੰ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਪੰਜਾਬ ਸਰਕਾਰ ਖਿਲਾਫ਼ ਜੋਰਦਾਰ ਨਾਅਰੇਬਾਜ਼ੀ ਕਰਕੇ ਝੂਠੇ ਹਾਕਮਾਂ ਦਾ ਪਿੱਟ ਸਿਆਪਾ ਕੀਤਾ। ਇਸ ਮੌਕੇ ਕਿਸਾਨ ਆਗੂਆਂ ਮਨਜੀਤ ਸਿੰਘ ਬੱਗੂ, ਨਛੱਤਰ ਸਿੰਘ ਮੁਗਲਚੱਕ, ਤਰਸੇਮ ਸਿੰਘ ਲੁਹਾਰ , ਦਵਿੰਦਰ ਸੋਹਲ , ਰਤਨ ਸਿੰਘ ਢੰਡ , ਦਰਸ਼ਨ ਸਿੰਘ ਬਿਹਾਰੀਪੁਰ ਆਦਿ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਰਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਤੋਂ ਵੀ ਦੋ ਕਦਮ ਅੱਗੇ ਜਾ ਕੇ ਸਰਕਾਰੀ ਜਾਇਦਾਦਾਂ ਵੇਚਣ ਦਾ ਰਿਕਾਰਡ ਕਾਇਮ ਕਰ ਦਿੱਤਾ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਬਦਲਾਅ ਦੇ ਸਬਜ਼ਬਾਗ ਵਿਖਾ ਕੇ ਝੂਠੇ ਵਾਅਦਿਆਂ ਨਾਲ ਸਤਾ ਹਥਿਆਉਣ ਵਿਚ ਕਾਮਯਾਬ ਹੋਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਖੰਡ ਮਿੱਲ ਚਾਲੂ ਕਰਨ ਦੇ ਵਾਅਦੇ ਤੋਂ ਮੁਕਰ ਕੇ ਖੰਡ ਮਿੱਲ ਦੀ ਜ਼ਮੀਨ ਦੀ ਮਾਲਕੀ ਤਬਦੀਲ ਕਰਕੇ ਲੋਕਾਂ ਨਾਲ ਬਹੁਤ ਵੱਡਾ ਧੋਖਾ ਕੀਤਾ ਹੈ। ਕਿਸਾਨ ਆਗੂਆਂ ਨੇ ਚਿਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਮੌਕੇ ਪਿੰਡਾਂ ਵਿਚ ਵੱਡੇ ਪੱਧਰ ਦੀ ਲਾਮਬੰਦੀ ਕਰਕੇ ਮਿੱਲ ਦੀ ਜ਼ਮੀਨ ਦੀ ਮਾਲਕੀ ਤਬਦੀਲ ਕਰਨ ਦੀ ਹਾਕਮਾਂ ਦੀ ਦੋਗਲੀ ਨੀਤੀ ਖਿਲਾਫ਼ ਅਵਾਜ਼ ਬੁਲੰਦ ਕੀਤੀ ਜਾਵੇਗੀ । ਇਸ ਮੌਕੇ ਕਿਸਾਨ ਆਗੂਆਂ ਪ੍ਰਿੰਸੀਪਲ ਦਲਬੀਰ ਸਿੰਘ ਦਿਉਲ, ਖੇਤ ਮਜ਼ਦੂਰ ਸਭਾ ਦੇ ਆਗੂ ਕਾਮਰੇਡ ਚਰਨ ਸਿੰਘ ਤਰਨ ਤਾਰਨ, ਗੁਰਦਿਆਲ ਸਿੰਘ ਵਰਨਾਲਾ, ਪੰਜਾਬ ਸਿੰਘ ਕਸੇਲ, ਰਛਪਾਲ ਸਿੰਘ ਬਾਠ, ਜੱਸਾ ਸਿੰਘ ਕੱਦਗਿੱਲ , ਪ੍ਰਮਜੀਤ ਸਿੰਘ ਗੰਡੀਵਿੰਡ, ਗੁਰਮੱਖ ਸਿੰਘ ਵਲਟੋਹਾ, ਗੁਰਪ੍ਰੀਤ ਸਿੰਘ ਗੰਡੀਵਿੰਡ ਆਦਿ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਮਾਝੇ ਦੇ ਇਲਾਕੇ ਵਿਚ ਬੇਰੁਜ਼ਗਾਰੀ ਦੇ ਝੰਬੇ ਨੌਜਵਾਨਾਂ ਨੂੰ ਰੁਜਗਾਰ ਦੇਣ ਲਈ ਖੰਡ ਮਿੱਲ ਨੂੰ ਮੁੜ ਚਾਲੂ ਕਰਨ ਦੀ ਜੋਰਦਾਰ ਮੰਗ ਕੀਤੀ।
Ad Position 22
No active advertisement
ਪਿਛਲੀ ਖ਼ਬਰ ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਤਰਨ ਤਾਰਨ ਦੀ ਮੀਟਿੰਗ ਅਗਲੀ ਖ਼ਬਰ ਕਾਂਗਰਸ ਹੀ ਪੰਜਾਬ ਨੂੰ ਤਰੱਕੀ ਦੀਆ ਲੀਹਾਂ ਅਤੇ ਖੁਸ਼ਹਾਲੀ ਲਿਆ ਸਕਦੀ—ਪਲਾਸੌਰ
Ad Position 24
No active advertisement