07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਨੋਡਲ ਅਫ਼ਸਰ ਸਵੀਪ ਵਲੋਂ ਵੱਖ-ਵੱਖ ਸਕੂਲਾਂ ’ਚ ਬਣੇ ਬੂਥਾਂ ਦਾ ਦੌਰਾ

Ad Position 21
No active advertisement
ਅਜੀਤ ਡੈਸਕ 12-07-2026
ਤਰਨ ਤਾਰਨ, 11 ਜੁਲਾਈ (ਹਰਿੰਦਰ ਸਿੰਘ)– ਪੰਜਾਬ ਭਰ ’ਚ ਐਸ.ਆਈ.ਆਰ 2026 ਤਹਿਤ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਜੰਗੀ ਪੱਧਰ ‘ਤੇ ਚੱਲ ਰਿਹਾ ਹੈ। ਇਸ ਪ੍ਰਕਿਰਿਆ ਨੂੰ ਹੋਰ ਵਧੇਰੇ ਤੇਜ਼ ਅਤੇ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ ਹਰੇਕ ਬੂਥ ਉੱਪਰ ਲਗਾਏ ਜਾ ਰਹੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਦੇ ਪਹਿਲੇ ਦਿਨ ਅੱਜ ਜ਼ਿਲ੍ਹੇ ਭਰ ਦੇ ਬੂਥਾਂ ਉੱਪਰ ਲੋਕਾਂ ਦਾ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ । ਹਰੇਕ ਬੂਥ ਉੱਪਰ ਡਿਊਟੀ ’ਤੇ ਤਾਇਨਾਤ ਬੀ.ਐਲ.ਓ ਦੇ ਨਾਲ ਅਧਿਆਪਕਾਂ ਦੀ ਦੋ ਰੋਜ਼ਾ ਵਿਸ਼ੇਸ਼ ਡਿਊਟੀ ਵੀ ਲਗਾਈ ਗਈ ਹੈ, ਤਾਂ ਜੋ ਵੱਧ ਤੋਂ ਵੱਧ ਲੋਕਾਂ ਤੱਕ ਇਹ ਜਾਣਕਾਰੀ ਪਹੁੰਚਾਈ ਜਾ ਸਕੇ। ਬੀ.ਐਲ.ਓ ਅਤੇ ਅਧਿਆਪਕਾਂ ਦੇ ਕੰਮ ਨੂੰ ਹੋਰ ਹੁਲਾਰਾ ਦੇਣ ਅਤੇ ਉਨ੍ਹਾਂ ਦਾ ਮਨੋਬਲ ਵਧਾਉਣ ਲਈ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ-ਕਮ-ਨੋਡਲ ਅਫ਼ਸਰ ਸਵੀਪ ਰਜਿੰਦਰ ਕੌਰ ਨੇ ਅੱਜ ਜ਼ਿਲ੍ਹੇ ਭਰ ਦੇ ਵੱਖ-ਵੱਖ ਸਕੂਲਾਂ ਵਿਚ ਬਣੇ ਬੂਥਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਬੂਥਾਂ ਦਾ ਨਿਰੀਖਣ ਕੀਤਾ ਗਿਆ । ਦੌਰੇ ਦੌਰਾਨ ਉਨ੍ਹਾਂ ਬੂਥਾਂ ’ਤੇ ਕੰਮ ਕਰ ਰਹੇ ਸਮੂਹ ਅਮਲੇ ਨਾਲ ਗੱਲਬਾਤ ਕੀਤੀ ਅਤੇ ਹਾਜ਼ਰ ਲੋਕਾਂ ਨੂੰ ਵੋਟ ਦੇ ਅਧਿਕਾਰ, ਵੋਟਰ ਸੂਚੀ ਦੀ ਸ਼ੁੱਧਤਾ ਅਤੇ ਨੈਤਿਕ ਵੋਟਿੰਗ ਦੇ ਮਹੱਤਵ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਹਰੇਕ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਹੋਣਾ ਚਾਹੀਦਾ ਹੈ ਅਤੇ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨੌਜਵਾਨਾਂ ਨੂੰ ਆਪਣੀ ਵੋਟ ਜ਼ਰੂਰ ਬਣਵਾਉਣੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 7 ’ਚ ਸਟਰੀਟ ਲਾਈਟਾਂ ਬੰਦ ਹੋਣ ਕਾਰਨ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਤਰਨ ਤਾਰਨ ਦੀ ਮੀਟਿੰਗ
Ad Position 24
No active advertisement