07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਫਰੀਡਮ ਫਾਈਟਰਜ਼ ਉਤਰਾਅਧਿਕਾਰੀ ਸੰਸਥਾ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 12-07-2026
ਤਰਨ ਤਾਰਨ, 11 ਜੁਲਾਈ (ਪਰਮਜੀਤ ਜੋਸ਼ੀ)—ਫਰੀਡਮ ਫਾਈਟਰਜ਼ ਉਤਰਾਅਧਿਕਾਰੀ ਸੰਸਥਾ ਤਰਨਤਾਰਨ ਦੀ ਮੀਟਿੰਗ ਸ੍ਰੀ ਗੁਰੂ ਅਰਜਨ ਦੇਵ ਸਰਾਂ ਤਰਨ ਤਾਰਨ ਵਿਖੇ ਹੋਈ। ਮੀਟਿੰਗ ਵਿਚ ਸੂਬਾ ਪ੍ਰਧਾਨ ਚਤਿੰਨ ਸਿੰਘ ਸੇਖੋਂ ਵਿਸ਼ੇਸ਼ ਤੌਰ’ਤੇ ਪਹੁੰਚੇ। ਮੀਟਿੰਗ ਵਿਚ ਸਰਬਸੰਮਤੀ ਨਾਲ ਸਾਰੇ ਹਾਜ਼ਰ ਮੈਂਬਰਾਂ ਵਲੋਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ 15 ਅਗਸਤ ਤੋਂ ਪਹਿਲਾਂ ਫਰੀਡਮ ਫਾਈਟਰਜ਼ ਉਤਰਾਅਧਿਕਾਰੀ ਸੰਸਥਾ ਦੀਆਂ ਮੰਗਾਂ ਨੂੰ ਮਨਜੂਰ ਕਰਕੇ ਨੋਟੀਫਿਕੇਸ਼ਨ ਜਾਰੀ ਕੀਤੇ ਜਾਵੇ। ਜੇਕਰ ਪੰਜਾਬ ਸਰਕਾਰ ਇਸ ਪ੍ਰਤੀ ਢਿੱਲਮਿੱਠ ਕਰਦੀ ਹੈ ਤਾਂ ਸੰਸਥਾ ਨੂੰ ਮਜ਼ਬੂਰ ਹੋ ਕੇ 15 ਅਗਸਤ ਤੋਂ ਪਹਿਲਾਂ ਸਖ਼ਤ ਫੈਸਲਾ ਲੈਣਾ ਪਵੇਗਾ, ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਮੀਟਿੰਗ ਵਿਚ ਸਕੱਤਰ ਸਿੰਘ, ਵਰਿਆਮ ਸਿੰਘ, ਪ੍ਰਤਾਪ ਸਿੰਘ, ਬਲਜੀਤ ਸਿੰਘ, ਸਤਨਾਮ ਸਿੰਘ, ਸੁਰਜੀਤ ਸਿੰਘ, ਹੁਸ਼ਿਆਰ ਸਿੰਘ, ਨਿਰਮਲ ਸਿੰਘ, ਸੁਖਚੈਨ ਸਿੰਘ, ਅਮਰਜੀਤ ਕੌਰ, ਨਿਸ਼ਾਨ ਸਿੰਘ, ਗੁਰਮੀਤ ਸਿੰਘ, ਬਲੀ ਸਿੰਘ, ਦਰਸ਼ਨ ਸਿੰਘ, ਬਿਕਰਮਜੀਤ ਸਿੰਘ, ਧਰਮਿੰਦਰ ਸਿੰਘ, ਹਰਭਜਨ ਸਿੰਘ, ਪੰਜਾਬ ਸਿੰਘ, ਜਸਵੰਤ ਸਿੰਘ, ਅਮਰਜੀਤ ਸਿੰਘ, ਜੋਗਿੰਦਰ ਸਿੰਘ, ਬੀਸਾ ਸਿੰਘ, ਤਸਵੀਰ ਸਿੰਘ, ਜਸਪਾਲ ਕੌਰ, ਨਿਰਮਲ ਸਿੰਘ, ਸਤਨਾਮ ਸਿੰਘ ਆਦਿ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲ ਅਕੈਡਮੀ ਢੋਟੀਆਂ ਦੇ ਵਿਦਿਆਰਥੀਆਂ ਨੇ ਕੀਤਾ ਅਦਾਲਤ ਦਾ ਵਿੱਦਿਅਕ ਦੌਰਾ ਅਗਲੀ ਖ਼ਬਰ ਗੁਰਦੁਆਰਾ ਗੁਰਪੁਰੀ ਸਾਹਿਬ ਸੁਹਾਵਾ ਵਿਖੇ ਸੰਤ ਬਾਬਾ ਚਰਨ ਸਿੰਘ ਦੀ ਯਾਦ ’ਚ ਗੁਰਮਤਿ ਸਮਾਗਮ
Ad Position 24
No active advertisement