07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਸੰਤ-ਮਹਾਂਪੁਰਖ ਸਮਾਜ ਨੂੰ ਸੱਚ, ਸੇਵਾ, ਸਿਮਰਨ ਅਤੇ ਮਨੁੱਖਤਾ ਦਾ ਰਾਹ ਦਿਖਾਉਂਦੇ - ਭਰੋਵਾਲ

Ad Position 21
No active advertisement
ਅਜੀਤ ਡੈਸਕ 12-07-2026
ਤਰਨ ਤਾਰਨ, 11 ਜੁਲਾਈ (ਹਰਿੰਦਰ ਸਿੰਘ)– ਭਾਰਤੀ ਜਨਤਾ ਪਾਰਟੀ ਦੇ ਖਡੂਰ ਸਾਹਿਬ ਵਿਧਾਨ ਸਭਾ ਹਲਕੇ ਦੇ ਸੀਨੀਅਰ ਆਗੂ ਰਮਨਦੀਪ ਸਿੰਘ ਭਰੋਵਾਲ ਨੇ ਬਾਬਾ ਬਿਧੀ ਚੰਦ ਜੀ ਦੇ ਦਮਦਮਾ ਪੜਾਅ, ਰੈਸ਼ੀਆਣਾ ਵਿਖੇ ਪਹੁੰਚ ਕੇ ਮਹਾਂਪੁਰਖ ਬਾਬਾ ਰਾਮ ਸਿੰਘ ਨਾਲ ਸ਼ਰਧਾ ਸਹਿਤ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਪਾਵਨ ਉਪਦੇਸ਼ ਗ੍ਰਹਿਣ ਕੀਤੇ। ਇਸ ਮੌਕੇ ਰਮਨਦੀਪ ਸਿੰਘ ਭਰੋਵਾਲ ਨੇ ਕਿਹਾ ਕਿ ਸੰਤ-ਮਹਾਂਪੁਰਖ ਸਮਾਜ ਨੂੰ ਸੱਚ, ਸੇਵਾ, ਸਿਮਰਨ ਅਤੇ ਮਨੁੱਖਤਾ ਦਾ ਰਾਹ ਦਿਖਾਉਂਦੇ ਹਨ। ਉਨ੍ਹਾਂ ਦੇ ਉਪਦੇਸ਼ ਮਨੁੱਖ ਨੂੰ ਚੰਗੇ ਜੀਵਨ ਅਤੇ ਸਮਾਜ ਦੀ ਭਲਾਈ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਸੰਤ ਸਮਾਜ ਵਲੋਂ ਲੋਕਾਂ ਦੀ ਭਲਾਈ, ਧਾਰਮਿਕ ਪ੍ਰਚਾਰ, ਸਮਾਜਿਕ ਏਕਤਾ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਮਨੁੱਖਤਾ ਦੀ ਸੇਵਾ ਲਈ ਕੀਤੇ ਜਾ ਰਹੇ ਕਾਰਜਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਮਹਾਨ ਸੰਸਥਾਵਾਂ ਸਮਾਜ ਨੂੰ ਸਹੀ ਦਿਸ਼ਾ ਦੇਣ ਵਿਚ ਮਹੱਤਵਪੂਰਨ ਭੂਮਿਕਾ ਨਿਭਾ ਰਹੀਆਂ ਹਨ। ਇਸ ਮੌਕੇ ਬਾਬਾ ਰਾਮ ਸਿੰਘ ਨੇ ਵੀ ਸਰਬੱਤ ਦੇ ਭਲੇ, ਆਪਸੀ ਭਾਈਚਾਰੇ ਅਤੇ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ’ਤੇ ਚੱਲਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਬਾਬਾ ਰਾਮ ਸਿੰਘ ਨੇ ਰਮਨਦੀਪ ਸਿੰਘ ਭਰੋਵਾਲ ਨੂੰ ਸਿਰਪਾਓ ਦੀ ਬਖਸ਼ਿਸ਼ ਕਰ ਸਨਮਾਨਿਤ ਕੀਤਾ ਤੇ ਉਹ ਹੱਕ ਸੱਚ ਤੇ ਪਹਿਰਾ ਦਿੰਦਿਆਂ ਡੱਟ ਕੇ ਲੋਕ ਸੇਵਾ ਕਰਨ ਦਾ ਅਸ਼ੀਰਵਾਦ ਦਿੱਤਾ । ਇਸ ਮੌਕੇ ਬਾਬਾ ਤਰਸੇਮ ਸਿੰਘ, ਬਲਵਿੰਦਰ ਸਿੰਘ ਰੇਸ਼ੀਆਣਾ ਗੁਰਮੇਜ ਸਿੰਘ, ਨਿਰਵੈਲ ਸਿੰਘ, ਬਾਬਾ ਮੋਧਕ ਸਿੰਘ,ਬ ਚਿੱਤਰ ਸਿੰਘ, ਗੁਰਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਸ਼ੀਲੇ ਪਦਾਰਥਾਂ ਅਤੇ 3 ਮੈਗਜ਼ੀਨ, 31 ਕਾਰਤੂਸ ਸਮੇਤ 4 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ ਅਗਲੀ ਖ਼ਬਰ ਗੁਰਦੁਆਰਾ ਮੀਰੀ-ਪੀਰੀ ਗੰਗਾ ਸਿੰਘ ਨਗਰ ਤਰਨ ਤਾਰਨ ਵਿਖੇ ‘ਸਤਲੁਜ’ ਫ਼ਿਲਮ ਦਿਖਾਈ
Ad Position 24
No active advertisement