ਹਰੀਕੇ ਪੱਤਣ, 11 ਜੁਲਾਈ (ਸੰਜੀਵ ਕੁੰਦਰਾ)–ਭਾਰਤ ਚੋਣ ਕਮਿਸ਼ਨ ਵਲੋਂ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ ਮੁਹਿੰਮ ਤਹਿਤ ਯੋਗ ਵੋਟਰਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਲਈ ਅੱਜ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਸਪੈਸ਼ਲ ਕੈਂਪ ਲਗਾਏ ਗਏ । ਜਿਸ ਤਹਿਤ ਕਸਬਾ ਹਰੀਕੇ ਪੱਤਣ ਦੇ ਪੀ.ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਸਪੈਸ਼ਲ ਕੈਂਪ ਲਗਾਇਆ ਗਿਆ । ਜਿਸ ਵਿਚ ਬੀ.ਐੱਲ.ਓ. ਵਲੋਂ ਸਵੇਰੇ 8 ਵਜੇ ਤੋਂ ਦੁਪਹਿਰ 3 ਵਜੇ ਤੱਕ ਗਣਨਾ ਫਾਰਮ ਭਰਨ, ਲੋੜੀਂਦੇ ਦਸਤਾਵੇਜ਼ ਜਮ੍ਹਾ ਕਰਵਾਉਣ ਅਤੇ ਡਿਜੀਟਾਈਜ਼ੇਸ਼ਨ ਸਬੰਧੀ ਵੋਟਰਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕੀਤੀ ਗਈ। ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰੀਕੇ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਦੇ 7 ਪੋਲਿੰਗ ਬੂਥਾਂ ਤੇ ਵੋਟਰਾਂ ਦਾ ਭਰਵਾ ਹੁੰਗਾਰਾ ਮਿਲਿਆ । ਇਸ ਮੌਕੇ ਬੀ.ਐੱਲ.ਓ. ਸੁਖਦੀਪ ਸਿੰਘ ਨੇ ਦੱਸਿਆ ਕਿ ਅੱਜ ਲੱਗੇ ਸਪੈਸ਼ਲ ਕੈਂਪ ਦੋਰਾਨ ਵੋਟਰਾਂ ਨੇ ਵੱਡੀ ਗਿਣਤੀ ਵਿਚ ਪਹੁੰਚ ਕੇ ਕੈਂਪ ਦਾ ਲਾਹਾ ਲਿਆ। ਉਨ੍ਹਾਂ ਦੱਸਿਆ ਕਿ 12 ਜੁਲਾਈ ਨੂੰ ਵੀ ਸਵੇਰੇ 8 ਵਜੇ ਤੋਂ ਦੁਪਹਿਰ 3 ਵਜੇ ਤੱਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਹਰੀਕੇ ਵਿਖੇ ਸਾਰੇ 7 ਪੋਲਿੰਗ ਬੂਥਾਂ ‘ਤੇ ਇਹ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਸ ਮੌਕੇ ਬੀ.ਐੱਲ.ਓ. ਸੁਖਦੀਪ ਸਿੰਘ, ਬੀ.ਐੱਲ.ਓ. ਬੇਅੰਤ ਸਿੰਘ, ਬੀ.ਐੱਲ.ਓ. ਅਮਰਿੰਦਰ ਸਿੰਘ, ਬੀ.ਐੱਲ.ਓ. ਹਰਮੇਸ਼ ਸਿੰਘ, ਬੀ.ਐੱਲ.ਓ. ਅਰੁਣ ਕੁਮਾਰ, ਬੀ.ਐੱਲ.ਓ. ਸੰਦੀਪ ਸਿੰਘ, ਬੀ.ਐੱਲ.ਓ. ਸੁਖਜਿੰਦਰ ਸਿੰਘ, ਸਕੂਲ ਮੁਖੀ ਰਣਜੀਤ ਕੌਰ, ਰਾਕੇਸ਼ ਕੁਮਾਰ, ਸਕੂਲ ਸਟਾਫ, ਆਂਗਣਵਾੜੀ ਵਰਕਰ ਅਤੇ ਆਸ਼ਾ ਵਰਕਰਾਂ ਹਾਜ਼ਰ ਸਨ।