07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਖਡੂਰ ਸਾਹਿਬ ਦੀ ਚੋਣ

Ad Position 21
No active advertisement
ਅਜੀਤ ਡੈਸਕ 12-07-2026
ਖਡੂਰ ਸਾਹਿਬ, 11 ਜੁਲਾਈ (ਰਸ਼ਪਾਲ ਕੁਲਾਰ)– ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਸ੍ਰੀ ਖਡੂਰ ਸਾਹਿਬ ਦੀ ਮੀਟਿੰਗ ਗੁਰਦੁਆਰਾ ਮਾਤਾ ਖੀਵੀ ਜੀ ਦੇ ਹਾਲ ਵਿਖੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਮਾਣੋਚਾਹਲ ਦੀ ਅਗਵਾਈ ਹੇਠ ਕੀਤੀ ਗਈ। ਜਿਸ ਵਿੱਚ ਵੱਡੀ ਗਿਣਤੀ ਵਿਚ ਪਿੰਡਾਂ ਦੇ ਇਕਾਈ ਪ੍ਰਧਾਨਾਂ ਸਮੇਤ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਕਿਸਾਨਾਂ ਮਜ਼ਦੂਰਾਂ ਨੇ ਭਾਗ ਲਿਆ। ਮੀਟਿੰਗ ਵਿਚ ਸ਼ਾਮਿਲ ਹੋਏ ਕਿਸਾਨਾਂ ਨੇ ਸੁਖਚੈਨ ਸਿੰਘ ਅੱਲੋਆਲ ਨੂੰ ਸਰਬਸੰਮਤੀ ਨਾਲ ਜ਼ੋਨ ਪ੍ਰਧਾਨ ਨਿਯੁਕਤ ਕੀਤਾ ਗਿਆ ਅਤੇ ਭਗਵਾਨ ਸਿੰਘ ਸੰਘਰ ਨੂੰ ਜ਼ੋਨ ਸਕੱਤਰ ਵਜੋਂ ਨਿਯੁਕਤ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਮਾਣੋਚਾਹਲ ਅਤੇ ਜ਼ਿਲ੍ਹਾ ਆਗੂਆਂ ਵਲੋਂ ਨਵੀਂ ਬਣੀ ਕਮੇਟੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਆਪਣੇ ਕਾਰਜਕਾਲ ਦੌਰਾਨ ਹਰ ਵਰਗ ਦੇ ਲੋਕਾਂ ਨਾਲ ਮਿਲ ਕੇ ਜਥੇਬੰਦੀ ਦੇ ਕੰਮਾਂ ਵਿਚ ਯੋਗਦਾਨ ਪਾਉਣਗੇ । ਪੰਜਾਬ ਦੇ ਕਿਸਾਨਾਂ ਮਜ਼ਦੂਰਾਂ ਦੀ ਬਿਹਤਰੀ ਲਈ ਕੰਮ ਕਰਨਾ ਅਤੇ ਉਨ੍ਹਾਂ ਨੂੰ ਸਰਕਾਰ ਵੱਲੋਂ ਆ ਰਹੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਹਰ ਤਰ੍ਹਾਂ ਦੀ ਸਹਾਇਤਾ ਦੇਣ ਲਈ ਵਚਨਬੱਧ ਹੋਣਗੇ । ਇਸ ਮੌਕੇ ਜ਼ੋਨ ਦੇ ਨਵੇਂ ਬਣੇ ਪ੍ਰਧਾਨ ਸੁਖਚੈਨ ਸਿੰਘ ਅੱਲੋਆਲ ਨੇ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਉਹ ਕਿਸਾਨਾਂ ਮਜ਼ਦੂਰਾਂ ਦੇ ਹਿਤਾਂ ਲਈ ਕੰਮ ਕਰਨ ਲਈ ਵਚਨਬੱਧ ਰਹਿਣਗੇ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਦੇਣ ਲਈ ਯਤਨ ਕਰਨਗੇ । ਜਥੇਬੰਦੀ ਦੇ ਢਾਂਚੇ ਨੂੰ ਮਜ਼ਬੂਤ ਕਰਨ ਲਈ ਉਹ ਹਰ ਤਰ੍ਹਾਂ ਦੇ ਉਪਰਾਲੇ ਕਰਨਗੇ ਅਤੇ ਪਿੰਡਾਂ ਵਿਚ ਲੋਕਾਂ ਨੂੰ ਲਾਮਬੰਦ ਕਰਕੇ ਜਥੇਬੰਦੀ ਦੀ ਬਿਹਤਰੀ ਲਈ ਯਤਨਸ਼ੀਲ ਰਹਿਣਗੇ। ਜਥੇਬੰਦੀ ਦੇ ਢਾਂਚੇ ਨੂੰ ਮਜ਼ਬੂਤ ਕਰਨਾ ਉਹਨਾਂ ਦਾ ਮੁੱਖ ਮਕਸਦ ਹੋਵੇਗਾ। ਜਥੇਬੰਦੀ ਵੱਲੋਂ ਉਲੀਕੇ ਗਏ ਹਰ ਸੰਘਰਸ਼ ਨੂੰ ਉਹ ਪਿੰਡਾਂ ਵਿਚ ਲੈ ਕੇ ਜਾਣਗੇ ਅਤੇ ਜਥੇਬੰਦੀ ਵਲੋਂ ਪੰਜਾਬ ਦੇ ਸਾਰੇ ਵਰਗਾਂ ਨੂੰ ਇਕਜੁੱਟ ਕਰਨ ਲਈ ਯਤਨ ਕੀਤੇ ਜਾਣਗੇ। ਇਸ ਮੌਕੇ ਨਵੇਂ ਚੁਣੇ ਗਏ ਅਹੁਦੇਦਾਰਾਂ ਵਿਚ ਗੁਰਵਿੰਦਰ ਸਿੰਘ ਕੋਟਲੀ ਸੀਨੀਅਰ ਮੀਤ ਪ੍ਰਧਾਨ, ਰਾਜਬੀਰ ਸਿੰਘ ਨਾਗੋਕੇ ਮੀਤ ਪ੍ਰਧਾਨ, ਸਰਮੈਲ ਸਿੰਘ ਕੋਟਲੀ ਮੀਤ ਪ੍ਰਧਾਨ, ਗੁਰਜਿੰਦਰ ਸਿੰਘ ਅੱਲੋਵਾਲ ਖਜ਼ਾਨਚੀ ,ਸਿਮਰਪ੍ਰੀਤ ਸਿੰਘ ਏਕਲਗੱਡਾ ਵਲੰਟੀਅਰ ਇੰਚਾਰਜ, ਬਿੱਕਰ ਸਿੰਘ ਸੱਕਿਆਂਵਾਲੀ ਜਥੇਬੰਦਕ ਸਕੱਤਰ, ਲਵਪ੍ਰੀਤ ਸਿੰਘ ਪ੍ਰੈਸ ਸਕੱਤਰ, ਸਰਬਜੀਤ ਕੌਰ ਅੱਲੋਵਾਲ ਅਤੇ ਸੁਰਜੀਤ ਕੌਰ ਸੰਘਰ ਆਦਿ ਕਮੇਟੀ ਮੈਂਬਰ ਨਿਯੁਕਤ ਕੀਤੇ ਗਏ।
Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਸ਼ਹਿਰ ’ਚ ਲੱਗੇ ਕੂੜੇ ਦੇ ਢੇਰ ਅਗਲੀ ਖ਼ਬਰ ਐੱਸ.ਆਈ.ਆਰ. ਤਹਿਤ ਕਸਬਾ ਹਰੀਕੇ ਪੱਤਣ ਵਿਖੇ ਪੋਲਿੰਗ ਬੂਥਾਂ ’ਤੇ ਲੱਗੇ ਸਪੈਸ਼ਲ ਕੈਂਪ
Ad Position 24
No active advertisement