ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਈ. ਟੀ. ਓ. ਨੇ ਜਾਣੀਆਂ ਵਿਖੇ ਸਮੱਸਿਆਵਾਂ ਸੁਣ ਕੇ ਅਧਿਕਾਰੀਆਂ ਨੂੰ ਹੱਲ ਕਰਨ ਦੇ ਦਿੱਤੇ ਨਿਰਦੇਸ਼

Ad Position 21
No active advertisement
ਅਜੀਤ ਡੈਸਕ 13-07-2026

 ਜੰਡਿਆਲਾ ਗੁਰੂ, 12 ਜੁਲਾਈ (ਪ੍ਰਮਿੰਦਰ ਸਿੰਘ ਜੋਸਨ)- ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਣੀਆਂ ਵਿਖੇ ਕਰਵਾਏ ਗਏ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਵੱਡੇ ਜਨਤਕ ਇਕੱਠਾਂ ਨੂੰ ਸੰਬੋਧਨ ਕੀਤਾ ਅਤੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣ ਕੇ ਸੰਬੰਧਿਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਜਲਦ ਨਿਪਟਾਰੇ ਲਈ ਲੋੜੀਂਦੇ ਨਿਰਦੇਸ਼ ਦਿੱਤੇ । ਇਸ ਮੌਕੇ ਲੋਕ ਮਿਲਣੀ ਪ੍ਰੋਗਰਾਮ ਦੀ ਮਹੱਤਤਾ ਬਾਰੇ ਗੱਲ ਕਰਦਿਆਂ ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਇਹ ਪਹਿਲ ਲੋਕਾਂ ਨਾਲ ਉਨ੍ਹਾਂ ਦੇ ਆਪਣੇ ਪਿੰਡਾਂ ’ਚ ਜਾ ਕੇ ਸਿੱਧਾ ਸੰਵਾਦ ਸਥਾਪਤ ਕਰਨ ਦਾ ਇਕ ਪ੍ਰਭਾਵਸ਼ਾਲੀ ਮਾਧਿਅਮ ਹੈ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮਾਂ ਰਾਹੀਂ ਜਿੱਥੇ ਲੋਕਾਂ ਦੀਆਂ ਅਸਲ ਸਮੱਸਿਆਵਾਂ ਦਾ ਪਤਾ ਲੱਗਦਾ ਹੈ, ਉੱਥੇ ਹੀ ਸਰਕਾਰ ਨੂੰ ਲੋਕਾਂ ਦੀ ਸਿੱਧੀ ਅਤੇ ਇਮਾਨਦਾਰ ਫੀਡਬੈਕ ਵੀ ਪ੍ਰਾਪਤ ਹੁੰਦੀ ਹੈ, ਜਿਸ ਦੇ ਆਧਾਰ ’ਤੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਯੋਜਨਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾਂਦਾ ਹੈ। ਸ. ਈ.ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਤੋਂ ਲੋਕ ਪੂਰੀ ਤਰ੍ਹਾਂ ਸੰਤੁਸ਼ਟ ਹਨ ਅਤੇ ਸਰਕਾਰ ਦੀਆਂ ਨੀਤੀਆਂ ਨੂੰ ਭਰਪੂਰ ਸਮਰਥਨ ਮਿਲ ਰਿਹਾ ਹੈ ।

Ad Position 22
No active advertisement
ਪਿਛਲੀ ਖ਼ਬਰ ਪਹਿਲੀ ਵਾਰ ਚੋਟੀ ਦੀਆਂ ਚਾਰ ਟੀਮਾਂ ਸੈਮੀਫਾਈਨਲ ’ਚ-ਫ਼ਰਾਂਸ ਬਨਾਮ ਸਪੇਨ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਸਕੂਲ ਦੇ ਵਿਦਿਆਰਥੀਆਂ ਵਲੋਂ ਧਾਰਮਿਕ ਸਥਾਨਾਂ ਦੀ ਯਾਤਰਾ
Ad Position 24
No active advertisement