ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਸਰਵ ਆਂਗਣਵਾੜੀ ਯੂਨੀਅਨ ਦਾ ਵੱਡਾ ਐਲਾਨ

Ad Position 21
No active advertisement
ਅਜੀਤ ਡੈਸਕ 13-07-2026

 ਚੋਗਾਵਾਂ, 12 ਜੁਲਾਈ (ਗੁਰਵਿੰਦਰ ਸਿੰਘ ਕਲਸੀ)- ਸਾਂਝਾ ਮੁਲਾਜ਼ਮ ਮੰਚ ਦੇ ਸੱਦੇ ’ਤੇ 17 ਜੁਲਾਈ ਨੂੰ ਮੁਹਾਲੀ ’ਚ ਲੱਗਣ ਵਾਲੇ ਧਰਨੇ ਵਿਚ ਸਰਵ ਆਂਗਣਵਾੜੀ ਯੂਨੀਅਨ ਵੀ ਸ਼ਮੂਲੀਅਤ ਕਰੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਰਵ ਆਂਗਣਵਾੜੀ ਯੂਨੀਅਨ ਦੀ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਨੇ ਕੀਤਾ। ਉਨ੍ਹਾਂ ਕਿਹਾ ਕਿ ਸਾਂਝਾ ਮੁਲਾਜ਼ਮ ਮੰਚ ਦੇ ਸੱਦੇ ’ਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਵਲੋਂ 17 ਜੁਲਾਈ ਨੂੰ ਆਪਣੀਆਂ ਹੱਕੀ ਮੰਗਾਂ ਦੇ ਸੰਬੰਧ ਵਿਚ ਧਰਨਾ ਦਿੱਤਾ ਜਾ ਰਿਹਾ ਹੈ, ਜਿਸ ਵਿਚ ਸਰਵ ਆਂਗਣਵਾੜੀ ਯੁਨੀਅਨ ਵੱਡੇ ਪੱਧਰ ‘ਤੇ ਸ਼ਮੂਲੀਅਤ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੇ ਆਪਣੇ ਚੋਣ ਵਾਅਦਿਆਂ ਨੂੰ ਪੂਰਾ ਕਰਨ ਤੋਂ ਲਗਾਤਾਰ ਟਾਲਾ ਵੱਟ ਰਹੀ ਹੈ। 18 ਫ਼ੀਸਦੀ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ, ਏ. ਸੀ. ਪੀ. ਸਕੀਮ ਲਾਗੂ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ। ਇਸ ਤੋਂ ਇਲਾਵਾ 17 ਜੁਲਾਈ 2020 ਦੇ ਪੱਤਰ ਰਾਹੀਂ ਲਾਗੂ ਕੀਤੇ ਕੇਂਦਰੀ ਤਨਖਾਹ ਕਮਿਸ਼ਨ ਨੂੰ ਰੱਦ ਕਰਨ, 15 ਜਨਵਰੀ 2015 ਦੇ ਪ੍ਰੋਬੇਸ਼ਨ ਪੀਰੀਅਡ ਵਿਚ ਵਾਧੇ ਵਾਲੇ ਪੱਤਰ ਨੂੰ ਵਾਪਸ ਲੈਣ, ਪੈਨਸ਼ਨਰਾਂ ਨੂੰ 2.59 ਦਾ ਗੁਣਾਂਕ ਦੇਣ, ਕੱਚੇ ਕਾਮਿਆਂ ਨੂੰ ਪੱਕਾ ਕਰਨ ਅਤੇ ਮਾਣ-ਭੱਤੇ ‘ਤੇ ਕੰਮ ਕਰਦੀਆਂ ਬੀਬੀਆਂ ਨੂੰ ਘੱਟੋ-ਘੱਟ ਉਜਰਤਾਂ ਲਾਗੂ ਕਰਨ ਵਰਗੀਆਂ ਮੰਗਾਂ ਲੰਬੇ ਸਮੇਂ ਤੋਂ ਅਣਸੁਣੀਆਂ ਕੀਤੀਆਂ ਜਾ ਰਹੀਆਂ ਹਨ।

Ad Position 22
No active advertisement
ਪਿਛਲੀ ਖ਼ਬਰ ਭਿਆਨਕ ਅੱਗ ਨੇ ਉਜਾੜਿਆ ਘਰ, ਬੱਚੀ ਸਮੇਤ 2 ਦੀ ਮੌਤ, ਪੰਜ ਪਰਿਵਾਰਾਂ ਨੂੰ ਛੱਡਣੇ ਪਏ ਆਪਣੇ ਘਰ ਅਗਲੀ ਖ਼ਬਰ ਰਾਸ਼ਟਰਮੰਡਲ ਖੇਡਾਂ ਦਾ ਉਦਘਾਟਨ ਕਰਨਗੇ ਮਹਾਰਾਜਾ ਚਾਰਲਜ਼ ਤੀਜੇ ਅਤੇ ਮਹਾਰਾਣੀ ਕਮੀਲਾ
Ad Position 24
No active advertisement