ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਸਰਹੱਦੀ ਪਿੰਡ ਕੱਕੜ ਤੋਂ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Ad Position 21
No active advertisement
ਅਜੀਤ ਡੈਸਕ 13-07-2026

 ਚੋਗਾਵਾਂ, 12 ਜੁਲਾਈ (ਗੁਰਵਿੰਦਰ ਸਿੰਘ ਕਲਸੀ)-ਪੰਜਾਬ ਸਰਕਾਰ ਦੀ ਲੋਕ ਭਲਾਈ ਯੋਜਨਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸਰਹੱਦੀ ਪਿੰਡ ਕੱਕੜ ਤੋਂ ਹਲਕਾ ਇੰਚਾਰਜ ਸੋਨੀਆ ਮਾਨ ਦੀ ਦੇਖ ਰੇਖ ਹੇਠ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਤੀਰਥ ਯਾਤਰਾ ਬੱਸ ਨੂੰ ਡਾ. ਰਾਜਵਿੰਦਰ ਸਿੰਘ, ਵਿਰਾਸਤ ਸੇਵਾ ਸੰਗਠਨ ਇੰਚਾਰਜ ਅੰਮ੍ਰਿਤਪਾਲ ਸਿੰਘ ਸ਼ਹੂਰਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਅਨੰਦਪੁਰ ਸਾਹਿਬ, ਕੀਰਤਪੁਰ ਸਾਹਿਬ, ਨੈਣਾਂ ਦੇਵੀ ਆਦਿ ਸਥਾਨਾਂ ਦੇ ਮੁਫ਼ਤ ਵਿਚ ਦਰਸ਼ਨ ਕਰਵਾਉਣ ਲਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਹੈ। ਇਹ ਯੋਜਨਾ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਦਾਨ ਕਰ ਰਹੀ ਹੈ। ਯਾਤਰਾ ਦੌਰਾਨ ਸ਼ਰਧਾਲੂਆਂ ਲਈ ਅਰਾਮਦਾਇਕ ਬੱਸਾਂ, ਰਹਿਣ- ਸਹਿਣ ਦੀ ਵਧੀਆ ਵਿਵਸਥਾ, ਭੋਜਨ, ਸੁਰੱਖਿਆ ਅਤੇ ਮੈਡੀਕਲ ਸਹਾਇਤਾ ਸਮੇਤ ਸਾਰੀਆਂ ਲੋੜੀਂਦੀਆਂ ਸਹੂਲਤਾਂ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਹਨ। ਇਸ ਮੌਕੇ ਹਰਭੇਜ ਸਿੰਘ, ਕੁਲਜੀਤ ਸਿੰਘ ਲਾਡੀ, ਮੈਂਬਰ ਜੋਬਨ ਸਿੰਘ, ਬਿਕਰਮਜੀਤ ਸਿੰਘ, ਡਾ. ਗੁਰਦੇਵ ਸਿੰਘ ਸੇਠੀ, ਮੈਂਬਰ ਦਿਲਬਾਗ ਸਿੰਘ, ਸੈਕਟਰੀ ਰਾਜਬੀਰ ਸਿੰਘ, ਭਾਗ ਸਿੰਘ ਹੇਤਮਪੁਰਾ, ਬਲਾਕ ਪ੍ਰਧਾਨ ਮੈਂਬਰ ਮੇਜਰ ਸਿੰਘ ਸੈਦਪੁਰ ਸ਼ਮਸ਼ੇਰ ਸਿੰਘ ਜੈ ਰਾਮਕੋਟ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਲੈਂਡ ਪੂਲਿੰਗ ਨੀਤੀ ਤਹਿਤ ਇਕ ਇੰਚ ਜ਼ਮੀਨ ਵੀ ਪੰਜਾਬ ਸਰਕਾਰ ਨੂੰ ਐਕਵਾਇਰ ਨਹੀਂ ਕਰਨ ਦਿਆਂਗੇ- ਰਾਜਾ ਲਦੇਹ ਅਗਲੀ ਖ਼ਬਰ ਹਰਲੇਮ ਬਾਸਕਟਬਾਲ ਟੂਰਨਾਮੈਂਟ ’ਚ ਗੋਲੀਬਾਰੀ, ਸਾਬਕਾ ਕਾਲਜ ਸਟਾਰ ਕਿਨੂ ਰੌਚਫੋਰਡ ਦੀ ਮੌਤ
Ad Position 24
No active advertisement