ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਲੈਂਡ ਪੂਲਿੰਗ ਨੀਤੀ ਤਹਿਤ ਇਕ ਇੰਚ ਜ਼ਮੀਨ ਵੀ ਪੰਜਾਬ ਸਰਕਾਰ ਨੂੰ ਐਕਵਾਇਰ ਨਹੀਂ ਕਰਨ ਦਿਆਂਗੇ- ਰਾਜਾ ਲਦੇਹ

Ad Position 21
No active advertisement
ਅਜੀਤ ਡੈਸਕ 13-07-2026

 ਅਜਨਾਲਾ, 12 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ (ਅ) ਦਿਹਾਤੀ ਦੇ ਪ੍ਰਧਾਨ ਅਤੇ ਉੱਘੇ ਕਿਸਾਨ ਆਗੂ ਰਾਜਵਿੰਦਰ ਸਿੰਘ ਰਾਜਾ ਲਦੇਹ ਨੇ ਪੰਜਾਬ ਸਰਕਾਰ ਦੀ ਸੋਧੀ ਹੋਈ ਲੈਂਡ ਪੂਲਿੰਗ ਨੀਤੀ ਦੀ ਤਿੱਖੇ ਸ਼ਬਦਾਂ ਵਿਚ ਆਲੋਚਨਾ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀ ਇਕ ਇੰਚ ਜ਼ਮੀਨ ਵੀ ਸਰਕਾਰ ਨੂੰ ਅਕਵਾਇਰ ਨਹੀਂ ਕਰਨ ਦੇਵੇਗਾ। ਉਨ੍ਹਾਂ ਕਿਹਾ ਕਿ ਇਸ ਲਈ ਭਾਵੇਂ ਕਿੰਨੀ ਵੀ ਵੱਡੀ ਕੁਰਬਾਨੀ ਕਿਉਂ ਨਾ ਦੇਣੀ ਪਵੇ, ਪਾਰਟੀ ਅਤੇ ਕਿਸਾਨ ਪਿੱਛੇ ਨਹੀਂ ਹਟਣਗੇ। ਰਾਜਾ ਲਦੇਹ ਨੇ ਕਿਹਾ ਕਿ ਪੰਜਾਬ ਦੀ ਧਰਤੀ ਦੇ ਪੁੱਤਰ ਅੱਜ ਵੀ ਆਪਣੇ ਹੱਕਾਂ ਦੀ ਰਾਖੀ ਲਈ ਡਟੇ ਹੋਏ ਹਨ। ਉਨ੍ਹਾਂ ਸਰਕਾਰ ’ਤੇ ਵਰਦਿਆਂ ਕਿਹਾ ਕਿ ਪੰਜਾਬ ਸਰਕਾਰ ਲੈਂਡ ਪੂਲਿੰਗ ਨੀਤੀ ਰਾਹੀਂ ਕਿਸਾਨਾਂ ਦੀਆਂ ਜ਼ਮੀਨਾਂ ਖੋਹ ਕੇ ਵੱਡੇ ਪੂੰਜੀਪਤੀਆਂ ਨੂੰ ਲਾਭ ਪਹੁੰਚਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਸਰਕਾਰ ਦੀ ਇਸ ਨੀਅਤ ਨੂੰ ਸਮਝ ਚੁੱਕੇ ਹਨ ਅਤੇ ਇਸ ਨੂੰ ਕਿਸੇ ਵੀ ਕੀਮਤ ‘ਤੇ ਕਾਮਯਾਬ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਜਦੋਂ ਕਿਸਾਨ ਆਪਣੀ ਮਰਜ਼ੀ ਨਾਲ ਜ਼ਮੀਨ ਦੇਣ ਲਈ ਤਿਆਰ ਹੀ ਨਹੀਂ ਹਨ ਤਾਂ ਸਰਕਾਰ ਨੂੰ ਲੈਂਡ ਪੂਲਿੰਗ ਨੀਤੀ ਵਿਚ ਸੋਧ ਕਰਨ ਦਾ ਕੋਈ ਨੈਤਿਕ ਹੱਕ ਨਹੀਂ ਬਣਦਾ । ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਦੀ ਕੋਸ਼ਿਸ਼ ਕਰਨ ਵਾਲੇ ਹਾਕਮਾਂ ਨੂੰ ਮੂੰਹ ਦੀ ਖਾਣੀ ਪਈ ਹੈ । ਰਾਜਾ ਲਦੇਹ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਹੜੱਪ ਕਰਕੇ ਪੰਜਾਬੀਆਂ ਨੂੰ ਉਨ੍ਹਾਂ ਦੀਆਂ ਜੜ੍ਹਾਂ ਤੋਂ ਉਖਾੜਨਾ ਚਾਹੁੰਦੀ ਹੈ। ਉਨ੍ਹਾਂ ਪੰਜਾਬ ਦੀਆਂ ਸਮੂਹ ਕਿਸਾਨ ਜਥੇਬੰਦੀਆਂ, ਸਮਾਜਿਕ ਸੰਸਥਾਵਾਂ ਅਤੇ ਪੰਜਾਬ ਹਿਤੈਸ਼ੀ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦੇ ਹੱਕ ਵਿੱਚ ਇਕਜੁੱਟ ਹੋ ਕੇ ਇਸ ਨੀਤੀ ਦਾ ਲੋਕਤੰਤਰੀ ਢੰਗ ਨਾਲ ਵਿਰੋਧ ਕਰਨ ਅਤੇ ਸਰਕਾਰ ਨੂੰ ਮੂੰਹਤੋੜ ਜਵਾਬ ਦੇਣ।
12ਏਐਸਆਰ53
ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਲਦੇਹ।

Ad Position 22
No active advertisement
ਪਿਛਲੀ ਖ਼ਬਰ ਅਰਵਿੰਦ ਰਮਨ ਨੇ ਨੈਸ਼ਨਲ ਇੰਸਟੀਚਿਊਟ ਆਫ਼ ਸਟੈਂਡਰਡਜ਼ ਐਂਡ ਟੈਕਨਾਲੋਜੀ ਦੇ 18ਵੇਂ ਡਾਇਰੈਕਟਰ ਵਜੋਂ ਸਹੁੰ ਚੁੱਕੀ ਅਗਲੀ ਖ਼ਬਰ ਸਰਹੱਦੀ ਪਿੰਡ ਕੱਕੜ ਤੋਂ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
Ad Position 24
No active advertisement