ਝਬਾਲ, 12 ਜੁਲਾਈ (ਸੁਖਦੇਵ ਸਿੰਘ)- ਭਾਜਪਾ ਵਲੋਂ ਸੰਗਠਨ ਨੂੰ ਬੂਥ ਪੱਧਰ ’ਤੇ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਪਿੰਡ ਛੀਨਾ ਬਿਧੀ ਚੰਦ ਵਿਖੇ ਪਾਰਟੀ ਆਗੂ ਮੁਖਤਿਆਰ ਸਿੰਘ ਦੇ ਗ੍ਰਹਿ ਵਿਖੇ ਬੂਥ ਸੰਗਠਨਾਤਮਕ ਬੈਠਕ ਕਰਵਾਈ ਗਈ । ਇਸ ਬੈਠਕ ਦੀ ਅਗਵਾਈ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਕੀਤੀ । ਇਸ ਮੌਕੇ ਵਿਸ਼ੇਸ਼ ਤੌਰ ’ਤੇ ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ, ਮਹਾਂ ਮੰਤਰੀ ਸੁਰਜੀਤ ਸਿੰਘ ਸਾਗਰ, ਐਸ.ਸੀ. ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ, ਜ਼ਿਲ੍ਹਾ ਸਕੱਤਰ ਹਰਜੀਤ ਸਿੰਘ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ । ਬੈਠਕ ਦੌਰਾਨ ਬੂਥ ਪੱਧਰ ’ਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ, ਨਵੇਂ ਵਰਕਰਾਂ ਨੂੰ ਜੋੜਨ, ਹਰ ਘਰ ਤੱਕ ਭਾਜਪਾ ਦੀਆਂ ਲੋਕ-ਹਿਤੈਸ਼ੀ ਨੀਤੀਆਂ ਪਹੁੰਚਾਉਣ ਅਤੇ ਆਉਣ ਵਾਲੇ ਸਮੇਂ ਲਈ ਸੰਗਠਨਾਤਮਕ ਰਣਨੀਤੀ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਭਾਜਪਾ ਦੀ ਸਭ ਤੋਂ ਵੱਡੀ ਤਾਕਤ ਉਸ ਦਾ ਸਮਰਪਿਤ ਬੂਥ ਸੰਗਠਨ ਹੈ ਅਤੇ ਮਜ਼ਬੂਤ ਬੂਥ ਹੀ ਪਾਰਟੀ ਦੀ ਸਫ਼ਲਤਾ ਦਾ ਅਧਾਰ ਹੁੰਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਿਰਫ਼ ਚੋਣਾਂ ਦੀ ਰਾਜਨੀਤੀ ਨਹੀਂ ਕਰਦੀ, ਸਗੋਂ ਸਮਾਜ ਸੇਵਾ, ਲੋਕ ਭਲਾਈ ਅਤੇ ਦੇਸ਼ ਦੇ ਵਿਕਾਸ ਨੂੰ ਆਪਣਾ ਮੁੱਖ ਉਦੇਸ਼ ਮੰਨਦੀ ਹੈ। ਇਸ ਮੌਕੇ ਭਾਜਪਾ ਦੀਆਂ ਲੋਕ-ਹਿਤੈਸ਼ੀ ਨੀਤੀਆਂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋ ਰਹੇ ਵਿਕਾਸ ਕਾਰਜਾਂ ਅਤੇ ਪਾਰਟੀ ਦੀ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਸੁਖਚੈਨ ਸਿੰਘ, ਪ੍ਰੇਮ ਸਿੰਘ, ਹੀਰਾ ਸਿੰਘ, ਹਰਮਨਦੀਪ ਸਿੰਘ, ਤਰਸੇਮ ਸਿੰਘ, ਰਾਜਵਿੰਦਰ ਕੌਰ, ਕੁਲਜੀਤ ਕੌਰ, ਬਾਬਾ ਯੋਧਾ ਸਿੰਘ, ਕੋਮਲਪ੍ਰੀਤ ਕੌਰ, ਮਨਜੀਤ ਕੌਰ, ਜੋਤੀ, ਕਰਮਜੀਤ ਸਿੰਘ, ਬਗੀਚਾ ਸਿੰਘ ਸਮੇਤ ਕਈ ਸਾਥੀਆਂ ਨੇ ਪਰਿਵਾਰਾਂ ਸਮੇਤ ਭਾਰਤੀ ਜਨਤਾ ਪਾਰਟੀ ਵਿਚ ਸ਼ਮੂਲੀਅਤ ਕੀਤੀ। ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਸਾਰੇ ਨਵੇਂ ਸਾਥੀਆਂ ਨੂੰ ਪਾਰਟੀ ਦਾ ਸਿਰੋਪਾਓ ਪਾ ਕੇ ਅਤੇ ਸਵਾਗਤ ਕਰਦੇ ਹੋਏ ਵਿਸ਼ਵਾਸ ਜਤਾਇਆ ਕਿ ਉਨ੍ਹਾਂ ਦੇ ਸ਼ਾਮਿਲ ਹੋਣ ਨਾਲ ਪਿੰਡ ਅਤੇ ਇਲਾਕੇ ਵਿਚ ਭਾਜਪਾ ਦਾ ਸੰਗਠਨ ਹੋਰ ਮਜ਼ਬੂਤ ਹੋਵੇਗਾ ਅਤੇ ਲੋਕਾਂ ਤੱਕ ਪਾਰਟੀ ਦੀਆਂ ਨੀਤੀਆਂ ਨੂੰ ਪਹੁੰਚਾਉਣ ਵਿਖ ਹੋਰ ਗਤੀ ਆਵੇਗੀ । ਇਸ ਮੌਕੇ ਪਾਰਟੀ ਆਗੂ ਹਰਪਾਲ ਸਿੰਘ, ਲਖਵਿੰਦਰ ਸਿੰਘ, ਕਸ਼ਮੀਰੀ ਲਾਲ, ਗੁਰਸੇਵਕ ਸਿੰਘ, ਸੋਨਾ ਸਿੰਘ ਆਦਿ ਮੌਜੂਦ ਸਨ।
ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਕਈ ਪਰਿਵਾਰ ਭਾਜਪਾ ’ਚ ਸ਼ਾਮਿਲ
ਅਜੀਤ ਡੈਸਕ
14-07-2026