ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਕਾਰਜਕਾਰੀ ਪ੍ਰਧਾਨ ਬਣਨ ’ਤੇ ਡੈਨੀ ਬੰਡਾਲਾ ਦਾ ਕਾਂਗਰਸੀ ਆਗੂਆਂ ਵਲੋਂ ਸਨਮਾਨ

Ad Position 21
No active advertisement
ਅਜੀਤ ਡੈਸਕ 13-07-2026

 ਜੰਡਿਆਲਾ ਗੁਰੂ, 12 ਜੁਲਾਈ (ਪ੍ਰਮਿੰਦਰ ਸਿੰਘ ਜੋਸਨ)- ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਕਾਰਜਕਾਰੀ ਪ੍ਰਧਾਨ ਬਣਨ ’ਤੇ ਜਿੱਥੇ ਜੰਡਿਆਲਾ ਗੁਰੂ ਹਲਕੇ ਵਿਚ ਕਾਂਗਰਸੀ ਵਰਕਰਾਂ ਵਿਚ ਵੱਡੀ ਖੁਸ਼ੀ ਪਾਈ ਜਾ ਰਹੀ ਹੈ, ਉੱਥੇ ਕਾਂਗਰਸੀ ਆਗੂਆਂ ਨੇ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦਾ ਸਨਮਾਨ ਕੀਤਾ ਅਤੇ ਉਨ੍ਹਾਂ ਦੀ ਅਗਵਾਈ ਹੇਠ ਹਲਕੇ ਵਿਚ ਕਾਂਗਰਸ ਨੂੰ ਮਜਬੂਤ ਕਰਨ ਦਾ ਵਿਸ਼ਵਾਸ ਦਿਵਾਇਆ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਕਿਹਾ ਕਿ ਉਹ ਕਾਂਗਰਸ ਹਾਈ ਕਮਾਂਡ ਦਾ ਤਹਿ ਦਿਲੋਂ ਧੰਨਵਾਦੀ ਹਨ, ਜਿਨ੍ਹਾਂ ਨੇ ਉਸ ਨੂੰ ਵੱਕਾਰੀ ਅਹੁਦਾ ਦੇ ਕੇ ਨਿਵਾਜਿਆ ਹੈ ਅਤੇ ਉਹ ਕਾਂਗਰਸ ਨੂੰ ਪੰਜਾਬ ਵਿਚ ਮਜਬੂਤ ਕਰਨ ਵਿਚ ਕੋਈ ਕਸਰ ਨਹੀਂ ਛੱਡਣਗੇ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਰਾਜ ’ਚ ਜੰਡਿਆਲਾ ਗੁਰੂ ਹਲਕੇ ਵਿਚ ਫ਼ਿਰੌਤੀਆਂ, ਕਤਲੋਗਾਰਦ, ਗੋਲੀਆਂ ਚੱਲਣ ਦੀਆਂ ਵਾਰਦਾਤਾਂ, ਡਕੈਤੀਆਂ, ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨਿਤ ਦਿਹਾੜੇ ਵਾਪਰ ਰਹੀਆਂ ਹਨ ਅਤੇ ਹਾਲਾਤ ਅਜਿਹੇ ਬਣੇ ਹੋਏ ਹਨ ਕਿ ਜੰਡਿਆਲਾ ਗੁਰੂ ਹਲਕੇ ਦੇ ਲੋਕ ਸਹਿਮ ਦੇ ਸਾਹੇ ਹੇਠ ਜ਼ਿੰਦਗੀ ਬਤੀਤ ਕਰ ਰਹੇ ਹਨ । ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੇ ਕਾਰਜਕਾਰੀ ਪ੍ਰਧਾਨ ਬਣਨ ’ਤੇ ਉਨ੍ਹਾਂ ਦਾ ਸਨਮਾਨ ਕਰਨ ਵਾਲਿਆਂ ’ਚ ਕਸ਼ਮੀਰ ਸਿੰਘ ਜਾਣੀਆਂ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਗਹਿਰੀ ਮੰਡੀ (ਜੰਡਿਆਲਾ ਗੁਰੂ), ਸਾਬਕਾ ਸਰਪੰਚ ਜਗਜੀਤ ਸਿੰਘ ਜੋਗੀ, ਸੁਰਿੰਦਰ ਸਿੰਘ ਸਾਹ ਮੱਲੀਆਂ, ਸਰਪੰਚ ਦਿਲਬਾਗ ਸਿੰਘ, ਰਾਜਬੀਰ ਸਿੰਘ ਵਡਾਲੀ ਡੋਗਰਾਂ, ਜਸਮੇਰ ਸਿੰਘ ਖਲੈਹਿਰਾ ਸਾਬਕਾ ਸਰਪੰਚ, ਪਰਮਜੀਤ ਸਿੰਘ, ਜੋਗਾ ਸਿੰਘ ਅਮਰਕੋਟ, ਰਾਜਵਿੰਦਰ ਸਿੰਘ ਨਿੱਜਰਪੁਰਾ, ਅਵਤਾਰ ਸਿੰਘ ਟੱਕਰ, ਕੁਲਦੀਪ ਸਿੰਘ ਬਾਲੀਆਂ, ਮੇਹਰ ਸਿੰਘ ਰਾਣਾ ਕਾਲਾ, ਹਰਪ੍ਰੀਤ ਸਿੰਘ ਖੇਲਾ, ਗੁਰਦੇਵ ਸਿੰਘ ਮੈਂਬਰ, ਜੱਸਾ ਸਿੰਘ ਮੈਂਬਰ, ਰਾਜਵਿੰਦਰ ਸਿੰਘ ਦੇ ਨਾਂਅ ਸ਼ਾਮਿਲ ਹਨ ।

Ad Position 22
No active advertisement
ਪਿਛਲੀ ਖ਼ਬਰ ਪਿੰਡ ਮੱਲ੍ਹੀਆਂ ਵਿਚ ਗ਼ਰੀਬ ਵਿਧਵਾ ਦੇ ਘਰ ਦੀ ਛੱਤ ਡਿੱਗੀ, ਪੰਜ ਜਣੇ ਜ਼ਖ਼ਮੀ ਅਗਲੀ ਖ਼ਬਰ ਸਿੱਖ ਮਿਸ਼ਨਰੀ ਕਾਲਜ ਸਰਕਲ ਬਾਬਾ ਬਕਾਲਾ ਸਾਹਿਬ ਦੇ ਸੇਵਾਦਾਰਾਂ ਨੇ ਲਾਇਆ ਗੁਰਮਤਿ ਕੈਂਪ
Ad Position 24
No active advertisement