ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਆਬਕਾਰੀ ਅਤੇ ਪੁਲਿਸ ਵਿਭਾਗ ਦੀ ਸਾਂਝੀ ਕਾਰਵਾਈ ਦੌਰਾਨ 110 ਬੋਤਲਾਂ ਸ਼ਰਾਬ, ਲਾਹਣ ਅਤੇ ਡਰੰਮ ਬਰਾਮਦ

Ad Position 21
No active advertisement
ਅਜੀਤ ਡੈਸਕ 14-07-2026

 ਤਰਨ ਤਾਰਨ, 13 ਜੁਲਾਈ (ਹਰਿੰਦਰ ਸਿੰਘ)— ਆਬਕਾਰੀ ਵਿਭਾਗ ਅਤੇ ਥਾਣਾ ਝਬਾਲ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਕਾਰੋਬਾਰੀਆਂ ਉਪਰ ਕਾਰਵਾਈ ਕਰਦੇ ਹੋਏ ਕਸਬਾ ਝਬਾਲ ਅਧੀਨ ਪੈਂਦੇ ਪਿੰਡ ਠੱਠਗੜ੍ਹ ਅਤੇ ਪਿੰਡ ਜਗਤਪੁਰਾ ਵਿਚ ਕੀਤੀ ਸਾਂਝੀ ਕਾਰਵਾਈ ਦੌਰਾਨ ਵੱਡੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਅਤੇ ਸ਼ਰਾਬ ਕੱਢਣ ਲਈ ਵਰਤਿਆ ਜਾਣ ਵਾਲਾ ਸਾਮਾਨ ਬਰਾਮਦ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਆਬਕਾਰੀ ਵਿਭਾਗ ਦੇ ਇੰਸਪੈਕਟਰ ਕਰਨ ਸ਼ਰਮਾ ਅਤੇ ਹਿਤੇਸ਼ ਪ੍ਰਭਾਕਰ ਨੇ ਦੱਸਿਆ ਕਿ ਵਿਭਾਗ ਨੂੰ ਸੂਚਨਾ ਮਿਲੀ ਸੀ ਕਿ ਉਕਤ ਪਿੰਡਾਂ ਵਿਚ ਨਾਜਾਇਜ਼ ਸ਼ਰਾਬ ਵੇਚਣ ਵਾਲੇ ਆਪਣਾ ਕਾਰੋਬਾਰ ਚਲਾ ਰਹੇ ਹਨ ਅਤੇ ਨਾਜਾਇਜ਼ ਸ਼ਰਾਬ ਨੂੰ ਗੈਰ-ਕਾਨੂੰਨੀ ਢੰਗ ਨਾਲ ਵਾਹਨਾਂ ਵਿਚ ਨੇੜਲੇ ਪਿੰਡਾਂ ਵਿਚ ਸਪਲਾਈ ਕੀਤਾ ਜਾਂਦਾ ਸੀ। ਉਨ੍ਹਾਂ ਦੱਸਿਆ ਕਿ ਸੂਚਨਾ ਦੇ ਅਧਾਰ ’ਤੇ ਉਨ੍ਹਾਂ ਵਲੋਂ ਝਬਾਲ ਪੁਲਿਸ ਦੀ ਟੀਮ ਨੂੰ ਨਾਲ ਲੈ ਕੇ ਪਿੰਡ ਠੱਠਗੜ੍ਹ ਵਿਚ ਛਾਪੇਮਾਰੀ ਕੀਤੀ ਗਈ ਤਾਂ ਉਥੋਂ ਇਕ ਘਰ ਵਿਚ ਖੜੀ ਟਾਟਾ ਸਫਾਰੀ ਗੱਡੀ ਨੰਬਰ ਪੀ.ਬੀ 06 ਐੱਮ.0032 ਦੀ ਤਲਾਸ਼ੀ ਲਈ ਗਈ ਤਾਂ ਉਸ ਵਿਚੋਂ ਦੋ ਕੈਨੀਆਂ ਅਤੇ ਦੋ ਪਲਾਸਟਿਕ ਦੇ ਲਿਫਾਫਿਆਂ ਵਿਚ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਰੱਖੀ ਹੋਈ ਸੀ । ਕੈਨੀਆਂ ਅਤੇ ਲਿਫਾਫੇ ’ਚੋਂ 110 ਬੋਤਲਾਂ ਨਾਜਾਇਜ਼ ਸ਼ਰਾਬ ਮਿਲੀਆਂ। ਘਰ ਦਾ ਮਾਲਕ ਗੁਰਪਿੰਦਰ ਸਿੰਘ ਵਾਸੀ ਪਿੰਡ ਠੱਟਗੜ੍ਹ ਘਰ ਵਿਚ ਮੌਜੂਦ ਨਹੀਂ ਮਿਲਿਆ। ਇਸੇ ਤਰ੍ਹਾਂ ਜਦੋਂ ਗੁਪਤ ਸੂਚਨਾ ਦੇ ਆਧਾਰ ’ਤੇ ਪਿੰਡ ਜਗਤਪੁਰਾ ਵਿਚ ਛਾਪਾ ਮਾਰਿਆ ਗਿਆ ਤਾਂ ਉੱਥੋਂ ਚਾਰ ਖਾਲੀ ਡਰੰਮ, 800 ਲੀਟਰ ਸ਼ਰਾਬ ਅਤੇ ਸ਼ਰਾਬ ਕੱਢਣ ਲਈ ਵਰਤਿਆ ਜਾਣ ਵਾਲਾ ਹੋਰ ਸਾਮਾਨ ਬਰਾਮਦ ਹੋਇਆ। ਇੰਸਪੈਕਟਰ ਕਰਨ ਸ਼ਰਮਾ ਅਤੇ ਹਿਤੇਸ਼ ਪ੍ਰਭਾਕਰ ਨੇ ਦੱਸਿਆ ਕਿ ਨਾਜਾਇਜ਼ ਸ਼ਰਾਬ ਦਾ ਕਾਰੋਬਾਰੀਆਂ ਨੂੰ ਕਿਸੇ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਖਿਲਾਫ਼ ਆਬਕਾਰੀ ਵਿਭਾਗ ਦੀ ਮੁਹਿੰਮ ਇਸੇ ਤਰ੍ਹਾਂ ਲਗਾਤਾਰ ਜਾਰੀ ਰਹੇਗੀ। ਇਸ ਸੰਬੰਧ ਵਿਚ ਥਾਣਾ ਝਬਾਲ ਦੇ ਏ.ਐੱਸ.ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਗੱਡੀ ਅਤੇ ਨਾਜਾਇਜ਼ ਸ਼ਰਾਬ ਨੂੰ ਜ਼ਬਤ ਕਰ ਲਿਆ ਹੈ ਅਤੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ ਅਤੇ ਅਤੇ ਜਲਦ ਹੀ ਮੁਲਾਜਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਛਾਪੇਮਾਰੀ ਦੌਰਾਨ ਆਬਕਾਰੀ ਵਿਭਾਗ ਅਤੇ ਥਾਣਾ ਝਬਾਲ ਦੀ ਪੁਲਿਸ ਦੇ ਮੁਲਾਜ਼ਮ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਹਥਿਆਰਾਂ ਦੀ ਨੋਕ ’ਤੇ ਮਾਂ-ਧੀ ਨੂੰ ਬੰਧਕ ਬਣਾ ਕੇ ਸੋਨਾ ਤੇ ਲੱਖਾਂ ਦੀ ਨਕਦੀ ਲੁੱਟੀ ਅਗਲੀ ਖ਼ਬਰ ਸਿੱਧ ਬਾਬਾ ਜੰਬੂ ਜੀਤ ਦੇ ਮਹਾਂਉਤਸਵ ਦੀਆਂ ਤਿਆਰੀਆਂ ਮੌਕੇ ਪਹੁੰਚੇ ਕਰਨਵੀਰ ਕਟਾਰੀਆ
Ad Position 24
No active advertisement