ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਘਰ ਵਿਚ ਦਾਖਲ ਹੋ ਕੇ ਫਾਈਰਿੰਗ ਕਰਨ ’ਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 14-07-2026

 ਤਰਨ ਤਾਰਨ, 13 ਜੁਲਾਈ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਇਕ ਵਿਅਕਤੀ ਵਲੋਂ ਇਕ ਘਰ ਵਿਚ ਦਾਖਲ ਹੋ ਕੇ ਹਵਾਈ ਫਾਇਰ ਕਰਨ ’ਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਗੋਇੰਦਵਾਲ ਵਿਖੇ ਦਵਿੰਦਰ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਮਥਰੇਵਾਲ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਆਪਣੇ ਪਰਿਵਾਰ ਸਮੇਤ ਘਰ ਹਾਜ਼ਰ ਸੀ ਕਿ ਲਵਜੀਤ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਮਥਰੇਵਾਲ ਉਸਦੇ ਘਰ ਦੀ ਕੰਧ ਟੱਪ ਕੇ ਉਨ੍ਹਾਂ ਦੇ ਘਰ ਆ ਗਿਆ, ਜਿਸ ਦੇ ਹੱਥ ਵਿਚ ਪਿਸਤੌਲ ਫੜਿਆ ਹੋਇਆ ਸੀ, ਜਿਸ ਨੇ ਘਰ ਆਉਂਦਿਆਂ ਹੀ ਇੱਕ ਹਵਾਈ ਫਾਇਰ ਕੀਤਾ ਅਤੇ ਗਾਲੀ ਗਲੋਚ ਕਰਨ ਲੱਗ ਪਿਆ ਅਤੇ ਕਿਹਾ ਕਿ ਉਸਨੇ ਉਸਦੀ ਘਰਵਾਲੀ ਨਾਲ ਛੇੜਛਾੜ ਕੀਤੀ ਹੈ ਅਤੇ ਉਹ ਉਸ ਨੂੰ ਜਾਨੋ ਮਾਰ ਦੇਵੇਗਾ ਅਤੇ ਫਿਰ ਇਕ ਹਵਾਈ ਫਾਇਰ ਕੀਤਾ । ਲਵਜੀਤ ਸਿੰਘ ਨੇ ਰਸੋਈ ਦੇ ਦਰਵਾਜੇ ਦਾ ਵੱਡਾ ਸ਼ੀਸਾ ਤੋੜ ਦਿੱਤਾ ਅਤੇ ਆਪਣੇ ਪਿਸਤੌਲ ਨਾਲ ਇਕ ਹੋਰ ਫਾਇਰ ਉਸ ਵੱਲ ਕੀਤਾ ਅਤੇ ਮਾਰ ਦੇਣ ਦੀਆਂ ਧਮਕੀਆਂ ਦਿੰਦਾ ਹੋਇਆ ਮੌਕੇ ਤੋਂ ਫਰਾਰ ਹੋ ਗਿਆ। ਜਾਂਚ ਅਧਿਕਾਰੀ ਏ.ਐੱਸ.ਆਈ. ਨਿਸ਼ਾਨ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਤੋਂ ਬਾਅਦ ਉਕਤ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Ad Position 22
No active advertisement
ਪਿਛਲੀ ਖ਼ਬਰ ਦਾਜ ਦੀ ਖਾਤਰ ਵਿਆਹੁਤਾ ਨੂੰ ਕੁੱਟਮਾਰ ਕਰ ਕੇ ਘਰੋਂ ਕੱਢਿਆ ਅਗਲੀ ਖ਼ਬਰ ਸਾਬਕਾ ਮੁੱਖ ਸੰਸਦੀ ਸਕੱਤਰ ਮਨਜੀਤ ਸਿੰਘ ਮੰਨਾ ਨੂੰ ਪਿੰਡ ਕੋਟ ਮਹਿਤਾਬ ਤੋਂ ਮਿਲਿਆ ਭਾਰੀ ਸਮਰਥਨ
Ad Position 24
No active advertisement