ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਦਾਜ ਦੀ ਖਾਤਰ ਵਿਆਹੁਤਾ ਨੂੰ ਕੁੱਟਮਾਰ ਕਰ ਕੇ ਘਰੋਂ ਕੱਢਿਆ

Ad Position 21
No active advertisement
ਅਜੀਤ ਡੈਸਕ 14-07-2026

 ਤਰਨ ਤਾਰਨ, 13 ਜੁਲਾਈ (ਪਰਮਜੀਤ ਜੋਸ਼ੀ)—ਦਾਜ ਦੀ ਮੰਗ ਨੂੰ ਲੈ ਕੇ ਵਿਆਹੁਤਾ ਨਾਲ ਕੁੱਟਮਾਰ ਕਰਕੇ ਉਸ ਨੂੰ ਘਰੋਂ ਕੱਢਣ ਦੇ ਦੋਸ਼ ਹੇਠ ਵਿਆਹੁਤਾ ਦੇ ਸਹੁਰਾ ਪਰਿਵਾਰ ਦੇ 5 ਵਿਅਕਤੀਆਂ ਖਿਲਾਫ਼ ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਐੱਸ.ਐੱਸ.ਪੀ. ਤਰਨ ਤਾਰਨ ਕੋਲ ਸਿਮਰਨਜੀਤ ਕੌਰ ਪੁੱਤਰੀ ਗੁਰਦੀਪ ਸਿੰਘ ਵਾਸੀ 750 ਫੋਕਲ ਪੁਆਇੰਟ ਸਾਹਮਣੇ ਰੋਡਵੇਜ ਵਰਕਸ਼ਾਪ ਤਰਨ ਤਾਰਨ ਨੇ ਸ਼ਿਕਾਇਤ ਦਰਜ ਕਰਵਾਈ ਕਿ ਹਰਕੀਰਤਨਬੀਰ ਸਿੰਘ, ਪ੍ਰਭਜੋਤ ਸਿੰਘ ਪੁੱਤਰਾਨ ਗੁਰਦੇਵ ਸਿੰਘ, ਗੁਰਦੇਵ ਸਿੰਘ, ਹਰਦੇਵ ਸਿੰਘ, ਪੂਰਨ ਸਿੰਘ ਪੁੱਤਰ ਇੰਦਰਜੀਤ ਸਿੰਘ ਵਾਸੀਅਨ ਡਿਆਲ ਰਾਜਪੂਤਾਂ ਤਰਨ ਤਾਰਨ ਨੇ ਦਾਜ ਦੀ ਖਾਤਰ ਉਸ ਨੂੰ ਘਰੋਂ ਕੁੱਟਮਾਰ ਕਰਕੇ ਕੱਢ ਦਿੱਤਾ ਹੈ ਅਤੇ ਉਸ ਦੀ ਨਾਬਾਲਗ ਬੇਟੀ ਹਰਸਿਮਰਨ ਕੌਰ ਨੂੰ ਉਸ ਪਾਸੋਂ ਜਬਰੀ ਖੋਹ ਕੇ ਆਪਣੇ ਪਾਸ ਰੱਖ ਲਿਆ ਹੈ। ਐੱਸ.ਐੱਸ.ਪੀ. ਵਲੋਂ ਇਸ ਮਾਮਲੇ ਦੀ ਜਾਂਚ ਕਰਵਾਉਣ ਤੋਂ ਬਾਅਦ ਉਕਤ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਜਿਸ ’ਤੇ ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਕੰਵਲਜੀਤ ਸਿੰਘ ਨੇ ਉਕਤ ਵਿਅਕਤੀਆਂ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।

Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ (ਬ) ਵਲੋਂ ਹਲਕਾ ਖਡੂਰ ਸਾਹਿਬ ’ਚ ਬੂਥ ਪੱਧਰ ’ਤੇ ਕਮੇਟੀਆਂ ਦਾ ਕੀਤਾ ਜਾ ਰਿਹਾ ਗਠਨ- ਬਿੱਲਾ, ਔਲਖ ਅਗਲੀ ਖ਼ਬਰ ਘਰ ਵਿਚ ਦਾਖਲ ਹੋ ਕੇ ਫਾਈਰਿੰਗ ਕਰਨ ’ਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
Ad Position 24
No active advertisement